ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵੱਲੋਂ ਅਧਿਆਪਕਾਂ ਦੇ ਵਿਕਾਸ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ ਦਾ ਵਿਸ਼ਾ ਸਵੋਟ ਵਿਸ਼ਲੇਸ਼ਣ ਸੀ। ਇਸ ਦੀ ਪ੍ਰਧਾਨਗੀ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਹਰਪ੍ਰੀਤ ਕੁਮਾਰ ਨੇ ਕੀਤੀ ਇਸ ਵਰਕਸ਼ਾਪ ਵਿਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਰਕਸ਼ਾਪ ਵਿੱਚ ਜੀ.ਐਚ.ਜੀ ਹਰਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ, ਸਿਧਵਾਂ ਖ਼ੁਰਦ (ਲੁਧਿਆਣਾ) ਦੀ ਵਿਭਾਗ ਮੁਖੀ ਡਾ. ਸਰਬਜੀਤ ਕੌਰ ਬਰਾੜ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਅਤੇ ਕਾਰਜ ਖੇਤਰ ਵਿਚ ਸੰਤੁਲਨ ਬਣਾ ਕੇ ਆਪਣੀ ਕਾਰਜ ਕੁਸ਼ਲਤਾ ਨੂੰ ਵਧਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਸਾਡੀ ਜ਼ਿੰਦਗੀ ਵਿਚ ਨਿੱਜੀ ਡਰ, ਕਮਜ਼ੋਰੀਆਂ ਅਤੇ ਚਿੰਤਾਵਾਂ ਮਨੁੱਖ ਦੇ ਬੌਧਿਕ ਅਤੇ ਮਾਨਸਿਕ ਵਿਕਾਸ ਵਿਚ ਰੁਕਾਵਟ ਬਣਦੀਆਂ ਹਨ। ਜੇਕਰ ਮਨੁੱਖ ਆਪਣੇ ਦਿਮਾਗ਼ੀ ਵਿਕਾਸ ਨੂੰ ਸੰਤੁਲਨ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣਾ ਸਵੈ ਦਾ ਅਧਿਐਨ ਕਰਨਾ ਚਾਹੀਦਾ ਹੈ। ਇਸ ਵਿੱਚ ਮਨੁੱਖ ਨੂੰ ਆਪਣੀਆਂ ਪ੍ਰਾਪਤੀਆਂ, ਕਮਜ਼ੋਰੀਆਂ ਅਤੇ ਸਮਰੱਥਾਵਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵੋਟ ਟੈੱਸਟ ਕਰਵਾਇਆ ਗਿਆ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ਅਤੇ ਸਮਰੱਥਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾ ਕੇ ਬਿਹਤਰ ਜ਼ਿੰਦਗੀ ਬਣਾਉਣ ਦੀ ਜਾਣਕਾਰੀ ਦਿੱਤੀ। ਅਖੀਰ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਵੱਲੋਂ ਆਏ ਹੋਏ ਵਿਸ਼ਾ ਮਾਹਿਰ ਡਾ. ਸਰਬਜੀਤ ਕੌਰ ਦਾ ਧੰਨਵਾਦ ਕੀਤਾ ਗਿਆ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Share the post "ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਨੇ ਫੈਕਲਟੀ ਡਿਵੈਲਪਮੈਂਟ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ"