ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਸੰਯੁਕਤ ਕਿਸਾਨ ਮੋਰਚੇ ਵਲੋਂ ਿਲਖੀਮਪੁਰ ਖੀਰੀ ( ਯੂ ਪੀ ) ਵਿਖੇ 18 ਅਗਸਤ ਤੋਂ 20 ਅਗਸਤ ਤੱਕ 75 ਘੰਟਿਆਂ ਲਈ ਦਿੱਤੇ ਧਰਨੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਬਠਿੰਡਾ ਵੱਲੋਂ ਅੱਜ ਧਰਨੇ ਚ ਪਹੁੰਚਣ ਲਈ ਸੂਬਾ ਸਕੱਤਰ/ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ,ਜ਼ਿਲ੍ਹਾ ਆਗੂ ਬਸੰਤ ਸਿੰਘ ਕੋਠਾਗੁਰੂ ,ਜਗਸੀਰ ਸਿੰਘ ਝੂੰਬਾ ,ਜਗਦੇਵ ਸਿੰਘ ਜੋਗੇਵਾਲਾ, ਕਰਮਜੀਤ ਕੌਰ ਲਹਿਰਾਖਾਨਾ ਤੇ ਮਾਲਣ ਕੌਰ ਦੀ ਅਗਵਾਈ ਵਿੱਚ ਛੇ ਬੱਸਾਂ ਅਤੇ ਇਕ ਜੀਪ ਵਿੱਚ ਔਰਤਾਂ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜਦੂਰ ਲਖੀਮਪੁਰ ਖੀਰੀ ਧਰਨੇ ਵਿੱਚ ਪਹੁੰਚਣ ਲਈ ਰਵਾਨਾ ਹੋਏ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ਼ਿੰਗਾਰਾ ਸਿੰਘ ਮਾਨ ਅਤੇ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਜਿਲ੍ਹੇ ਦੇ ਤਿਕੂਨੀਆਂ ਪਿੰਡ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਬਿੱਲ ਲਿਆਉਣ ਤੇ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਉੱਥੋਂ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਜੀਪ ਚੜ੍ਹਾ ਕੇ ਚਾਰ ਕਿਸਾਨ ਤੇ ਇਕ ਪੱਤਰਕਾਰ ਸ਼ਹੀਦ ਕਰ ਦਿੱਤੇ ਸਨ ਤੇ ਕੁਝ ਹੋਰ ਜਖਮੀ ਹੋ ਗਏ ਸਨ। ਇਸ ਘਟਨਾ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਸਮੇਤ ਕੁਝ ਹੋਰ ਦੋਸ਼ੀਆਂ ਤੇ ਕਤਲ ਕਰਨ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਸੀ ਜੋ ਜੇਲ੍ਹ ਵਿੱਚ ਬੰਦ ਹੈ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਖਿਲਾਫ ਸਾਜਿਸ਼ ਰਚਣ ਦੀ (120 ਬੀ) ਧਾਰਾ ਤਹਿਤ ਪੁਲੀਸ ਕੇਸ ਦਰਜ ਹੈ ਪਰ ਨਾ ਤਾਂ ਕੇਂਦਰ ਸਰਕਾਰ ਵੱਲੋਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਹੈ ਤੇ ਨਾ ਹੀ ਉਸ ਖ਼ਿਲਾਫ਼ ਪੁਲੀਸ ਕੇਸ ਦਰਜ ਹੋਣ ਤੇ ਉਸ ਨੂੰ ਗਿ੍ਰਫਤਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਤਿੰਨ ਰੋਜਾ ਧਰਨੇ ਦੀਆਂ ਮੰਗਾਂ ਹਨ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਉਹਦੇ ਅਹੁਦੇ ਤੋਂ ਬਰਖਾਸਤ ਕਰ ਕੇ ਉਸ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਵਿਚ ਬੰਦ ਕੀਤਾ ਹੈ , ਉਲਟਾ ਝੂਠੇ ਸੰਗੀਤ ਪੁਲਿਸ ਕੇਸ ਦਰਜ ਕਰਕੇ ਜੇਲ੍ਹਾਂ ਚ ਬੰਦ ਕੀਤੇ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਉਨ੍ਹਾਂ ਤੇ ਕੀਤੇ ਪਰਚੇ ਰੱਦ ਕਰਕੇ ਜੇਲ੍ਹਾਂ ਚੋਂ ਰਿਹਾਅ ਕੀਤਾ ਜਾਵੇ ,ਸ਼ਹੀਦ ਅਤੇ ਜਖਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾਵੇ ।
ਬਠਿੰਡਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਲਖੀਮਪੁਰ ਖ਼ੀਰੀ ਲਈ ਹੋਇਆ ਰਵਾਨਾ
11 Views