Punjabi Khabarsaar
ਧਰਮ ਤੇ ਵਿਰਸਾ

ਬਠਿੰਡਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਹੀਆ ਦਾ ਹੋਇਆ ਦਿਹਾਂਤ

ਬਠਿੰਡਾ, 4 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਐਡਵੋਕੇਟ ਸੁਖਦੇਵ ਸਿੰਘ ਬਾਹੀਆ ਦੇ ਦਿਹਾਂਤ ਹੋਣ ਦੀ ਦੁਖਦਾਇਕ ਸੂਚਨਾ ਮਿਲੀ ਹੈ। ਸ: ਬਾਹੀਆ ਪਿਛਲੇ ਕੁਝ ਸਾਲਾਂ ਤੋਂ ਆਪਣੇ ਪੁੱਤਰ ਪ੍ਰਭਜੋਤ ਸਿੰਘ ਬਾਹੀਆ ਦੇ ਕੋਲ ਅਮੇਰਿਕਾ ਦੇ ਸੂਬੇ ਕੈਲਫੋਰਨੀਆ ਦੇ ਸ਼ਹਿਰ ਫਰਿਜ਼ਨੋ ਵਿੱਚ ਰਹਿ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਐਡਵੋਕੇਟ ਬਾਹੀਆ ਨੂੰ ਘਰ ਵਿੱਚ ਹੀ ਦਿਲ ਦਾ ਦੌਰਾ ਪਿਆ ਸੀ ਜੋ ਕਿ ਜਾਨਲੇਵਾ ਸਾਬਤ ਹੋਇਆ।
ਕਰੀਬ 74 ਸਾਲਾ ਸੁਖਦੇਵ ਸਿੰਘ ਬਾਹੀਆ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹੋਏ ਸਨ ਅਤੇ ਉਹਨਾਂ ਨੂੰ ਮਹਰੂਮ ਪ੍ਰਕਾਸ਼ ਸਿੰਘ ਬਾਦਲ ਦਾ ਨਜ਼ਦੀਕੀ ਵੀ ਮੰਨਿਆ ਜਾਂਦਾ ਸੀ। ਸਾਲ 2004 ਵਿੱਚ ਸਭ ਤੋਂ ਪਹਿਲਾਂ ਉਹਨਾਂ ਨੂੰ ਬਠਿੰਡਾ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਚੋਣ ਲੜਾਈ ਗਈ ਸੀ ਜਿਸ ਵਿੱਚ ਉਹਨਾਂ ਜਿੱਤ ਪ੍ਰਾਪਤ ਕੀਤੀ ਅਤੇ ਮੁੜ ਸਾਲ 2011 ਵਿੱਚ ਉਮੀਦਵਾਰ ਬਣਾਇਆ ਗਿਆ ਸੀ ਅਤੇ ਮੌਜੂਦਾ ਸਮੇਂ ਉਹ ਕਮੇਟੀ ਦੇ ਮੈਂਬਰ ਚਲੇ ਆ ਰਹੇ ਸਨ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਤੇ ਪਤਨੀ ਛੱਡ ਗਏ ਹਨ।
ਪਰਿਵਾਰਕ ਮੈਂਬਰਾਂ ਮੁਤਾਬਕ ਉਹਨਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਕਲਿਆਣ ਸੁੱਖਾ ਵਿਖੇ ਆਉਣ ਵਾਲੇ ਦਿਨਾਂ ਦੇ ਵਿੱਚ ਕੀਤਾ ਜਾਵੇਗਾ। ਇਸ ਸਬੰਧ ਵਿੱਚ ਉਹਨਾਂ ਦੇ ਜਾਣਕਾਰਾਂ ਨੂੰ ਪਰਿਵਾਰ ਵੱਲੋਂ ਸੂਚਿਤ ਕਰ ਦਿੱਤਾ ਜਾਵੇਗਾ। ਸ: ਬਾਹੀਆ ਦੀ ਹੋਈ ਬੇਵਕਤੀ ਮੌਤ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਹਿਤ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਜਾਹਿਰ ਕੀਤਾ ਗਿਆ ਹੈ।

Related posts

ਬੀਬੀ ਜੰਗੀਰ ਕੌਰ ਦਾ ਬਾਦਲ ਪ੍ਰਵਾਰ ’ਤੇ ਪਹਿਲਾਂ ਵੱਡਾ ਹਮਲਾ!

punjabusernewssite

ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁੰਦੇ ਹੁਕਨਾਮੇ/ਸੰਦੇਸ਼ਾਂ ਦਾ ਮਾਣ ਸਤਿਕਾਰ ਬਹਾਲ ਕਰਵਾਉਣ ਦੀ ਮੰਗ ਉੱਠੀ

punjabusernewssite

ਖਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਹੋਇਆ ਸ਼ੁਰੂ

punjabusernewssite