ਬਠਿੰਡਾ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਫ਼ਾਜ਼ਿਲਕਾ ਮਹਿਲਾ ਥਾਣੇ ਦੀ ਮੁਖੀ ਕਾਬੂ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਫਿਰੋਜ਼ਪੁਰ, 10 ਨਵੰਬਰ : ਸੂਬੇ ਚ ਸਰਕਾਰ ਬਦਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਗਤੀਵਿਧੀਆਂ ਤਹਿਤ ਚੌਵੀ ਘੰਟਿਆਂ ਦੌਰਾਨ ਪੰਜਾਬ ਪੁਲੀਸ ਦੋ ਥਾਣਾ ਮੁਖੀਆਂ ਨੂੰ ਕਾਬੂ ਕੀਤਾ ਗਿਆ ਹੈ । ਬੀਤੇ ਕੱਲ੍ਹ ਜਿਥੇ ਵਿਜੀਲੈਂਸ ਬਿਉਰੋ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਨਹਿਆਵਾਲਾ ਦੇ ਮੁਖੀ ਨੂੰ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਸੀ ਉੱਥੇ ਅੱਜ ਮਹਿਲਾ ਪੁਲਸ ਸਟੇਸ਼ਨ ਫਾਜ਼ਿਲਕਾ ਦੀ ਮੁਖੀ ਬਖਸ਼ੀਸ਼ ਕੌਰ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ. ਨੂੰ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ, ਫਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਉਸਦੀ ਧੀ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕਰ ਰਹੀ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮਹਿਲਾ ਐਸ.ਐਚ.ਓ. ਉਸ ਕੋਲੋਂ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 8,000 ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਤੀਜੀ ਕਿਸ਼ਤ ਵਜੋਂ 10,000 ਰੁਪਏ ਹੋਰ ਮੰਗ ਰਹੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਕਰਮਚਾਰਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਐਸ.ਐਚ.ਓ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

👉ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ...

ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜ਼ਿਤ

Bathinda News:ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼...