ਬਸਕਟਬਾਲ ਵਿੰਗ ਮਹਿਮਾ ਸਰਜਾ ਦੇ ਖਿਡਾਰੀਆਂ ਲਈ ਡਾਈਟ ਸ਼ੁਰੂ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 5 ਅਗਸਤ: ਖੇਡਾਂ ਦੇ ਖੇਤਰ ਵਿੱਚ ਜਿਲ੍ਹੇ ਦਾ ਨਾਮ ਰੋਸ਼ਨ ਕਰ ਰਹੇ ਪਿੰਡ ਮਹਿਮਾ ਸਰਜਾ ਨੇ ਬਾਸਕਟਬਾਲ ਦੀ ਨਰਸਰੀ ਵਜੋਂ ਅੰਤਰ ਰਾਸ਼ਟਰੀ ਪੱਧਰ ਦੇ ਮਸ਼ਹੂਰ ਖਿਡਾਰੀ ਪੈਦਾ ਕੀਤੇ ਹਨ। ਇਸ ਪਿੰਡ ਦੇ ਪੇਂਡੂ ਖੇਡ ਸਟੇਡੀਅਮ ਵਿੱਚ ਚੱਲ ਰਿਹਾ ਬਾਸਕਟਬਾਲ ਵਿੰਗ ’ਚ ਉਘੇ ਕੋਚ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਬੁਲੰਦੀਆਂ ਛੂ ਰਿਹਾ ਹੈ।

ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕੋਚ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਨਾਂ ਦੀ ਟੀਮ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਜਿਸਦੇ ਚੱਲਦੇ ਖੇਡਾਂ ਪ੍ਰਤੀ ਖਿਡਾਰੀਆਂ ਦੀ ਲਗਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਜੂਨੀਅਰ ਅਤੇ ਸੀਨੀਅਰ ਖਿਡਾਰੀਆਂ ਲਈ ਡੇ ਸਕਾਲਰ ਡਾਈਟ ਪਲਾਨ ਸ਼ੁਰੂ ਕਰ ਦਿੱਤਾ ਗਿਆ ਜਿਸ ਕਾਰਨ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਬਾਸਕਟਬਾਲ ਕੋਚ ਭੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਵੀ ਹਾਜਰ ਰਹੇ।

spot_img
spot_img

Share post:

Popular

More like this
Related