ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ -ਬਾਬਾ ਫ਼ਰੀਦ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲਂੋ ਬੀ.ਸੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਇੰਡਕਸ਼ਨ ਪ੍ਰੋਗਰਾਮ ਦੇ ਹਿੱਸੇ ਵਜੋਂ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਕੁੱਲ 80 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਣ ਦੀ ਰੁਚੀ ਅਤੇ ਹੁਨਰ ਵਿਕਾਸ ਵਧਾਉਣ ਬਾਰੇ ਗਿਆਨ ਪ੍ਰਦਾਨ ਕਰਨਾ ਸੀ ਜੋ ਉਨ੍ਹਾਂ ਦੇ ਕੈਰੀਅਰ ਦੀ ਯੋਜਨਾਬੰਦੀ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਪੇਸ਼ੇਵਰ ਕੈਰੀਅਰ ਦੇ ਮੌਕਿਆਂ ਨੂੰ ਹਾਸਲ ਕਰਨ ਦੇ ਸੰਬੰਧ ਵਿੱਚ ਸਹਾਇਤਾ ਕਰੇਗਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।