ਸੁਖਜਿੰਦਰ ਮਾਨ
ਬਠਿੰਡਾ, 23 ਫਰਵਰੀ: ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਆਰਟਸ ਵੱਲੋਂ ’ਅੰਤਰ-ਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਵਿਚਕਾਰ ’ਮਾਤ ਭਾਸ਼ਾ ਦਾ ਜੀਵਨ ਵਿੱਚ ਮਹੱਤਵ’ ਵਿਸ਼ੇ ’ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਜੀਵਨ ਵਿੱਚ ਮਾਂ ਬੋਲੀ ਦੇ ਮਹੱਤਵ ਬਾਰੇ ਗੱਲ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਅਮੀਰੀ ਬਾਰੇ ਭਰਪੂਰ ਚਰਚਾ ਕੀਤੀ । ਇਸ ਮੌਕੇ ਆਯੋਜਿਤ ਭਾਸ਼ਣ ਪ੍ਰਤੀਯੋਗਤਾ ਵਿੱਚ ਵੱਖ-ਵੱਖ ਵਿਭਾਗਾਂ ਦੇ 25-30 ਵਿਦਿਆਰਥੀਆ ਨੇ ਭਾਗ ਲਿਆ ਅਤੇ ਐਮ.ਏ. ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਐਮ.ਏ ਰਾਜਨੀਤੀ ਸ਼ਾਸਤਰ ਤੋਂ ਕਸ਼ਮੀਰੀ ਵਿਦਿਆਰਥਣ ਨਾਦੀਆ ਨੇ ਦੂਸਰਾ ਸਥਾਨ ਜਦੋਂ ਕਿ ਬੀ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਜਾਨਵੀ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰੋਗਰਾਮ ਦੇ ਅਖੀਰ ’ਤੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ. ਡੀ. ਸ਼ਰਮਾ ਨੇ ਕੁੰਜੀਵਤ ਭਾਸ਼ਣ ਦਿੰਦਿਆਂ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਦੇ ਇਤਿਹਾਸ ਬਾਰੇ ਦੱਸਿਆ। ਇਸ ਦੌਰਾਨ ਡੀਨ ਅਕਾਦਮਿਕ ਮਾਮਲੇ ਸ਼੍ਰੀਮਤੀ ਨਵਨਿੰਦਰ ਕੌਰ ਢਿੱਲੋਂ, ਮੁਖੀ ਬੀ.ਏ. ਵਿਭਾਗ ਡਾ. ਜਗਮਿੰਦਰ ਕੌਰ, ਮੁਖੀ ਪੰਜਾਬੀ ਵਿਭਾਗ ਸ਼੍ਰੀ ਨਰਿੰਦਰ ਕੁਮਾਰ, ਮੁਖੀ ਇਤਿਹਾਸ ਵਿਭਾਗ ਡਾ. ਦਿਨੇਸ਼ ਕੁਮਾਰ, ਮੁਖੀ ਅਰਥ ਸ਼ਾਸਤਰ ਵਿਭਾਗ ਡਾ. ਅਮਨਪ੍ਰੀਤ ਸਿੰਘ, ਮੁਖੀ ਰਾਜਨੀਤੀ ਸ਼ਾਸਤਰ ਵਿਭਾਗ ਸ਼੍ਰੀ ਸੱਜਣ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਤੋਂ ਪ੍ਰੋਫੈਸਰ ਸਾਹਿਬਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋਗਰਾਮ ਦੇ ਅਖੀਰ ਵਿੱਚ ਸਟੇਜ ਸਕੱਤਰ ਡਾ. ਜਸਵਿੰਦਰ ਸਿੰਘ ਨੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਹਾਜ਼ਰ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹੋ, ਪੰਜਾਬੀ ਲਿਖੋ, ਪੰਜਾਬੀ ਬੋਲੋ ਦਾ ਪ੍ਰਣ ਕਰਨ ਲਈ ਕਿਹਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਆਰਟਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਬਾਬਾ ਫ਼ਰੀਦ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ
12 Views