
0
ਸੁਖਜਿੰਦਰ ਮਾਨ
ਬਠਿੰਡਾ, 31 ਜਨਵਰੀ: ਪਿਛਲੇ ਸਮੇਂ ਦੌਰਾਨ ਚੋਰੀ ਕੀਤੇ ਅਤੇ ਗੁੰਮ ਹੋਏ ਮੋਬਾਇਲ ਫ਼ੋਨਾਂ ਨੂੰ ਵਾਪਸ ਲੱਭ ਕੇ ਜ਼ਿਲ੍ਹਾ ਪੁਲਿਸ ਨੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੇ ਹਨ। ਇਸ ਸਬੰਧ ਵਿੱਚ ਪੁਲੀਸ ਦੀ ਟੈਕਨੀਕਲ ਟੀਮ ਵੱਲੋਂ ਕੀਤੀ ਮਿਹਨਤ ਅਤੇ ਲਗਾਤਾਰ ਕੀਤੀਆਂ ਕੋਸ਼ਿਸ਼ਾਂ ਦੇ ਬਾਅਦ ਇਹ ਸਫਲਤਾ ਹਾਸਲ ਹੋਈ ਹੈ, ਜਿਸਦੇ ਚੱਲਦੇ ਇਸ ਟੀਮ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਾਬਾਸ਼ ਦਿੱਤੀ ਗਈ। ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿਚ ਲੱਭੇ ਗਏ ਮੋਬਾਇਲ ਫ਼ੋਨਾਂ ਨੂੰ ਵਾਪਸ ਕਰਨ ਲਈ ਐਸ ਐਸ ਪੀ ਜੇ ਇਲਨਚੇਲੀਅਨ ਵਲੋਂ ਆਪਣੇ ਦਫਤਰ ਵਿਚ ਬੁਲਾਇਆ ਗਿਆ। ਸ਼੍ਰੀ ਜੇ.ਇਲਨਚੇਲੀਅਨ ਨੇ ਦੱਸਿਆ ਕਿ ਪਿਛਲੇ ਦਿਨੀ ਚੋਰੀ/ਗੁੰਮ ਹੋਏ ਮੋਬਾਈਲ ਫੋਨਾਂ ਦੀਆਂ ਸ਼ਿਕਾਇਤਾਂ ਦੇ ਅਧਾਰ ਪਰ ਟੈਕਨੀਕਲ ਸੈੱਲ ਡੀ.ਪੀ.ਓ ਬਠਿੰਡਾ ਵੱਲੋਂ ਟਰੇਸ ਕਰਕੇ ਉਹਨਾਂ ਮੋਬਾਇਲ ਫੋਨਾ ਨੂੰ ਟਰੇਸ ਕੀਤਾ ਗਿਆ ਅਤੇ ਸ਼ਿਕਾਇਤਕਰਤਾ/ ਅਸਲ ਮਾਲਕ ਦੇ 30 ਦੇ ਕਰੀਬ ਮੋਬਾਇਲ ਫੋਨ ਤਕਸੀਮ ਕੀਤੇ ਗਏ। ਉਨ੍ਹਾਂ ਦਸਿਆ ਕਿ ਬਠਿੰਡਾ ਪੁਲਿਸ ਹੁਣ ਤੱਕ 65 ਦੇ ਕਰੀਬ ਮੋਬਾਇਲ ਫੋਨਾਂ ਦੀ ਭਾਲ ਕਰਕੇ ਉਹਨਾਂ ਨੂੰ ਅਸਲ ਮਾਲਕਾਂ ਦੇ ਸਪੁਰਦ ਕੀਤਾ ਜਾ ਚੁੱਕਾ ਹੈ । ਇਸ ਮੌਕੇ ਆਪਣੇ ਮੋਬਾਇਲ ਫੋਨ ਮਿਲਣ ਦੀ ਖੁਸ਼ੀ ਜਾਹਿਰ ਕਰਦਿਆਂ ਅਸਲ ਮਾਲਕਾਂ ਵੱਲੋਂ ਬਠਿੰਡਾ ਪੁਲਿਸ ਦਾ ਧੰਨਵਾਦ ਕੀਤਾ ਗਿਆ।
Share the post "ਬਠਿੰਡਾ ਪੁਲਸ ਨੇ ਢਾਈ ਦਰਜਨ ਚੋਰੀ ਤੇ ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਮਾਲਕਾਂ ਨੂੰ ਕੀਤੇ ਵਾਪਸ"
0




