WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਬਾਬਾ ਫ਼ਰੀਦ ਕਾਲਜ ਵਿਖੇ ਇੱਕ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ

ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ : ਬਾਬਾ ਫ਼ਰੀਦ ਕਾਲਜ (ਫੈਕਲਟੀ ਆਫ਼ ਆਰਟਸ) ਬਠਿੰਡਾ ਦੇ ਸਪੋਰਟਸ ਕਲੱਬ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਕਾਲਜ ਦੇ ਖ਼ੂਬਸੂਰਤ ਖੇਡ ਮੈਦਾਨ ਵਿਚ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇੱਕ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਖੇਡ ਪ੍ਰਤਿਭਾ ਵੱਲ ਪ੍ਰੇਰਿਤ ਕਰਨਾ ਸੀ। ਇਸ ਟੂਰਨਾਮੈਂਟ ਦੀ ਅਗਵਾਈ ਫੈਕਲਟੀ ਆਫ਼ ਆਰਟਸ ਦੇ ਡੀਨ (ਅਕਾਦਮਿਕ) ਮੈਡਮ ਨਵਨਿੰਦਰ ਕੌਰ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਸੰਦੀਪ ਸਿੰਘ ਅਤੇ ਡੀ.ਪੀ. ਜਤਿੰਦਰ ਕੁਮਾਰ ਵੱਲੋਂ ਕੀਤੀ ਗਈ ਜਿਸ ਵਿਚ ਕੁੱਲ 50 ਦੇ ਕਰੀਬ ਟੀਮਾਂ ਨੇ ਭਾਗ ਲੈਂਦੇ ਹੋਏ ਆਪਣੀ ਖੇਡ ਕਲਾ ਦੇ ਜੌਹਰ ਵਿਖਾਏ। ਇਸ ਟੂਰਨਾਮੈਂਟ ਦਾ ਉਦਘਾਟਨ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ) ਸ੍ਰੀ. ਬੀ.ਡੀ. ਸ਼ਰਮਾ , ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਸ. ਹਰਪਾਲ ਸਿੰਘ, ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਮੰਗਲ ਸਿੰਘ ਅਤੇ ਬਾਬਾ ਫ਼ਰੀਦ ਕਾਲਜ ਦੇ ਪੰਜਾਬੀ ਵਿਭਾਗ ਦੀ ਮੁਖੀ ਡਾ. ਜਗਮਿੰਦਰ ਕੌਰ ਨੇ ਕੀਤਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਖਿਡਾਰੀਆਂ ਦੀ ਖੇਡ ਰੁਚੀ ਨੂੰ ਪ੍ਰਫੁੱਲਿਤ ਕਰਨ ਹਿਤ ਭਵਿੱਖ ਵਿਚ ਅਜਿਹੇ ਟੂਰਨਾਮੈਂਟ ਕਰਵਾਏ ਜਾਣ ਲਈ ਹੱਲਾਸ਼ੇਰੀ ਦਿੱਤੀ। ਇਸ ਟੂਰਨਾਮੈਂਟ ਦੌਰਾਨ ਬੀ.ਐਸ.ਸੀ.(ਐਗਰੀਕਲਚਰ) ਦੇ ਵਿਦਿਆਰਥੀ ਹਰਜੋਬਨ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਬੀ.ਬੀ.ਏ. ਦੇ ਵਿਦਿਆਰਥੀ ਕੇਤਨ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਆਰਟਸ) ਜਮਾਤ ਦੇ ਵਿਦਿਆਰਥੀ ਰਣਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਮੁਕਾਬਲੇ ਵਿਚੋਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਮੈਡੀਕਲ) ਜਮਾਤ ਦੀ ਵਿਦਿਆਰਥਣ ਪਵਿੱਤਰਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਸਕੂਲ ਦੀ ਗਿਆਰ੍ਹਵੀਂ (ਆਰਟਸ ) ਦੀ ਵਿਦਿਆਰਥਣ ਜਸਲੀਨ ਕੌਰ ਨੇ ਦੂਜਾ ਅਤੇ ਬਾਬਾ ਫ਼ਰੀਦ ਕਾਲਜ ਤੋਂ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਸੁਨਿਧੀ ਨੇ ਤੀਜਾ ਸਥਾਨ ਹਾਸਲ ਕੀਤਾ। ਸ੍ਰੀ. ਬੀ.ਡੀ. ਸ਼ਰਮਾ, ਸ. ਹਰਪਾਲ ਸਿੰਘ, ਮੈਡਮ ਨਵਨਿੰਦਰ ਕੌਰ ਢਿੱਲੋਂ ਅਤੇ ਡਾ. ਜਗਮਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ ਤੇ ਡਾ. ਸਟਾਲਿਨਜੀਤ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਲ ਸਨ।

Related posts

67ਵੀਆ ਸਕੂਲੀ ਸੂਬਾ ਪੱਧਰੀ ਕਬੱਡੀ ਕੁੜੀਆਂ ਦੇ ਮੁਕਾਬਲੇ ਸ਼ੁਰੂ

punjabusernewssite

ਇੰਡੀਆ ਪਰੋ. ਕਬੱਡੀ ਲੀਗ-2023 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸਰਦਾਰੀ

punjabusernewssite

ਪੁਲਿਸ ਲਾਈਨ ਦੇ ਬਾਸਕਟਬਾਲ ਮੈਦਾਨ ਵਿੱਚ 40 ਪਲੱਸ ਦੇ ਟੂਰਨਾਮੈਂਟ ਆਯੋਜਿਤ

punjabusernewssite