spot_img
spot_img

ਬਠਿੰਡਾ ਦੀ ਭੱਟੀ ਰੋਡ ’ਤੇ ਲੁਟੇਰਿਆਂ ਨੇ ਸ਼ਰਾਬ ਦੀ ਦੁਕਾਨ ਦੇ ਸੇਲਜ਼ਮੈਨ ਨੂੰ ਜ਼ਖਮੀ ਕਰਕੇ 30 ਹਜ਼ਾਰ ਲੁੱਟੇ

Date:

spot_img

ਚਾਰ ਕਾਰ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਸੁਖਜਿੰਦਰ ਮਾਨ
ਬਠਿੰਡਾ, 3 ਜਨਵਰੀ : ਬੀਤੀ ਦੇਰ ਸ਼ਾਮ ਸ਼ਹਿਰ ਦੀ ਭੱਟੀ ਰੋਡ ’ਤੇ ਸਥਿਤ ਸ਼ਰਾਬ ਦੀ ਇੱਕ ਦੁਕਾਨ ’ਚ ਦਾਖ਼ਲ ਹੋ ਕੇ ਲੁਟੇਰਿਆਂ ਵਲੋਂ ਸੇਲਜ਼ਮੈਨ ਨੂੰ ਜ਼ਖਮੀ ਕਰਕੇ 30 ਹਜ਼ਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਚਾਰ ਕਾਰ ਸਵਾਰ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵੱਲੋਂ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ ਸਾਢੇ ਦਸ ਵਜੇ ਦੇ ਚਾਰ ਹਥਿਆਰਬੰਦ ਕਾਰ ਸਵਾਰਾਂ ਨੇ ਭੱਟੀ ਰੋਡ ’ਤੇ ਸਥਿਤ ਇਕ ਸ਼ਰਾਬ ਦੀ ਦੁਕਾਨ ’ਚ ਦਾਖਲ ਹੋ ਕੇ ਦੁਕਾਨ ’ਚ ਬੈਠੇ ਸੇਲਜ਼ਮੈਨ ’ਤੇ ਰਾਡਾਂ ਨਾਲ ਹਮਲਾ ਕਰ ਦਿੱਤਾ ਅਤੇ ਠੇਕੇ ਦੇ ਗੱਲੇ ’ਚ ਪਈ 30 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਕੁਝ ਹਮਲਾਵਰ ਸ਼ਰਾਬ ਦੀਆਂ ਬੋਤਲਾਂ ਵੀ ਆਪਣੇ ਨਾਲ ਲੈ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਸੇਲਜਮੈਨ ਦੀ ਪਹਿਚਾਣ ਦਲਬੀਰ ਸਿੰਘ (50 ਸਾਲ) ਪੁੱਤਰ ਕਿਸ਼ੋਰੀ ਲਾਲ ਵਾਸੀ ਗੋਨਿਆਣਾ ਮੰਡੀ ਵਜੋਂ ਹੋਈ ਹੈ। ਉਸਦੇ ਸਿਰ ’ਤੇ ਟੰਕੇ ਲੱਗੇ ਹਨ। ਜ਼ਖ਼ਮੀ ਨੇ ਦੱਸਿਆ ਕਿ ਹਮਲਾਵਰ ਇੱਕ ਕਾਰ ਵਿੱਚ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਕੋਲ ਰਿਵਾਲਵਰ ਵੀ ਸੀ। ਉਧਰ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਵੀ ਬਠਿੰਡਾ ਸ਼ਹਿਰ ਵਿਚ ਲੁਟੇਰਿਆਂ ਨੇ ਰਾਤ ਸਮੇਂ ਘਰ ਵਾਪਸ ਆਉਂਦੇ ਇਕ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਕੇ ਲੁੱਟ ਲਿਆ ਸੀ। ਇਸੇ ਤਰ੍ਹਾਂ ਨਵੇਂ ਸਾਲ ਵਾਲੀ ਰਾਤ ਇਕ ਕਰਿਆਨਾ ਸਟੋਰ ਦੇ ਮਾਲਕ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ...