ਬਠਿੰਡਾ ’ਚ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

Date:

spot_img

ਅਪਣੇ ਖੇਤਰ ’ਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਕੀਤਾ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 6 ਮਾਰਚ: ਮਹਿਲਾ ਦਿਵਸ ਨੂੰ ਸਮਰਪਿਤ ਅੱਜ ਸਥਾਨਕ ਸ਼ਹਿਰ ਵਿਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਮੁੱਖ ਮਹਿਮਾਨ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲਿਆ ਸਪੋਕਸਪਰਸਨ ਭਾਜਪਾ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ। ਭਾਜਪਾ ਆਗੂ ਵੀਨੂੰ ਗੋਇਲ ਦੀ ਅਗੁਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੇਸਟ ਆਫ ਆਨਰ ਦੇ ਤੌਰ ਤੇ ਮੀਨਾਕਸ਼ੀ ਗਰਗ, ਪਿ੍ਰੰਸੀਪਲ ਰਜਨੀ ਲਾਰੇਂਸ, ਪਿ੍ਰੰਸੀਪਲ ਜਤੀਂਦਰ ਸ਼ਰਮਾ ਅਤੇ ਜੋਤੀਸ਼ ਵੰਦਨਾ ਮੌਜੂਦ ਹੋਏ। ਇਸ ਦੌਰਾਨ ਮਾਧਵੀ ਅਤੇ ਪ੍ਰੋਫੈਸਰ ਅੰਜੂ ਗੁਲਾਟੀ ਵੱਲੋਂ ਸਾਂਸਕਿ੍ਰਤੀਕ ਪ੍ਰੋਗ੍ਰਾਮ ਪੇਸ਼ ਕੀਤਾ ਗਿਆ। ਇਸ ਦੌਰਾਨ ਰਾਜ ਧਾਲੀਵਾਲ ਨੇ ਪ੍ਰੋਗ੍ਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਸਾਰੀਆਂ ਔਰਤਾਂ ਵੱਲੋਂ ਰੰਗਾਰੰਗ ਪ੍ਰੋਗ੍ਰਾਮ ਪੇਸ਼ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਬਬੀਤਾ ਗੁਪਤਾ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...