ਖ਼ਜ਼ਾਨਾ ਮੰਤਰੀ ਨੇ ਨਹੀਂ ਨਿਭਾਈ ਸ਼ਹਿਰ ਵੱਲੋਂ ਦਿੱਤੀ ਵੱਡੀ ਜਿੰਮੇਵਾਰੀ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਟੀਮ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਦੇ ਸਰਗਰਮ ਨੌਜਵਾਨ ਮੈਂਬਰ ਮਨੋਜ ਵਰਮਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਸਾਬਕਾ ਵਿਧਾਇਕ ਅਤੇ ਅਕਾਲੀ ਬਸਪਾ ਗੱਠਜੋੜ ਦੇ ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਡੀ ਲੀਡ ਦਿਵਾ ਕੇ ਇੱਜਤ ਦਿੱਤੀ ਗਈ ਪਰ ਉਨ੍ਹਾਂ ਵੱਲੋਂ ਬਣਦੀ ਜਿੰਮੇਵਾਰੀ ਨਹੀਂ ਨਿਭਾਈ ਗਈ । ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਕਿਸੇ ਵੀ, ਲੋੜਵੰਦ ਪਰਿਵਾਰ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ, ਬਲਕਿ ਕਾਂਗਰਸੀਆਂ ਨੂੰ ਈ ਖ਼ਜ਼ਾਨੇ ਦੀ ਦੁਰਵਰਤੋਂ ਕਰਕੇ ਪੈਸਾ ਤੇ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ, ਜਿਸ ਦਾ ਸ਼੍ਰੋਮਣੀ ਅਕਾਲੀ ਦਾ ਡਟ ਕੇ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿਸ ਪਾਸੇ ਖਜ਼ਾਨਾ ਮੰਤਰੀ ਤੇ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਵਪਾਰੀਆਂ ਨੂੰ ਵਿਸਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਰ ਹਾਲਤ ਵਿਚ ਰਾਹਤ ਦਿਵਾਈ ਜਾਵੇਗੀ ਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵਪਾਰ ਤਰੱਕੀ ਵੱਲ ਝੱਲ ਸਕੇ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ ਵੇਲੇ ਹੋਏ ਵਿਕਾਸ ਦੇ ਨਾਮ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਲਈ ਵੋਟ ਦੀ ਮੰਗ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਉਮੀਦ ਤੇ ਖਰਾ ਉਤਰਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਵਪਾਰੀ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ।
Share the post "ਬਠਿੰਡਾ ’ਚ ਮਨਪ੍ਰੀਤ ਬਾਦਲ ਟੀਮ ਨੂੰ ਝਟਕਾ, ਕਾਂਗਰਸ ਦਾ ਸਰਗਰਮ ਮੈਂਬਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ"