ਸੁਖਜਿੰਦਰ ਮਾਨ
ਬਠਿੰਡਾ, 20 ਜੁਲਾਈ – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਕਾਮ. ਪੰਜਵਾਂ ਸਮੈਸਟਰ (ਬੈਚ 2018-21) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਗੋਰੀ ਨੇ 95.45 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਦੀਕਸ਼ਾ ਬਾਂਸਲ, ਜੋਬਨਪ੍ਰੀਤ ਕੌਰ ਅਤੇ ਦੀਪਕ ਸਿੰਗਲਾ ਨੇ 94.55 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਹੈ। ਇਸੇ ਤਰ੍ਹਾਂ ਦੀਕਸ਼ਾ ਦਿਵੇਦੀ, ਗੁਰਮਨਪ੍ਰੀਤ ਕੌਰ ਸਿੱਧੂ ਅਤੇ ਸਿਮਰਨ ਕੌਰ ਨੇ 94.18 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਬੀ.ਕਾਮ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।