WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਬਾਦਲ ਵੱਲੋਂ ਮੁੱਖ ਮੰਤਰੀ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਚੇਤਾਵਨੀ

ਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 11 ਅਕਤੂਬਰ : ਸ੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪਸਟ ਨਹੀਂ ਕੀਤਾ। ਉਹਨਾਂ ਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾਹੱਕ ਹੈ ਤੇ ਹਰਿਆਣਾ ਦਾ ਇਸ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ ਤੇ ਇਸੇ ਲਈ ਇਸ ਬਾਰੇ ਹਰਿਆਣਾ ਨਾਲ ਚਰਚਾ ਵੀ ਨਹੀਂ ਕੀਤੀ ਜਾ ਸਕਦੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਈ ਵੀ ਮੁਲਕ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਨਹੀਂ ਜਾ ਸਕਦਾ।ਉਹਨਾਂ ਕਿਹਾ ਕਿ ਜੇਕਰ ਗੈਰ ਰਾਈਪੇਰੀਅਨ ਹਰਿਆਣਾ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹਿੱਸਾ ਮੰਗਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਫਿਰ ਕੋਈ ਵੀ ਤਾਮਿਲਨਾਡੂ ਜਾਂ ਬੰਗਾਲ ਜਾਂ ਕੇਰਲਾ ਸਾਰੇ ਗੈਰ ਰਾਈਪੇਰੀਅਨ ਰਾਜਾਂ ਨੂੰ ਰਾਵੀ, ਸਤਲੁਜ ਤੇ ਬਿਆਸ ਦਰਿਆਵਾਂ ਵਿਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਜੇਕਰ ਅਸੀਂ ਇਹੀ ਪੈਮਾਨਾ ਅਪਣਾਈਏ ਤਾਂ ਫਿਰ ਕੋਈ ਵੀ ਪੰਜਾਬ ਨੂੰ ਗੋਦਾਵਰੀ ਤੇ ਗੰਗਾ ਵਿਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ।
ਸਰਦਾਰ ਬਾਦਲ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ 2016 ਵਿਚ ਉਦੋਂ ਹੀ ਖਤਮ ਹੋ ਗਿਆ ਸੀ ਜਦੋਂ ਸਰਦਾਰ ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਤਤਕਾਲੀ ਸਰਕਾਰ ਨੇ ਇਸ ਨਹਿਰ ਦੀ ਜਮੀਨ ਇਸਦੇ ਅਸਲ ਮਾਲਕ ਕਿਸਾਨਾਂ ਨੂੰ ਮੁਫਤ ਵਾਪਸ ਕਰ ਦਿੱਤੀ ਸੀ ਤੇ ਇਸਦਾ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਨਹਿਰ ਦੇ ਕਈ ਹਿੱਸੇ ਵਾਹ ਲਏ ਗਏ ਹਨ ਤੇ ਪੰਜਾਬ ਵਿਚ ਇਹ ਨਹਿਰ ਹੋਂਦ ਵਿਚ ਹੀ ਨਹੀਂ ਹੈ। ਮੁੱਖ ਮੰਤਰੀ ਨੂੰ ਮਾਮਲਾ ਸਪਸਟ ਕਰਨ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿਚ ਇਹ ਤੌਖਲਾ ਹੈ ਕਿ ਆਪ ਸਰਕਾਰ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਤਿਆਰੀ ਵਿਚ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਆਪਣੇ ਹਰਿਆਣਾ ਦੌਰੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਭਗਵੰਤ ਮਾਨ ਦੀ ਹਾਜਰੀ ਵਿਚ ਇਸ ਸਬੰਧੀ ਤਜਵੀਜ ਪੇਸ ਕੀਤੀ ਸੀ ਜਿਸਦੀ ਭਗਵੰਤ ਮਾਨ ਨੇਪ੍ਰੋੜਤਾ ਕੀਤੀ ਸੀ। ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਆਪ ਸਰਕਾਰ ਨੇ ਸੁਪਰੀਮ ਕੋਰਟ ਨੇ ਹਰਿਆਣਾ ਦੇ ਨਾਲ ਹੀ ਹਲਫੀਆ ਬਿਆਨ ਦੇ ਕੇ ਆਪਣਾ ਪੰਜਾਬ ਵਿਰੋਧੀ ਸਟੈਂਡ ਸਪਸਟ ਕੀਤਾ ਸੀ। ਪਰ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਨੇ ਨਾ ਤਾਂ ਰਾਜ ਦਾ ਸਟੈਂਡ ਸਪਸਟ ਤੌਰ ’ਤੇ ਦੱਸਿਆ ਹੈ ਤੇ ਨਾ ਹੀ ਪੰਜਾਬੀਆਂ ਨੂੰ ਇਹ ਕਿਹਾ ਹੈ ਕਿ ਉਹ ਪੰਜਾਬ ਦਾ ਇਕ ਬੂੰਦ ਪਾਣੀ ਵੀ ਹਰਿਆਣਾ ਨੂੰ ਨਹੀਂ ਜਾਣ ਦੇਣਗੇ। ਸਰਦਾਰ ਬਾਦਲ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਹਾਈ ਕਮਾਂਡ ਦੇ ਦਬਾਅ ਹੇਠ ਆ ਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਦਿੱਤਾ ਤਾਂ ਫਿਰ ਸਾਰਾ ਸੂਬਾ ਰੇਗਿਸਤਾਨ ਬਣ ਜਾਵੇਗਾ ਤੇ ਇਸਦੀ ਖੇਤੀਬਾੜੀ ਆਰਥਿਕਤਾ ਤਬਾਹ ਹੋ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ ਪਿਛਲੀਆਂ ਕੇਂਦਰ ਸਰਕਾਰਾਂ ਤੇ ਅਦਾਲਤਾਂ ਨੂੰ ਇਹ ਸਪਸਟ ਦੱਸ ਚੁੱਕੇ ਹਾਂ। ਅਸੀਂ ਆਪ ਨੂੰ ਆਪਣੀ ਹਾਈ ਕਮਾਂਡ ਨੁੰ ਖੁਸ ਕਰਨ ਵਾਸਤੇ ਰਾਜ ਦੇ ਦਰ?ਿਆਈ ਪਾਣੀਆਂ ’ਤੇ ਹੱਕ ਵੇਚਣ ਨਹੀਂ ਦਿਆਂਗੇ।

Related posts

ਹੁਣ, ਨਾਗਰਿਕ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਨ ਲਈ 1930 ਕਰ ਸਕਦੇ ਹਨ ਡਾਇਲ

punjabusernewssite

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤਾਂ ਭੰਗ, ਲੱਗਣਗੇ ਪ੍ਰਬੰਧਕ

punjabusernewssite

ਮੰਤਰੀ ਮੰਡਲ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਇਕ ਅਕਤੂਬਰ ਤੋਂ ਘਰ-ਘਰ ਜਾ ਕੇ ਆਟਾ ਸਪਲਾਈ ਕਰਨ ਦੀ ਸ਼ੁਰੂਆਤ ਲਈ ਹਰੀ ਝੰਡੀ

punjabusernewssite