ਅਕਾਲੀ ਦਲ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਚੁੱਕੇ ਕਦਮ : ਬੀਬਾ ਬਾਦਲ
ਬਠਿੰਡਾ, 9 ਅਕਤੂਬਰ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਕਈ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੀ ਹਾਜ਼ਰ ਸਨ।ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈÍ
ਬਠਿੰਡਾ ਤੋਂ ਅੱਜ ਚੱਲੇਗੀ ਦਿੱਲੀ ਲਈ ਸਿੱਧੀ ਫ਼ਲਾਈਟ, ਕਿਰਾਇਆ ਸਿਰਫ਼ 1999
ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਸੰਭਵ ਹੋ ਸਕਿਆ ਹੈ, ਜਦਕਿ ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਿਲ ਕਰਦੇ ਹੋਏ ਸਿਰਫ਼ ਲੋਕਾਂ ਨੂੰ ਲੁੱਟਿਆ ਹੈ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਲੋਕ ਖੁਦ ਹੀ ਕਾਂਗਰਸ ਅਤੇ ‘ਆਪ’ ਸਰਕਾਰ ਦੀ ਵਾਅਦਾ ਖਿਲਾਫੀ ਦਾ ਬਖਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਨੇ ਐਸਵਾਈਐਲ ਮੁੱਦੇ ’ਤੇ ਪੰਜਾਬ ਦਾ ਸਟੈਂਡ ਕਮਜ਼ੋਰ ਕੀਤਾ ਹੈ, ਉਥੇ ਹੀ ਬੱਸ ਸਟੈਂਡ ਦੇ ਨਾਂ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਬਠਿੰਡਾ ਦੀ ਮੇਅਰ ਨੂੰ ‘ਗੱਦੀਓ’ ਉਤਾਰਨ ਲਈ ਮੁੜ ਸਰਗਰਮ ਹੋਏ ‘ਕਾਂਗਰਸੀ’, ਕੀਤੀ ਮੀਟਿੰਗ
ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਚੰਗੀ ਹੋਵੇ, ਤਾਂ ਨੀਤੀਆਂ ਆਪਣੇ-ਆਪ ਬਣ ਜਾਂਦੀਆਂ ਹਨ, ਪਰ ’ਆਪ’ ਸਰਕਾਰ ਦੇ ਇਰਾਦਿਆਂ ’ਚ ਨੁਕਸ ਹੈ ਅਤੇ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਹਰ 6 ਮਹੀਨਿਆਂ ਬਾਅਦ ਬਠਿੰਡਾ ਆ ਕੇ ਲੋਕਾਂ ਨੂੰ ਬੱਸ ਸਟੈਂਡ ਦੇ ਨਾਂ ’ਤੇ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਕੇ ਚਲੇ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਨਾਲ ਰਾਜਬਿੰਦਰ ਸਿੰਘ ਸਿੱਧੂ,ਮੋਹਨਜੀਤ ਪੂਰੀ, ਅਮਨਿਦਰ ਸਿੰਘ ਸ਼ੈਰੀ ਗੋਇਲ , ਨੈਬ ਸਿੰਘ ਬਰਾੜ, ਬਾਹੀਆ, ਨਿਰਮਲ ਸਿੰਘ ਸਿੰਧੂ, ਅਮਰਜੀਤ ਸਿੰਘ ਵਿਰdੀ, ਪ੍ਰੇਮ ਗੁਬੀ, ਰਣਦੀਪ ਸਿੰਘ ਰਾਣਾ, ਗੁਰਜੀਤ ਸਿੰਘ ਕਾਲਾ, ਸੁਰੇਸ਼ ਸ਼ਰਮਾ, ਵਾਰਾ ਸਿੰਘ, ਪ੍ਰੇਮ ਕੁਮਾਰ, ਗੁਰਪ੍ਰੀਤ ਸਿੰਘ ਭੁੱਲਰ, ਬਲਰਾਜ ਸਿੰਘ,ਸੋਹਨ ਲਾਲ ਭਗਰੀਆ ਆਦਿ ਅਕਾਲੀ ਲੀਡਰ ਮੌਜੂਦ ਸਨ।
Share the post "ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਮੁੜ ਵਿੱਢੀ ਚੋਣ ਮੁਹਿੰਮ, ਸ਼ਹਿਰ ਕਈ ਮੀਟਿੰਗਾਂ ਨੂੰ ਕੀਤਾ ਸੰਬੋਧਨ"