ਬਾਲ ਮਜ਼ਦੂਰੀ ਸਬੰਧੀ ਟੋਲ ਫਰੀ ਨੰਬਰ 1098 ਤੇ ਕਰਵਾਈ ਜਾ ਸਕਦੀ ਹੈ ਸਿਕਾਇਤ ਦਰਜ਼
ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵੱਲੋਂ 1 ਜੂਨ ਤੋਂ 30 ਜੂਨ 2022 ਤੱਕ ਬਾਲ ਮਜਦੂਰੀ ਦੇ ਖਾਤਮੇ ਲਈ ਸਟੇਟ ਐਕਸ਼ਨ ਪਲਾਨ ਬਣਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਦੇ ਵੱਖ-ਵੱਖ ਸਲੱਮ ਏਰੀਆ ਜਿਵੇ ਕਿ ਧੋਬੀਆਣਾ ਬਸਤੀ ਅਤੇ ਬੇਅੰਤ ਨਗਰ ਵਿਖੇ ਲੋਕਾਂ ਨੂੰ ਬਾਲ ਮਜ਼ਦੂਰੀ ਨਾ ਕਰਵਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਐਜੂਕੇਸ਼ਨ ਪ੍ਰੋਗਰਾਮ ਅਧੀਨ “ਵਿੱਦਿਆ ਪ੍ਰਕਾਸ਼ ਸਕੂਲ ਵਾਪਸੀ ਦਾ ਅਗਾਜ“ ਤਹਿਤ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਬਾਰੇ ਵੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਬਾਲ ਮਜ਼ਦੂਰੀ ਸਬੰਧੀ ਟੋਲ ਫਰੀ ਨੰਬਰ 1098 ਤੇ ਸਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਬਾਲ ਮਜ਼ਦੂਰੀ ਦੇ ਖਾਤਮੇ ਲਈ ਬਣਾਇਆ ਸਟੇਟ ਐਕਸ਼ਨ ਪਲਾਨ : ਰਵਨੀਤ ਕੌਰ ਸਿੱਧੂ
9 Views