ਬਿਜਲੀ ਮੁਲਾਜ਼ਮਾਂ ਵੱਲੋਂ ਸਹਾਇਕ ਲਾਈਨਮੈਨਾਂ ਵਿਰੁੱਧ ਪਰਚੇ ਦਰਜ ਕਰਨ ਵਿਰੁੱਧ ਰੋਸ ਰੈਲੀ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 13 ਮਾਰਚ: ਅੱਜ ਬਿਜਲੀ ਮੁਲਾਜ਼ਮਾਂ ਦੀਆਂ ਵੱਖ-2 ਜੱਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਧਰਨੇ ਦੇ ਕੇ ਪੰਜਾਬ ਸਰਕਾਰ ਵੱਲੋਂ ਸੀ.ਆਰ.ਏ. 295/19 ਤਹਿਤ ਨਿਯੁਕਤ ਕੀਤੇ ਗਏ ਸਹਾਇਕ ਲਾਈਨਮੈਨ ਕਰਮਚਾਰੀਆਂ ਦੇ ਵਿਰੁੱਧ ਪਰਚੇ ਦਰਜ ਕਰਨ ਦਾ ਵਿਰੋਧ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:), ਪਾਵਰਕੌਮ ਐਂਡ ਟਰਾਸਕੋ ਠੇਕਾ ਵਰਕਰ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਅਜ਼ਾਦ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕਾਮ ਕੰਪਨੀਆਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਨਵੀਂ ਭਰਤੀ ਨਹੀਂ ਕਰ ਰਹੀ ਹੈ, ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ ਦੀ ਨੀਤੀ ਨੂੰ ਲਾਗੂ ਕਰਦਿਆਂ ਕੱਚੇ ਕਾਮਿਆਂ ਦਾ ਸ਼ੋਸ਼ਣ ਕਰ ਰਹੀ ਹੈ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਥਾਂ ਉਨ੍ਹਾਂ ਦੀ ਛਾਂਟੀ ਕਰ ਰਹੀ ਹੈ। ਇਸੇ ਨੀਤੀ ਤਹਿਤ 3R1 295/19 ਤਹਿਤ ਭਰਤੀ ਕਾਮਿਆਂ ਦੇ ਰੁਜ਼ਗਾਰ ਦਾ ਉਜਾੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੈਜਮੈਂਟ ਵਲੋਂ ਸਾਲ 2019 ਵਿੱਚ ਭਰਤੀ ਕੀਤੇ ਗਏ 1800 ਤੋ ਵੱਧ ਸਹਾਇਕ ਲਾਈਨਮੈਨ ਨਾਲ ਜੋ ਦੋ ਸਾਲ ਦੀ ਅਪਰੈਟਿਸ਼ਿਪ ਦਾ ਤਜ਼ਰਬਾ ਰੱਖਦੇ ਸਨ, ਭਰਤੀ ਸਮੇਂ ਤਰਜਬਾ ਸਰਟੀਫਿਕੇਟ ਦੀ ਮੰਗ ਦੀ ਸ਼ਰਤ ਰੱਖ ਕੇ ਮੈਨੇਜਮੈਂਟ ਵੱਲੋਂ ਉਨ੍ਹਾਂ ਯੋਗ ਕਾਮਿਆਂ ਨਾਲ ਪਹਿਲਾਂ ਹੀ ਧੱਕਾ ਕੀਤਾ ਗਿਆ ਹੈ। ਹੁਣ ਤਰਜਬਾ ਸਰਟੀਫਿਕੇਟ ਦੀ ਆੜ ਵਿੱਚ ਉਹਨਾਂ ਕਾਮਿਆਂ ਤੇ ਕੇਸ ਦਰਜ ਕਰਵਾਉਣ ਨਾਲ ਸਪਸ਼ਟ ਹੋ ਜਾਂਦਾ ਹੈ ਕਿ ਸਰਕਾਰਾਂ ਬਦਲਣ ਨਾਲ ਸਰਕਾਰ ਦੀ ਨੀਤੀ ਨਹੀਂ ਬਦਲੀ ਹੈ। ਮੌਜੂਦਾ ਸਰਕਾਰ ਵੀ ਸਾਮਰਾਜੀ ਦਿਸ਼ਾ ਨਿਰਦੇਸ਼ਤ ਰੁਜਗਾਰ ਉਜਾੜੇ ਦੀ ਨੀਤੀ ਨੂੰ ਲਾਗੂ ਕਰ ਰਹੀ ਹੈ। ਅੱਜ ਦੇ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਮੁਲਾਜ਼ਮਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਪੱਕੇ ਰੋਜ਼ਗਾਰ ਦੀ ਰਾਖੀ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਅਤੇ ਪਹਿਲੀਆਂ ਸੇਵਾ ਸ਼ਰਤਾਂ ਦੀ ਰਾਖੀ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਨਵੀਂਆਂ ਆਰਥਿਕ ਨੀਤੀਆਂ ਤਹਿਤ ਜਾਰੀ ਨਿੱਜੀਕਰਨ ਅਤੇ ਕਾਰਪੋਰੇਟੀਕਰਨ ਦੀ ਨੀਤੀ ਨੂੰ ਪੱਕੇ ਤੌਰ ਤੇ ਰੱਦ ਕਰਵਾਉਣ ਲਈ ਵਿਸ਼ਾਲ ਏਕਤਾ ਉਸਾਰ ਕੇ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਸਮੂਹ ਬਿਜਲੀ ਕਾਮਿਆਂ ਨੂੰ ਇਸ ਹੱਲੇ ਖਿਲਾਫ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਕਰਨ ਅਤੇ ਪਰਚੇ ਰੱਦ ਕਰਵਾਉਣ ਤੱਕ ਜਾਰੀ ਰੱਖਣ ਦਾ ਸੱਦਾ ਦਿੱਤਾ। ਅੱਜ ਬਠਿੰਡਾ ਸਰਕਲ ਦੇ ਡਵੀਜਨ ਦਫਤਰ, ਮਾਨਸਾ, ਬਠਿੰਡਾ, ਰਾਮਪੁਰਾ, ਮੌੜ, ਬੁਢਲਾਡਾ ਤੇ ਭਗਤਾਂ ਅੱਗੇ ਦਿੱਤੇ ਰੋਸ ਧਰਨਿਆਂ ਨੂੰ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਰਕਲ ਮੀਤ ਪ੍ਰਧਾਨ ਹੇਮ ਰਾਜ ਤੇ ਮੰਡਲ ਪ੍ਰਧਾਨ ਰੇਸ਼ਮ ਕੁਮਾਰ ਗੋਨਿਆਣਾ ਨੇ ਬਠਿੰਡਾ, ਸਰਕਲ ਸੱਕਤਰ ਸਤਵਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਅਜ਼ਾਦ ਦੇ ਡਵੀਜਨ ਸੱਕਤਰ ਗੁਰਬੰਤ ਸਿੰਘ ਨੇ ਮਾਨਸਾ, ਡਵੀਜਨ ਪ੍ਰਧਾਨ ਪਰਵਿੰਦਰ ਸਿੰਘ ਬਿੱਟੂ ਨੇ ਰਾਮਪੁਰਾ, ਜਸਪਾਲ ਸਿੰਘ ਡਵੀਜਨ ਪ੍ਰਧਾਨ ਮੌੜ ਤੇ ਸਕੱਤਰ ਸੁਖਵਿੰਦਰ ਸਿੰਘ ਨੇ ਮੌੜ, ਬੁਢਲਾਡਾ ਡਵੀਜਨ ਪ੍ਰਧਾਨ ਰਮਨ ਕੁਮਾਰ ਤੇ ਬਿੱਕਰਮਜੀਤ ਸਿੰਘ ਸੱਕਤਰ ਨੇ ਬੁਢਲਾਡਾ ਵਿਖ ਸੰਬੋਧਨ ਕੀਤਾ।

spot_img
spot_img

Share post:

Popular

More like this
Related

AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਨਿਊਜ਼ ਡੈਸਕ: ਜੇਕਰ ਤੁਸੀਂ AIRTEL ਦਾ ਪੋਸਟਪੇਡ ਨੰਬਰ ਚਲਾ...

ਮੁਅੱਤਲ DIG Harcharan Singh Bhullar ਦੀਆਂ ਵਧੀਆਂ ਮੁਸ਼ਕਲਾਂ, 8 ਲੱਖ ਦੀ ਰਿਸ਼ਵਤ ਵਾਲੇ ਕੇਸ ’ਚ ਵੱਡਾ ਮੋੜ!

ਚੰਡੀਗੜ੍ਹ: ਪੰਜਾਬ ਦੇ ਮੁਅੱਤਲ DIG Harcharan Singh Bhullar ਦੀਆਂ...

ਕਿਤਾਬ ਪੜ੍ਹੋ ਤੇ ਹਰ ਘੰਟੇ ਕਮਾਓ 5 ਰੁਪਏ..!

ਨਿਊਜ਼ ਡੈਸਕ: ਜੇਕਰ ਤੁਹਾਨੂੰ ਕਿਹਾ ਜਾਵੇ ਕਿ ਤੁਸੀਂ ਸਿਰਫ਼...

Amarjit Chawla Case; ਪੰਜਾਬ ਸਰਕਾਰ ਵੱਲੋਂ SIT ਦਾ ਗਠਨ

Chandigarh News: ਪਿਛਲੇ ਕਰੀਬ ਇੱਕ ਮਹੀਨੇ ਤੋਂ ਸਿੱਖ ਪੰਥ...