ਸੁਖਜਿੰਦਰ ਮਾਨ
ਸੰਗਤ ਮੰਡੀ, 20 ਜਨਵਰੀ: ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਪ ਉਮੀਦਵਾਰ ਅਮਿਤ ਰਤਨ ਕੋਟਫੱਤਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲ ਗਿਆ ਜਦੋਂ ਹਲਕੇ ਦੇ ਪਿੰਡ ਘੁੱਦਾ ਵਿਖੇ ਟਕਸਾਲੀ ਕਾਂਗਰਸੀ ਹਰਨਾਮ ਸਿੰਘ, ਕੁਲਵੰਤ ਸਿੰਘ, ਸਾਬਕਾ ਸਰਪੰਚ ਅਜੈਬ ਸਿੰਘ ਨੰਬਰਦਾਰ, ਜਗਮੋਹਨ ਸਿੰਘ, ਮਨਦੀਪ ਸਿੰਘ, ਰਾਮ ਚੰਦ, ਮੇਘ ਰਾਜ, ਮਹਿੰਦਰ ਸਿੰਘ, ਸੁਰਜੀਤ ਸਿੰਘ ਮਿਸਤਰੀ, ਬਲਵੰਤ ਸਿੰਘ ਫੌਜੀ, ਪੱਪੀ ਸਿੰਘ, ਅਮਰਜੀਤ ਸਿੰਘ, ਸਾਬਕਾ ਪੰਚ ਨਿਰੰਜਨ ਸਿੰਘ ਆਦਿ ਨੇ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਜਿਨ੍ਹਾਂ ਨੂੰ ਅਮਿਤ ਰਤਨ ਕੋਟਫੱਤਾ ਨੇ ਪਾਰਟੀ ਦਾ ਮਫਲਰ ਪਾ ਕੇ ਜੀ ਆਇਆ ਕਿਹਾ। ਇਸ ਮੌਕੇ ਸ੍ਰੀ ਕੋਟਫੱਤਾ ਨੇ ਸ਼ਾਮਲ ਹੋਏ ਸਾਰੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੁਖੀ ਹੈ ਅਤੇ ਅਕਾਲੀ ਦਲ ਬਾਦਲ ਇਸ ਸਮੇਂ ਹਾਸ਼ੀਏ ਤੇ ਜਾ ਚੁੱਕਾ ਹੈ ਅਤੇ ਇਸਦੇ ਆਗੂਆਂ ਤੇ ਬੇਅਦਬੀ ਅਤੇ ਨਸ਼ਿਆਂ ਦੇ ਕਾਰੋਬਾਰ ਦੇ ਇਲਜਾਮਾਂ ਚ ਘਿਰੇ ਹੋਏ ਹਨ। ਅਮਿਤ ਰਤਨ ਨੇ ਪਿੰਡ ਦੇ ਲੋਕਾਂ ਨੂੰ ਆਪ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਬਠਿੰਡਾ ਦਿਹਾਤੀ ਹਲਕੇ ਵਿਚ ਦਿੱਲੀ ਦੀ ਤਰਜ ਤੇ ਵਿਸ਼ਵ ਪੱਧਰੀ ਸਕੂਲ ਅਤੇ ਮੁਹੱਲਾ ਕਲੀਨਿਕ ਬਣਾਏ ਜਾਣਗੇ ਅਤੇ ਚੋਣ ਮੈਨੀਫੈਸਟੋ ਦਾ ਇਕ ਇਕ ਵਾਅਦਾ ਲਾਗੂ ਕੀਤਾ ਜਾਵੇਗਾ । ਇਸ ਮੌਕੇ ਆਪ ਆਗੂ ਹਰਤੇਜ ਸਿੰਘ ਭੁੱਲਰ, ਜਸਪਾਲ ਸਿੰਘ ਭੁੱਲਰ, ਰਮਨਦੀਪ ਸਿੰਘ ਪੰਚ, ਸੁਖਮੰਦਰ ਸਿੰਘ, ਬਹਾਦਰ ਸਿੰਘ, ਗੁਰਮੀਤ ਸਿੰਘ, ਹਰਦੇਵ ਸਿੰਘ, ਕੇਵਲ ਸਿੰਘ, ਮਲਕੀਅਤ ਸਿੰਘ ਆਦਿ ਹਾਜ਼ਰ ਸਨ।
Share the post "ਬਠਿੰਡਾ ਦਿਹਾਤੀ ’ਚ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ, ਵੱਡੀ ਗਿਣਤੀ ਵਿਚ ਆਗੂ ਆਪ ਵਿੱਚ ਸ਼ਾਮਲ"