ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਫਿਜ਼ਿਕਸ ਵਿਭਾਗ ਦੇ ਨਾਲ ਕੈਮਿਸਟਰੀ ਵਿਭਾਗ ਨੇ ਡਾ. ਵਿਵੇਕ ਸ਼ਰਮਾ, ਮੁਖੀ, ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਵਿਵੇਕ ਸ਼ਰਮਾ ਅਤੇ ਫਿਜ਼ਿਕਸ ਵਿਭਾਗ ਦੇ ਮੁਖੀ ਡਾ. ਸੁਧੀਰ ਮਿੱਤਲ ਦੀ ਅਗਵਾਈ ਹੇਠ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.), ਬਠਿੰਡਾ ਦਾ ਉਦਯੋਗਿਕ ਦੌਰਾ ਕੀਤਾ। ਫਿਜ਼ਿਕਸ ਅਤੇ ਕੈਮਿਸਟਰੀ ਦੇ ਚਾਰ ਫੈਕਲਟੀ ਮੈਂਬਰਾਂ ਮੈਡਮ ਨਿਸ਼ਠਾ, ਸ੍ਰੀ ਰਾਕੇਸ਼ ਪਵਾਰ, ਮੈਡਮ ਅਰਸ਼ਦੀਪ ਅਤੇ ਸ਼ਵੇਤਾ ਦੇ ਨਾਲ ਬੀ.ਐਸ.ਸੀ. ਅਤੇ ਐਮ.ਐਸ.ਸੀ. ਦੇ ਕੁੱਲ 49 ਵਿਦਿਆਰਥੀਆਂ ਨੇ ਇਸ ਦੌਰੇ ਵਿੱਚ ਸ਼ਮੂਲੀਅਤ ਕੀਤੀ । ਇਸ ਦੌਰੇ ਨੇ ਵਿਦਿਆਰਥੀਆਂ ਨੂੰ ਉਦਯੋਗ ਵਿੱਚ ਵਰਤੀਆਂ ਜਾਣ ਵਾਲੀਆਂ ਆਮ ਮਸ਼ੀਨਾਂ ਅਤੇ ਤਕਨੀਕਾਂ ਬਾਰੇ ਗਿਆਨ ਹਾਸਲ ਕਰਨ ਵਿੱਚ ਮਦਦ ਕੀਤੀ। ਐਨ.ਐਫ.ਐਲ. ਦੇ ਸਹਾਇਕ ਮੈਨੇਜਰ ਸ੍ਰੀ ਮਯੰਕ ਸ਼ਰਮਾ ਨੇ ਵਿਦਿਆਰਥੀਆਂ ਨੂੰ ਪਲਾਂਟ ਦੇ ਵੱਖ-ਵੱਖ ਯੂਨਿਟਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਵੱਖ-ਵੱਖ ਪਲਾਂਟਾਂ ਦਾ ਦੌਰਾ ਕੀਤਾ ਜਿਸ ਵਿੱਚ ਗੈਸ ਟਰਬੋ ਜਨਰੇਟਰ (ਜੀ.ਟੀ.ਜੀ.) ਪਲਾਂਟ, ਅਮੋਨੀਆ ਪਲਾਂਟ ਅਤੇ ਬੈਗਿੰਗ ਪਲਾਂਟ ਸ਼ਾਮਲ ਹਨ। ਵਿਦਿਆਰਥੀਆਂ ਨੇ ਅਮੋਨੀਆ ਪਲਾਂਟ ਦੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ ਜੋ ਅਮੋਨੀਆ ਪਲਾਂਟ ਦੇ ਕੰਮਕਾਰ ਨੂੰ ਕੰਟਰੋਲ ਕਰਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਐਨ.ਐਫ.ਐਲ. ਪਲਾਂਟ ਦੇ ਉਤਪਾਦਾਂ ਦੇ ਉਤਪਾਦਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੇ ਐਨ.ਐਫ.ਐਲ. ਵਿਖੇ ਕੰਟਰੋਲ ਰੂਮ ਵੀ ਵੇਖਿਆ ਜੋ ਪਲਾਂਟ ਦੇ ਸਾਰੇ ਕੰਮਾਂ ਦੇ ਸੰਚਾਲਨ ਨੂੰ ਨਿਯਮਤ ਕਰਦਾ ਹੈ। ਇਸ ਵਿੱਦਿਅਕ ਦੌਰੇ ਦੌਰਾਨ ਸਾਰੇ ਵਿਦਿਆਰਥੀਆਂ ਨੇ ਆਪਣੇ ਸਬੰਧਿਤ ਵਿਸ਼ੇ ਦੇ ਨਾਲ-ਨਾਲ ਦੂਸਰੇ ਵਿਸ਼ਿਆਂ ਬਾਰੇ ਵੀ ਬਹੁਤ ਕੁੱਝ ਨਵਾਂ ਸਿੱਖਿਆ। ਵਿਦਿਆਰਥੀਆਂ ਲਈ ਇਹ ਵਿੱਦਿਅਕ ਦੌਰਾ ਬਹੁਤ ਹੀ ਲਾਹੇਵੰਦ ਰਿਹਾ। ਇਸ ਦੌਰੇ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਵੱਲੋਂ ਸਾਰੇ ਸੁਰੱਖਿਆ ਉਪਾਵਾਂ ਨੂੰ ਪੂਰੇ ਦੌਰੇ ਦੌਰਾਨ ਧਿਆਨ ਵਿੱਚ ਰੱਖਿਆ ਗਿਆ। ਇਸ ਦੌਰੇ ਦੀ ਸਮਾਪਤੀ ‘ਤੇ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਐਨ.ਐਫ.ਐਲ, ਬਠਿੰਡਾ ਦੇ ਸਹਾਇਕ ਮੈਨੇਜਰ ਸ੍ਰੀ ਮਯੰਕ ਸ਼ਰਮਾ ਦਾ ਧੰਨਵਾਦ ਕੀਤਾ। ਫੈਕਲਟੀ ਆਫ਼ ਸਾਇੰਸਜ਼ ਦੇ ਡੀਨ ਡਾ. ਜਾਵੇਦ ਅਹਿਮਦ ਖ਼ਾਨ ਨੇ ਸਾਰੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਸਫਲ ਉਦਯੋਗਿਕ ਦੌਰੇ ਲਈ ਵਧਾਈ ਦਿੱਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਫੈਕਲਟੀ ਆਫ਼ ਸਾਇੰਸਜ਼ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਐਨ.ਐਫ.ਐਲ.ਦਾ ਉਦਯੋਗਿਕ ਕੀਤਾ ਦੌਰਾ
8 Views