ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਹਿੰਦੀ ਲਗਾਉਣ, ਨੇਲ਼ ਆਰਟ ਅਤੇ ਹੇਅਰ ਸਟਾਈਲ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਬੀ.ਐਡ ਅਤੇ ਬੀ.ਏ.-ਬੀ.ਐਡ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮੇਂ ਦੌਰਾਨ ਕੁੱਝ ਵਿਦਿਆਰਥਣਾਂ ਨੇ ਗੀਤ ਗਾ ਕੇ ਅਤੇ ਸੋਲੋ ਡਾਂਸ ਕਰ ਕੇ ਭਰਪੂਰ ਮਨੋਰੰਜਨ ਕੀਤਾ। ਮਹਿੰਦੀ ਪ੍ਰਤੀਯੋਗਤਾ ਦੇ ਵਿੱਚ ਮਹਿੰਦੀ ਲਗਾਉਣ ਵਾਲੀਆਂ ਵਿਦਿਆਰਥਣਾਂ ਵਿੱਚ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ। ਇਸ ਪ੍ਰਤੀਯੋਗਤਾ ਦੀ ਕੋਆਰਡੀਨੇਟਰ ਸਹਾਇਕ ਪ੍ਰੋ. ਸੰਦੀਪ ਕੌਰ ਨੇ ਵਿਦਿਆਰਥਣਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਗਤੀਵਿਧੀ ਦੀ ਕਾਰਗੁਜ਼ਾਰੀ ਦੀ ਦੇਖ ਰੇਖ ਸਹਾਇਕ ਪ੍ਰੋ. ਡਾ. ਕੁਲਦੀਪ ਕੌਰ ਅਤੇ ਸਹਾਇਕ ਪ੍ਰੋ. ਸੁਖਵੀਰ ਕੌਰ ਦੁਆਰਾ ਕੀਤੀ ਗਈ। ਇਸ ਸਮੇਂ ਡਾ. ਕੁਲਦੀਪ ਕੌਰ ਦੁਆਰਾ ਵਿਦਿਆਰਥਣਾਂ ਨੂੰ ਕਰਵਾ ਚੌਥ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਸਮੇਂ ਜੱਜ ਸਾਹਿਬਾਨ ਦੀ ਭੂਮਿਕਾ ਸਹਾਇਕ ਪ੍ਰੋ. ਜਸਵਿੰਦਰ ਕੌਰ ਦੁਆਰਾ ਨਿਭਾਈ ਗਈ। ਮਹਿੰਦੀ ਲਗਾਉਣ ਮੁਕਾਬਲੇ ਵਿੱਚੋਂ ਸੰਦੀਪ ਕੌਰ (ਬੀ.ਐਡ.-ਸਮੈਸਟਰ ਪਹਿਲਾ) ਨੇ ਪਹਿਲਾ ਸਥਾਨ, ਅਰਸ਼ਜੋਤ ਕੌਰ (ਬੀ.ਏ.-ਬੀ.ਐਡ. ਸਮੈਸਟਰ ਪਹਿਲਾ) ਨੇ ਦੂਸਰਾ ਸਥਾਨ ਅਤੇ ਮਨਪ੍ਰੀਤ ਕੌਰ (ਬੀ.ਏ.-ਬੀ.ਐਡ. ਸਮੈਸਟਰ ਤੀਜਾ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਨੇਲ਼ ਆਰਟ ਮੁਕਾਬਲੇ ਵਿੱਚੋਂ ਪੂਜਾ (ਬੀ.ਏ.-ਬੀ.ਐਡ. ਸਮੈਸਟਰ ਪੰਜਵਾਂ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹੇਅਰ ਸਟਾਈਲ ਵਿੱਚੋਂ ਸੁਪ੍ਰੀਤ (ਬੀ.ਐਡ. ਸਮੈਸਟਰ ਪਹਿਲਾ) ਨੇ ਪਹਿਲਾ ਸਥਾਨ ਅਤੇ ਰੀਤੂ (ਬੀ.ਐਡ. ਸਮੈਸਟਰ ਪਹਿਲਾ) ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਸਮੇਂ ਵਿਭਾਗ ਮੁਖੀ ਡਾ. ਮੰਗਲ ਸਿੰਘ ਦੁਆਰਾ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਸਮੂਹ ਕਾਲਜ ਸਟਾਫ਼ ਮੌਜੂਦ ਸੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਐਜੂਕੇਸ਼ਨ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।