ਬਠਿੰਡਾ, 3 ਨਵੰਬਰ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਬਠਿੰਡਾ ਨੇ ਸੱਭਿਆਚਾਰਕ ਕਲੱਬ ਦੇ ਸਹਿਯੋਗ ਨਾਲ ‘ਡਿਸਕੋ ਫੀਵਰ ਫਿਏਸਟਾ’ ਨਾਮਕ ਇੱਕ ਸੋਲੋ ਡਾਂਸ ਮੁਕਾਬਲੇ ਦਾ ਆਯੋਜਨ ਕੀਤਾ। ਇਸ ਸੋਲੋ ਡਾਂਸ ਮੁਕਾਬਲੇ ਵਿੱਚ ਬੀ.ਐਫ.ਜੀ.ਆਈ. ਦੇ ਵੱਖ-ਵੱਖ ਕਾਲਜਾਂ ਦੇ 42 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦੀ ਜੱਜਮੈਂਟ ਮਿਸ ਦੀਪਾਂਸ਼ੀ ਅਤੇ ਗੁਰਤਾਜ ਸਿੰਘ ਨੇ ਕੀਤੀ। ਇਸ ਮੁਕਾਬਲੇ ’ਚ ਬੀ.ਸੀ.ਏ. ਤੀਜਾ ਸਮੈਸਟਰ ਦੇ ਵਿਦਿਆਰਥੀ ਮੁਹੰਮਦ ਫੈਸਲ ਨੇ ਡਾਂਸ ਫਲੋਰ ’ਤੇ ਆਪਣੀ ਸ਼ਾਨਦਾਰ ਪ੍ਰਤਿਭਾ ਅਤੇ ਊਰਜਾ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ।
15 ਨੂੰ ਹੋਵੇਗਾ ਬਠਿੰਡਾ ਦੇ ਮੇਅਰ ਦੀ ਸਿਆਸੀ ਕਿਸਮਤ ਦਾ ਫੈਸਲਾ
ਇਸੇ ਤਰ੍ਹਾਂ ਐਮ.ਬੀ.ਏ. ਦੀ ਵਿਦਿਆਰਥਣ ਨਿਧੀ ਨੇ ਆਪਣੇ ਡਾਂਸਿੰਗ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਐਮ.ਬੀ.ਏ. ਦੇ ਹੀ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਵੀ ਬਹੁਤ ਉਤਸ਼ਾਹ ਨਾਲ ਆਪਣਾ ਹੁਨਰ ਦਿਖਾਉਂਦੇ ਹੋਏ ਤੀਸਰਾ ਸਥਾਨ ਹਾਸਲ ਕੀਤਾ। ਅੰਤ ਵਿੱਚ, ਜੱਜਾਂ ਦੇ ਨਾਲ-ਨਾਲ ਫੈਕਲਟੀ ਮੈਂਬਰਾਂ ਦੁਆਰਾ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਜਿਸ ਨੇ ਦਰਸ਼ਕਾਂ ਨੂੰ ਵੀ ਪ੍ਰੇਰਿਤ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਨੇ ਸੱਭਿਆਚਾਰਕ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।