WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਬਠਿੰਡਾ ’ਚ ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮ ਨੇ ਕੀਤਾ ਰੋਸ਼ ਪ੍ਰਦਰਸ਼ਨ,ਪੁਲਿਸ ਨੇ ਚੁੱਕੇ

ਲਗਾਤਾਰ ਸਮਾਂ ਦੇ ਕੇ ਮੀਟਿੰਗਾਂ ਨਾ ਕਰਨ ਦੇ ਵਿਰੋਧ ’ਚ ਠੇਕਾ ਮੁਲਾਜਮਾਂ ਨੇ ਕੀਤਾ ਸੀ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ
ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਆਪ ਸਰਕਾਰ:-ਮੋਰਚਾ ਆਗੂ
ਸੁਖਜਿੰਦਰ ਮਾਨ
ਬਠਿੰਡਾ, 21 ਮਈ : ਬਠਿੰਡਾ ’ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਰੋਸ਼ ਪ੍ਰਦਰਸ਼ਨ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਕੇ ਵੱਖ ਵੱਖ ਥਾਣਿਆਂ ਵਿਚ ਬੰਦ ਕਰ ਦਿੱਤਾ ਗਿਆ। ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਯੋਜਨਾ ਵਿਚੋਂ ਬਾਹਰ ਰੱਖੇ ਜਾਣ ਦੇ ਵਿਰੋਧ ’ਚ ਬੀਤੇ ਕੱਲ ਹੀ ਮੀਟਿੰਗ ਕਰਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਮੁੱਖ ਮੰਤਰੀ ਦੀ ਆਦਮ ਮੌਕੇ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ। ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਾਨਕ ਲੇਕਵਿਊ ਰੇਸਟ ਹਾਊਸ ਵਿਚ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ, ਜਿਸਦਾ ਪਤਾ ਲੱਗਦੇ ਹੀ ਠੇਕਾ ਮੁਲਾਜਮ ਇਸ ਰੇਸਟ ਹਾਊਸ ਦੇ ਨਜਦੀਕ ਪੈਂਦੇ ਰੋਜ਼ ਗਾਰਡਨ ਪਾਰਕ ਵਿਚ ਇਕੱਤਰ ਹੋਣੇ ਸ਼ੁਰੂ ਹੋ ਗਏ। ਪੁਲਿਸ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਦੇ ਬਠਿੰਡਾ ਪੁੱਜਣ ਤੋਂ ਪਹਿਲਾਂ ਹੀ ਇੱਥੇ ਇਕੱਠੇ ਹੋਏ ਕਰੀਬ ਦੋ ਦਰਜ਼ਨ ਠੇਕਾ ਮੁਲਾਜਮਾਂ ਨੂੰ ਹਿਰਾਸਤ ਵਿਚ ਲੈ ਗਿਆ। ਜਿਸਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਬੱਸ ਰਾਹੀਂ ਨਥਾਣਾ ਥਾਣੇ ਵਿਚ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਤਿੰਨ ਦਰਜ਼ਨ ਤੋਂ ਵੱਧ ਠੇਕਾ ਮੁਲਾਜਮਾਂ ਦਾ ਦੂਸਰਾ ਗਰੁੱਪ ਰੋਸ਼ ਮਾਰਚ ਕਰਦੇ ਹੋਏ ਰੋਜ਼ ਗਾਰਡਨ ਨੇੜੇ ਪਹੁੰਚਿਆ ਤਾਂ ਪੁਲਿਸ ਪ੍ਰਸ਼ਾਸਨ ਨੇ ਇੰਨ੍ਹਾਂ ਨੂੰ ਵੀ ਰੋਜ਼ ਗਾਰਡਨ ਸਾਹਮਣੇ ਘੇਰ ਕੇ ਧੁੱਪੇ ਬਿਠਾ ਲਿਆ। ਇਸ ਮੌਕੇ ਠੇਕਾ ਮੁਲਾਜਮਾਂ ਨੇ ਪੰਜਾਬ ਸਰਕਾਰ ਵਿਰੁਧ ਜੋਰਦਾਰ ਨਾਅਰੇਬਾਜ਼ੀ ਕੀਤੀ। ਪੁਲਿਸ ਅਧਿਕਾਰੀਆਂ ਨੇ ਮਾਮਲੇ ਨੂੰ ਠੰਢਾ ਕਰਨ ਲਈ ਠੇਕਾ ਮੁਲਾਜਮਾਂ ਦੀ ਜਲਦੀ ਹੀ ਸਰਕਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸੰਦੀਪ ਖਾਨ,ਜਸਵੀਰ ਸਿੰਘ ਜੱਸੀ,ਜਗਸੀਰ ਸਿੰਘ ਭੰਗੂ,ਖ਼ੁਸਦੀਪ ਸਿੰਘ ਆਦਿ ਨੇ ਇਸ ਮੌਕੇ ਦੋਸ਼ ਲਗਾਇਆ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਅਤੇ ਸਿਹਤ ਵਿਭਾਗ ਆਦਿ ਵਿਭਾਗਾਂ ਵਿੱਚ ਆਊਟਸੋਰਸ਼ਡ,ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

Related posts

ਫੀਲਡ ਕਾਮਿਆਂ ਦੀ ਅਪਣੀਆਂ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗ

punjabusernewssite

ਥਰਮਲ ਪਲਾਂਟ ਦੇ ਮੁਲਾਜਮਾਂ ਵਲੋਂ ਕੇਸ ਵਾਪਿਸ ਲੈਣ ਅਤੇ ਡਿਊਟੀ ’ਤੇ ਬਹਾਲੀ ਦੀ ਮੰਗ ਨੂੰ ਲੈ ਕੇ ਗੇਟ ਰੈਲੀ

punjabusernewssite

ਪੰਜਾਬ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ 17ਵੇਂ ਦਿਨ ਵਿਚ ਦਾਖਲ

punjabusernewssite