ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਜ਼ਿਲ੍ਹਾ ਰੈਵਨਿਊ ਪਟਵਾਰ ਯੂਨੀਅਨ ਤੇ ਸੇਵਾਮੁਕਤ ਕਾਨੂੰਗੋ ਐਸੋਸੀਏਸ਼ਨ ਦੇ ਆਗੂਆਂ ਦੀ ਅੱਜ ਇੱਥੇ ਹੋਈ ਮੀਟਿੰਗ ਵਿਚ ਸੂਬੇ ’ਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਵਲੋਂ ਲਏ ਫੈਸਲਿਆਂ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਸਹਿਤ ਸਮੂਹ ਮੰਤਰੀਆਂ ਤੇ ਵਿਧਾਇਕਾਂ ਨੂੰ ਵਧਾਈ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੱਕਾ ਦੀ ਪ੍ਰਧਾਨਗੀ ਹੇਠ ਇਸ ਮੀਟਿੰਗ ਵਿਚ ਉਮੀਦ ਜਾਹਰ ਕੀਤੀ ਗਈ ਕਿ ਨਵੀਂ ਬਣੀ ਸਰਕਾਰ ਸੂਬੇ ਦੇ ਮੁਲਾਜਮਾਂ ਅਤੇ ਆਮ ਲੋਕਾਂ ਦੇ ਹਿੱਤ ਵਿਚ ਕੰਮ ਕਰੇਗੀ। ਮੰਗ ਕੀਤੀ ਗਈ ਕਿ ਚੋਣ ਸਮੇਂ ਕੀਤੇ ਵਾਅਦਿਆਂ ਤਹਿਤ ਸਰਕਾਰ ਪੈਨਸ਼ਨਰਾਂ ਅਤੇ ਮੌਜੂਦਾ ਕਰਮਚਾਰੀਆਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਪੇ ਕਮਿਸ਼ਨ ਵਿਚ ਸੋਧ ਕਰਕੇ ਇਸਨੂੰ ਤੁਰੰਤ ਲਾਗੂ ਕਰੇ। ਇਸ ਮੌਕੇ ਬਠਿੰਡਾ ਸ਼ਹਿਰੀ ਹਲਕੇ ਤੋਂ ਭਾਰੀ ਅੰਤਰ ਨਾਲ ਚੋਣ ਜਿੱਤੇ ਜਗਰੂਪ ਸਿੰਘ ਗਿੱਲ ਨੂੰ ਮੰਤਰੀ ਬਣਾਉਣ ਦੀ ਵੀ ਮੰਗ ਕੀਤੀ ਗਈ। ਇਸਤੋਂ ਇਲਾਵਾ ਮੀਟਿੰਗ ਵਿਚ ਇੱਕ ਸੇਵਾਮੁਕਤ ਕਾਨੂੰਗੋ ਸੁਖਦੇਵ ਸਿੰਘ ਦੀ ਮੌਤ ਉਪਰ ਵੀ ਦੁੱਖ ਜਾਹਰ ਕਰਦਿਆਂ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਦੌਰਾਨ ਸੇਵਾਮੁਕਤ ਕਾਨੂੰਗੋ ਗੁਰਬਰਨ ਸਿੰਘ ਮਲੂਕਾ, ਪਟਵਾਰੀ ਦਰਸਨ ਸਿੰਘ, ਰਣਜੀਤ ਸਿੰਘ, ਇੰਦਰ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ ਤੇ ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Share the post "ਬਠਿੰਡਾ ਦੀ ਰੈਵਨਿਊ ਪਟਵਾਰ ਯੂਨੀਅਨ ਤੇ ਸੇਵਾਮੁਕਤ ਕਾਨੂੰਗੋ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲਿਆਂ ਦੀ ਕੀਤੀ ਸਲਾਘਾ"