ਸੁਖਜਿੰਦਰ ਮਾਨ
ਬਠਿੰਡਾ, 1 ਅਗਸਤ: ਸ਼ਹਿਰ ਅੰਦਰ ਨਿੱਤ ਦਿਨ ਬਣ ਰਹੀਆਂ ਨਜਾਇਜ਼ ਇਮਾਰਤਾਂ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਚਰਚਾ ਵਿਚ ਚੱਲੇ ਆ ਰਹੇ ਨਗਰ ਨਿਗਮ ਬਠਿੰਡਾ ਵਲੋਂ ਅੱਜ ਸਥਾਨਕ ਭਾਗੂ ਰੋਡ ’ਤੇ ਰਾਤੋ-ਰਾਤ ਬਣੇ ਸੋਅ ਰੂਮਾਂ ਨੂੰ ਢਾਹ ਦਿੱਤਾ ਗਿਆ।
ਮੇਰਾ ਬਿੱਲ ਐਪ ਲਾਂਚ, ਬਿੱਲ ਅਪਲੋਡ ਕਰਨ ਤੇ ਲੋਕਾਂ ਨੂੰ ਮਿਲਣਗੇ ਹਰ ਮਹੀਨੇ ਇਨਾਮ: ਸ਼ੌਕਤ ਅਹਿਮਦ ਪਰੇ
ਨਿਗਮ ਦੇ ਬਿਲਡਿੰਗ ਇੰਸਪੈਕਟਰ ਅਨੂ ਬਾਲਾ ਤੋਂ ਇਲਾਵਾ ਇੰਸਪੈਕਟਰ ਅਵਤਾਰ ਸਿੰਘ ਤੇ ਜਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਦੇ ਨਾਲ ਪੁੱਜੀ ਇਸ ਟੀਮ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਇਮਾਰਤ ਦੇ ਮਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਕੋਈ ਜਵਾਬ ਨਹੀਂ ਦਿੱਤਾ ਗਿਆ ਜਿਸਦੇ ਚੱਲਦੇ ਇਸ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ ਹੈ।
ਟਰਾਂਸਪੋਰਟਰਾਂ ਨੇ ਖੋਲਿਆ ਆਰਟੀਏ ਵਿਰੁੱਧ ਮੋਰਚਾ, ਵਫ਼ਦ ਮਿਲਿਆ ਡੀਸੀ ਨੂੰ
ਦਸਣਾ ਬਣਦਾ ਹੈ ਕਿ ਪਿਛਲੇ ਕੲਈ ਸਾਲਾਂ ਤੋਂ ਹੀ ਬਠਿੰਡਾ ਸ਼ਹਿਰ ਵਿਚ ਨਜਾਇਜ਼ ਇਮਾਰਤਾਂ ਬਣਨ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਦੌਰਾਨ ਨਿਗਮ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਉੱਠਦੇ ਰਹੇ ਹਨ। ਜਿਸਦੇ ਚੱਲਦੇ ਹੁਣ ਪਿਛਲੇ ਸਮਿਆਂ ਦੌਰਾਨ ਸ਼ਹਿਰ ਅੰਦਰ ਬਣੀਆਂ ਨਜਾਇਜ਼ ਇਮਾਰਤਾਂ ਦੀ ਵਿਜੀਲੈਂਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਕਈਆ ਉਪਰ ਗਾਜ ਡਿਗਣ ਦੀ ਸੰਭਾਵਨਾ ਹੈ।
ਹੜਤਾਲ ਵਿਚਾਲੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
ਉਧਰ ਕੁੱਝ ਦਿਨ ਪਹਿਲਾਂ ਨਗਰ ਨਿਗਮ ਦੇ ਕਮਿਸ਼ਨਰ ਦਾ ਵਾਧੂ ਚਾਰਜ਼ ਸੰਭਾਲਣ ਵਾਲੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਬੀਤੇ ਕੱਲ ਨਿਗਮ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਸ਼ਹਿਰ ਅੰਦਰ ਨਜਾਇਜ਼ ਇਮਾਰਤਾਂ ਦੇ ਮਾਮਲੇ ਵਿਚ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਇਸਦੇ ਲਈ ਜਿੰਮੇਵਾਰ ਬਿਲਡਿੰਗ ਇੰਸਪੈਕਟਰਾਂ ਵਿਰੁਧ ਕਾਰਵਾਈ ਦਾ ਸੰਕੇਤ ਦਿੱਤਾ ਸੀ, ਜਿਸਦੇ ਚੱਲਦੇ ਅੱਜ ਤੇਜੀ ਨਾਲ ਕੀਤੀ ਗਈ ਇਸ ਕਾਰਵਾਈ ਨੂੰ ਇਸ ਮੀਟਿੰਗ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।
Share the post "ਬਠਿੰਡਾ ਸ਼ਹਿਰ ਚ ਬਣੀਆਂ ਨਜਾਇਜ਼ ਇਮਾਰਤਾਂ ’ਤੇ ਨਗਰ ਨਿਗਮ ਦਾ ਚੱਲਿਆ ਪੀਲਾ ਪੰਜਾ"