WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ’ਚ 27 ਕਰੋੜ ਦੀ ਲਾਗਤ ਵਾਲੇ ਮਲਟੀਸਟੋਰੀ ਪਾਰਕਿੰਗ ਦਾ ਰੱਖਿਆ ਨੀਂਹ ਪੱਥਰ

ਕਾਂਗਰਸ ਦੀ ਸਰਕਾਰ ਸਮੇਂ ਹੀ ਹੋਇਆ ਹੈ ਬਠਿੰਡੇ ਦਾ ਵਿਕਾਸ : ਮਨਪ੍ਰੀਤ ਸਿੰਘ ਬਾਦਲ
ਸੁਖਜਿੰਦਰ ਮਾਨ
ਬਠਿੰਡਾ, 22 ਦਸੰਬਰ: ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕਰਕੇ ਬਠਿੰਡਾ ਦੀ ਨੁਹਾਰ ਬਦਲੀ ਜਾ ਰਹੀ ਹੈ, ਹੁਣ ਤੱਕ ਬਠਿੰਡਾ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਕਾਂਗਰਸ ਦੀ ਸਰਕਾਰ ਸਮੇਂ ਹੀ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 27 ਕਰੋੜ ਦੀ ਲਾਗਤ ਨਾਲ ਬਠਿੰਡਾ ਸ਼ਹਿਰ ਵਿਚ ਮਲਟੀਸਟੋਰੀ ਪਾਰਕਿੰਗ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਤੋਂ ਪਹਿਲਾਂ ਹਵਨ ਪੂਜਾ ਵੀ ਕਰਵਾਈ ਗਈ, ਜਿਸ ਵਿਚ ਵਿੱਤ ਮੰਤਰੀ ਸ. ਬਾਦਲ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਸ਼ਹਿਰ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਵਾਸੀਆਂ ਦੀ 15 ਸਾਲਾਂ ਤੋਂ ਪੁਰਾਣੀ ਮੰਗ ਸੀ ਕਿ ਸ਼ਹਿਰ ਅੰਦਰ ਮਲਟੀਸਟੋਰੀ ਪਾਰਕਿੰਗ ਦਾ ਨਿਰਮਾਣ ਕੀਤਾ ਜਾਵੇ। ਸ਼ਹਿਰ ਵਿਚ ਮਲਟੀਸਟੋਰੀ ਪਾਰਕਿੰਗ ਬਨਣ ਦੇ ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਤੋਂ ਨਿਯਾਤ ਮਿਲੇਗੀ। ਇਸ ਨਾਲ ਸ਼ਹਿਰ ਦੇ ਪ੍ਰਮੁੱਖ ਮੇਨ ਬਾਜ਼ਾਰਾਂ ਲਈ ਵੱਡੀ ਸਹੂਲਤ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ 7 ਮੰਜ਼ਿਲਾਂ ਮਲਟੀਸਟੋਰੀ ਪਾਰਕਿੰਗ 1.40 ਏਕੜ ਜ਼ਮੀਨ ਚ ਬਣੇਗੀ, ਜਿਸ ਵਿਚ 1 ਹਜ਼ਾਰ ਕਾਰ ਪਾਰਕਿੰਗ ਦੀ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਪਲੇਠੀ ਮਲਟੀਸਟੋਰੀ ਪਾਰਕਿੰਗ ਹੋਵੇਗੀ ਜੋ ਸਿਰਫ਼ 10 ਮਹੀਨਿਆਂ ਵਿਚ ਤਿਆਰ ਹੋਵੇਗੀ। ਪਾਰਕਿੰਗ ਵਿਚਲੇ ਬਾਰਿਸ਼ ਦੇ ਪਾਣੀ ਨੂੰ ਸਟੋਰ ਕਰਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਇੱਥੇ ਬਿਜਲੀ ਦੇ ਪ੍ਰਬੰਧ ਲਈ ਸੋਲਰ ਲਾਇਟਾਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸ਼੍ਰੀਮਤੀ ਵੀਨੂੰ ਬਾਦਲ, ਮੇਅਰ ਸ਼੍ਰੀਮਤੀ ਰਮਨ ਗੋਇਲ, ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ ਅਗਰਵਾਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਤੋਂ ਇਲਾਵਾ ਸ਼ਹਿਰ ਦੇ ਕੋਂਸਲਰ ਤੇ ਪ੍ਰਮੁੱਖ ਸਖ਼ਸੀਅਤਾਂ ਹਾਜ਼ਰ ਸਨ।

Related posts

ਬਠਿੰਡਾ ਸ਼ਹਿਰ ’ਚ ਥਾਂ-ਥਾਂ ਲੱਗੇ ਗੇਟਾਂ ਦਾ ਮਾਮਲਾ ਗਰਮਾਇਆ

punjabusernewssite

ਠੇਕਾ ਮੁਲਾਜਮਾਂ ਨੇ ਮੁੜ ਘੇਰਿਆ ਵਿੱਤ ਮੰਤਰੀ ਦਾ ਕਾਫ਼ਲਾ

punjabusernewssite

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਪੂਰੀ ਤਰ੍ਹਾਂ ਤਿਆਰ: ਬਬਲੀ ਢਿੱਲੋਂ

punjabusernewssite