WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਪਰਾਧ ਜਗਤ

ਬਠਿੰਡਾ ਪੀਆਰਟੀਸੀ ਦਾ ਚਰਚਿਤ ਇੰਸਪੈਕਟਰ ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਕਾਬੂ

ਮੁਲਜ਼ਮ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਸੁਖਜਿੰਦਰ ਮਾਨ
ਬਠਿੰਡਾ, 31 ਜੁਲਾਈ : ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਦੇ ਬਠਿੰਡਾ ਡਿੱਪੂ ਵਿਖੇ ਤਾਇਨਾਤ ਇੱਕ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ’ਤੇ 16 ਮਾਰਚ 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 31 ਜੁਲਾਈ ਨੂੰ ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ’ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪਤਾ ਚੱਲਿਆ ਹੈ ਕਿ ਉਕਤ ਇੰਸਪੈਕਟਰ ਅਪਣੇ ਕਾਰਨਾਮਿਆਂ ਦੇ ਚੱਲਦੇ ਹੋਰਨਾਂ ਮੁਲਾਜਮਾਂ ਦੀਆਂ ਵੀ ਅੱਖਾਂ ਵਿਚ ਰੜਕਦਾ ਸੀ ਜਦ ਕਿ ਇਸਨੂੰ ਜੀਐਮ ਦਾ ਚਹੇਤਾ ਮੰਨਿਆਂ ਜਾਂਦਾ ਸੀ। ਸੂਤਰਾਂ ਮੁਤਾਬਕ ਦੋ ਦਿਨ ਪਹਿਲਾਂ ਹੀ ਇੰਸਪੈਕਟਰ ਦਵਿੰਦਰ ਸਿੰਘ ਨੂੰ ਜੀਐਮ ਡਿਸਪੋਜ਼ਲ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਪੀਆਰਟੀਸੀ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਕਤ ਮੁਲਜਮ ਤੋਂ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇ ਤਾਂ ਇਸਦੇ ਭ੍ਰਿਸਟਾਚਾਰ ਦੇ ਹੋਰ ਵੀ ਕਈ ਕਾਰਨਾਮੇ ਸਾਹਮਣੇ ਆ ਜਾਣਗੇ ਤੇ ਨਾਲ ਹੀ ਕਈ ਉਚ ਅਧਿਕਾਰੀ ਵੀ ਭ੍ਰਿਸਟ ਗਤੀਵਿਧੀਆਂ ਵਿਚ ਲਿਪਤ ਪਾਏ ਜਾਣਗੇ।

Related posts

ਰਾਜਸਥਾਨ ਲਈ ਚੱਲਦੀ ਟੂਰਿਸਟ ਬੱਸ ਦੇ ਡਰਾਈਵਰ ਕੋਲੋ ਦੋ ਕਿਲੋ ਅਫ਼ੀਮ ਬਰਾਮਦ

punjabusernewssite

ਬਠਿੰਡਾ ਦੇ ਪਿੰਡ ਕੋਠਾਗੁਰੂ ਵਿਖੇ ਚੱਲੀਆਂ ਗੋਲੀਆਂ, ਤਿੰਨ ਦੀ ਹੋਈ ਮੌਤ, ਕਈ ਜਖਮੀ

punjabusernewssite

ਨੌਸਰਬਾਜਾਂ ਨੇ ਪ੍ਰਾਪਟੀ ਡੀਲਰ ਨੂੰ ਪਾਈ ‘ਟੋਪੀ’, ਮਾਰਵਾੜੀ ਘੋੜਾ ਦੱਸ ਕੇ ਖੱਚਰ ਵੇਚੀ

punjabusernewssite