ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ , 31 ਅਕਤੂਬਰ : ਬੀ.ਐਫ.ਜੀ.ਆਈ. ਦੇ ਕਲਚਰਲ ਕਲੱਬ ਦੇ ਸਹਿਯੋਗ ਨਾਲ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੇ ਮੈਨੇਜਮੈਂਟ ਵਿਭਾਗ ਵੱਲੋਂ ‘ਡਾਂਸ ਦਿਲ ਸੇ‘ ਨਾਮਕ ਇੱਕ ਡਾਂਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਮੁਕਾਬਲਾ ਸਹਿ-ਅਕਾਦਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਆਯੋਜਿਤ ਕੀਤਾ ਗਿਆ ਸੀ । ਇਸ ਸੈਸ਼ਨ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਜੱਜ ਸਾਹਿਬਾਨ ਦੇ ਨਿੱਘੇ ਸੁਆਗਤ ਨਾਲ ਕੀਤੀ ਗਈ। ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਨੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ, ਮਨੋਰੰਜਨ, ਉਤਸ਼ਾਹ ਆਦਿ ਨੂੰ ਵਧਾਉਣ ਲਈ ਇਸ ਡਾਂਸ ਮੁਕਾਬਲੇ ਦਾ ਆਯੋਜਨ ਕੀਤਾ। ਬੀ.ਐਫ.ਜੀ. ਆਈ. ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਇਸ ਪ੍ਰਤੀਯੋਗਤਾ ਵਿੱਚ ਭਾਗ ਲਿਆ ਅਤੇ ਆਪਣੇ ਡਾਂਸ ਦੇ ਹੁਨਰ ਨੂੰ ਦਿਖਾਇਆ। ਭਾਗੀਦਾਰਾਂ ਵੱਲੋਂ ਵੱਖ-ਵੱਖ ਭਾਸ਼ਾਵਾਂ ਜਿਵੇਂ ਅੰਗਰੇਜ਼ੀ, ਹਿੰਦੀ, ਪੰਜਾਬੀ ਗੁਜਰਾਤੀ ਆਦਿ ਦੇ ਗੀਤਾਂ ‘ਤੇ ਆਪਣੇ ਡਾਂਸ ਦੀ ਪੇਸ਼ਕਾਰੀ ਦਿੱਤੀ ਗਈ ਜਿਸ ਨੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਮਹਿਮਾਨ ਪੇਸ਼ਕਾਰੀਆਂ ਵੀ ਬਹੁਤ ਸ਼ਾਨਦਾਰ ਸਨ ਜਿਸ ਵਿੱਚ ਡਾਂਸ ਕਰਨਾ ਅਤੇ ਗੀਤ ਗਾਉਣਾ ਆਦਿ ਸ਼ਾਮਲ ਸੀ। ਕਾਲਜ ਦੀ ਸਹਾਇਕ ਪ੍ਰੋਫੈਸਰ ਸੁਧਾ ਸੋਨੀ ਅਤੇ ਸਹਾਇਕ ਪ੍ਰੋਫੈਸਰ ਗੁਰਤਾਜ ਸਿੰਘ ਨੇ ਡਾਂਸ, ਆਤਮ ਵਿਸ਼ਵਾਸ ਅਤੇ ਪਹਿਰਾਵੇ ਦੇ ਆਧਾਰ ‘ਤੇ ਇਸ ਡਾਂਸ ਮੁਕਾਬਲੇ ਦਾ ਨਤੀਜਾ ਐਲਾਨਿਆ। ਇਸ ਡਾਂਸ ਮੁਕਾਬਲੇ ਵਿੱਚ ਬੀ.ਸੀ.ਏ. ਪਹਿਲਾ ਸਮੈਸਟਰ ਦੇ ਮੁਹੰਮਦ ਫੈਸਲ ਨੇ ਪਹਿਲਾ ਸਥਾਨ ਅਤੇ 10+2 ਕਾਮਰਸ ਦੇ ਹਰਮਨਦੀਪ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ ਜਦੋਂ ਕਿ ਬੀ.ਐਸ.ਸੀ. ਆਨਰਜ਼ (ਐਗਰੀਕਲਚਰ) ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਤ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਦੇ ਪਿ੍ਰੰਸੀਪਲ ਡਾ. ਸਚਿਨ ਦੇਵ, ਡੀਨ (ਅਕਾਦਮਿਕ ਮਾਮਲੇ) ਸ਼੍ਰੀਮਤੀ ਨੀਤੂ ਸਿੰਘ ਨੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ। ਸਮੁੱਚੇ ਤੌਰ ਤੇ ਇਹ ਸਮਾਗਮ ਬਹੁਤ ਹੀ ਸਫਲ ਰਿਹਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੈਨੇਜਮੈਂਟ ਵਿਭਾਗ ਅਤੇ ਕਲਚਰਲ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ।
Share the post "ਬਾਬਾ ਫ਼ਰੀਦ ਗਰੁੱਪ ਦੇ ਕਲਚਰਲ ਕਲੱਬ ਵਲੋਂ ‘ਡਾਂਸ ਦਿਲ ਸੇ‘ ਨਾਮਕ ਡਾਂਸ ਮੁਕਾਬਲੇ ਦਾ ਆਯੋਜਨ"