ਬਠਿੰਡਾ ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਦੋ ਕਾਬੂ

Date:

spot_img

ਸੁਖਜਿੰਦਰ ਮਾਨ
ਬਠਿੰਡਾ, 2 ਮਈ: ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕਰੀਬ ਤਿੰਨ ਹਫ਼ਤੇ ਪਹਿਲਾਂ ਮੋਟਰਸਾਈਕਲ ਚੋਰੀ ਦੇ ਦਰਜ਼ ਹੋਏ ਮੁਕੱਦਮੇ ਨੂੰ ਟਰੇਸ ਕਰਦਿਆਂ ਨਾ ਸਿਰਫ਼ ਦੋ ਜਣਿਆਂ ਨੂੰ ਕਾਬੂ ਕੀਤਾ ਹੈ, ਬਲਕਿ ਉਨ੍ਹਾਂ ਕੋਲੋ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਵੀ ਕਰਵਾਏ ਹਨ। ਅੱਜ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦਸਿਆ ਕਿ 12 ਅਪ੍ਰੈਲ ਨੂੰ ਇੱਕ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਇਸ ਕੇਸ ਦੀ ਜਦ ਜਾਂਚ ਕੀਤੀ ਗਈ ਤਾਂ ਕਥਿਤ ਦੋਸੀਆਂ ਬਾਰੇ ਜਾਣਕਾਰੀ ਮਿਲੀ ਜੋ ਵਾਹਨ ਚੋਰੀ ਕਰਨ ਦੇ ਆਦੀ ਸੀ। ਪੁਲਿਸ ਨੇ ਇਸ ਸਬੰਧ ਵਿਚ ਜ਼ਿਲ੍ਹਾ ਫ਼ਿਰੋਜਪੁਰ ਦੇ ਗੁਰੂ ਹਰਸਹਾਏ ਦੇ ਦੋ ਨੌਜਵਾਨਾਂ ਗੁਰਪ੍ਰੀਤ ਸਿੰਘ ਉਰਫ਼ ਗੋਰੀ ਅਤੇ ਸੰਦੀਪ ਸਿੰਘ ਉਰਫ਼ ਦੀਪ ਨੂੰ ਗ੍ਰਿਫਤਾਰ ਕੀਤਾ ਗਿਆ, ਜਿੰਨ੍ਹਾਂ ਵਲੋਂ ਪੁਛਗਿਛ ਤੋਂ ਬਾਅਦ ਤਿੰਨ ਮੋਟਰਸਾਈਕਲ(ਇੱਕ ਬੁਲੇਟ ਅਤੇ ਦੋ ਸਪੈਲਡਰ ਮੋਟਰਸਾਈਕਲ) ਬਰਾਮਦ ਕਰਵਾਏ ਗਏ। ਇਸਤੋਂ ਇਲਾਵਾ ਇਹ ਵੀ ਪਤਾ ਲੱਗਿਆ ਹੈ ਕਿ ਮੁੱਖ ਮੁਜਰਮ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਿਰੁਧ ਇਸਤੋਂ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿਚ ਚੋਰੀ ਦੇ ਦਸ ਮੁਕੱਦਮੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

10ਵੀਂ-12ਵੀਂ ਬੋਰਡ ਪ੍ਰੀਖਿਆ 2027 ਲਈ ਵੱਡੀ ਖ਼ਬਰ, ਸਰਕਾਰੀ ਸਕੂਲਾਂ ਲਈ ਵੀ ਸਖ਼ਤ ਹਦਾਇਤ

ਨਿਊਜ਼ ਡੈਸਕ: ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ... ਪਰ ਇਸ ਵਾਰ...

AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਨਿਊਜ਼ ਡੈਸਕ: ਜੇਕਰ ਤੁਸੀਂ AIRTEL ਦਾ ਪੋਸਟਪੇਡ ਨੰਬਰ ਚਲਾ...

ਮੁਅੱਤਲ DIG Harcharan Singh Bhullar ਦੀਆਂ ਵਧੀਆਂ ਮੁਸ਼ਕਲਾਂ, 8 ਲੱਖ ਦੀ ਰਿਸ਼ਵਤ ਵਾਲੇ ਕੇਸ ’ਚ ਵੱਡਾ ਮੋੜ!

ਚੰਡੀਗੜ੍ਹ: ਪੰਜਾਬ ਦੇ ਮੁਅੱਤਲ DIG Harcharan Singh Bhullar ਦੀਆਂ...