ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਵਿਖੇ ਇੱਕ ਮਾਹਿਰ ਭਾਸ਼ਣ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਆਈ.ਪੀ.ਐਸ ਵਿਨੀਤ ਅਹਲਾਵਤ ਅਤੇ ਡੀ. ਐਸ. ਪੀ. ਹਿਨਾ ਗੁਪਤਾ ਸਨ। ਇਸ ਭਾਸ਼ਣ ਵਿੱਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਬੀ.ਏ. ਬੀ.ਐਡ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੀ ਸਹਾਇਕ ਪ੍ਰੋਫ਼ੈਸਰ ਜਸ਼ਨਪ੍ਰੀਤ ਕੌਰ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।
ਖੇਤਰੀ ਖੋਜ ਕੇਂਦਰ ਸਥਿਤ ਇੰਸਟੀਚਿਊਟ ਆਫ਼ ਐਗਰੀਕਲਚਰ ਬਠਿੰਡਾ ਨੇ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ
ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਬੜੇ ਵਿਸਥਾਰ ਵਿੱਚ ਯੂ.ਪੀ.ਐਸ.ਸੀ. ਅਤੇ ਆਈ.ਪੀ.ਐਸ. ਦੀ ਟਰੇਨਿੰਗ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਇਸ ਦੌਰਾਨ ਯੂ.ਪੀ. ਐਸ.ਸੀ. ਸਬੰਧੀ ਕਈ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਆਈ.ਪੀ.ਐਸ ਵਿਨੀਤ ਅਹਲਾਵਤ ਅਤੇ ਡੀ.ਐਸ.ਪੀ ਹਿਨਾ ਗੁਪਤਾ ਨੇ ਵਿਦਿਆਰਥੀਆਂ ਦੀਆਂ ਸ਼ੰਕਾਵਾਂ ਨੂੰ ਦੂਰ ਕੀਤਾ।
ਮਾਲਵਾ ਕਾਲਜ ਬਠਿੰਡਾ ਵਿਖੇ ਅਧਿਆਪਕ ਦਿਵਸ ਮਨਾਇਆ
ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ ਬੀ. ਡੀ. ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।