ਸੁਖਜਿੰਦਰ ਮਾਨ
ਬਠਿੰਡਾ, 13 ਜੂਨ: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਜ਼ਿਲ੍ਹਾ ਪੱਧਰੀ ਲੇਬਰ ਟਾਸਕ ਫੋਰਸ ਕਮੇਟੀ ਦੇ ਮੈਂਬਰਾਂ ਵੱਲੋਂ ਬਾਲ ਮਜ਼ਦੂਰੀ ਦਿਵਸ ਮਨਾਇਆ ਗਿਆ। ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਲੇਬਰ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਜਾ ਕੇ ਚੈਕਿੰਗ ਕੀਤੀ ਗਈ।ਇਸ ਦੌਰਾਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵੱਲੋਂ ਚਾਈਲਡ ਲੇਬਰ ਦੀ ਰੋਕਥਾਮ ਦੇ ਸਬੰਧ ਵਿੱਚ ਕਚਹਿਰੀ ਰੋਡ, ਬੱਸ ਸਟੈਂਡ ਦੇ ਪਿਛਲੇ ਪਾਸੇ ਅਤੇ ਧੋਬੀ ਬਜ਼ਾਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਾਲ 2022 ਦਾ ਮੁੱਖ ਮੰਤਵ ਹੈ। ਇਸ ਦੇ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਦੇ ਵੱਖ-ਵੱਖ ਸਲੱਮ ਏਰੀਆ ਜਿਵੇਂ ਕਿ ਧੋਬੀਆਣਾ ਬਸਤੀ, ਬੇਅੰਤ ਨਗਰ, ਚਾਈਲਡ ਕੇਅਰ ਇੰਸਟੀਚਿਊਟ ਫ਼ਾਰ ਬੁਆਏਜ਼, ਬਠਿੰਡਾ ਅਤੇ ਸ਼੍ਰੀ ਆਨੰਤ ਅਨਾਥ ਆਸ਼ਰਮ ਨਥਾਣਾ ਵਿਖੇ ਬੱਚਿਆਂ ਨੂੰ 2006 ਬਾਰੇ ਜਾਣੂ ਕਰਵਾਇਆ ਗਿਆ ਅਤੇ ਪੋਸਟਰ ਮੈਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਲੇਬਰ ਵਿਭਾਗ ਦੇ ਵੱਲੋਂ ਲੇਬਰ ਇੰਸਪੈਕਟਰ ਸ਼੍ਰੀਮਤੀ ਇੰਦਰਪ੍ਰੀਤ ਕੌਰ, ਸ਼੍ਰੀ ਚੇਤਨ ਸ਼ਰਮਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਡਾ. ਵਿਕਾਸ ਗੋਇਲ ਸਿਹਤ ਵਿਭਾਗ, ਸ੍ਰੀ ਦਵਿੰਦਰ ਸਿੰਘ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਸਨ।
Share the post "ਬਾਲ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਪੱਧਰੀ ਲੇਬਰ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ ਕੋਰਟ ਰੋਡ/ਬੱਸ ਸਟੈਂਡ ਚੈਕਿੰਗ ਕੀਤੀ ਗਈ"