10ਵੀਂ ਅਤੇ 12ਵੀਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ 2000 ਤੋਂ ਵਧੇਰੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਿਨਮਾਨਿਤ
ਬਠਿੰਡਾ ’ਚ ਮਾਮੂਲੀ ਤਕਰਾਰ ਦੌਰਾਨ ਭਰਾ ਵਲੋਂ ਭਰਾ ਦਾ ਕਤਲ
ਸੁਖਜਿੰਦਰ ਮਾਨ
ਬਠਿੰਡਾ, 27 ਮਈ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਸੰਸਥਾ ਵਿਖੇ ’ਬੀ.ਐਫ.ਜੀ.ਆਈ. ਅਕੈਡਮਿਕ ਅਚੀਵਰਜ਼ ਐਵਾਰਡ-2023’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਆਦਿ ਬੋਰਡਾਂ ਵੱਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਮੁੱਚੇ ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਐਵਾਰਡ ਸਮਾਗਮ ਵਿੱਚ ਬਠਿੰਡਾ ਅਤੇ ਆਸ-ਪਾਸ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੇ ਪੰਜਾਬ ਨਾਲ ਲੱਗਦੇ ਜ਼ਿਲ੍ਹਿਆਂ ਦੇ 2000 ਤੋਂ ਵਧੇਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ ਬੀ.ਡੀ. ਸ਼ਰਮਾ ਨੇ ਇਸ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ, ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਹਾਸਲ ਕਰਨ ਦੀ ਵਧਾਈ ਦਿੱਤੀ।ਮੁੱਖ ਮਹਿਮਾਨ ਵਜੋਂ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਆਏ ਹੋਏ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਬੀ.ਐਫ.ਜੀ.ਆਈ. ਦੀਆਂ ਅਹਿਮ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ’ਬੀ.ਐਫ.ਜੀ.ਆਈ. ਅਕੈਡਮਿਕ ਅਚੀਵਰਜ਼ ਐਵਾਰਡ-2023’ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਵੱਖ ਵੱਖ ਸਕੂਲਾਂ ਤੋਂ ਆਏ ਹੋਏ ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੀ.ਐਸ.ਈ.ਬੀ. ਦਾ ਨਤੀਜਾ ਲੇਟ ਆਉਣ ਕਾਰਨ ਜੂਨ ਦੇ ਦੂਸਰੇ ਹਫ਼ਤੇ ਪੀ.ਐਸ.ਈ.ਬੀ. ਬੋਰਡ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਨ ਲਈ ਅਜਿਹਾ ਸਮਾਗਮ ਕਰਵਾਇਆ ਜਾਵੇਗਾ।ਇਸ ਸਮਾਗਮ ਵਿੱਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਨੇ ਕਿਹਾ ਕਿ ਇਹ ਬੀ.ਐਫ.ਜੀ.ਆਈ ਦਾ ਬਹੁਤ ਵੱਡਾ ਤੇ ਵਧੀਆ ਉਪਰਾਲਾ ਹੈ। ਅੰਤ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ ਹਰਪਾਲ ਸਿੰਘ ਨੇ ਇਸ ਸਮਾਗਮ ਦੀ ਸਫਲਤਾ ਲਈ ਹਰ ਇੱਕ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਬੀ.ਐਫ.ਜੀ.ਆਈ. ਅਕੈਡਮਿਕ ਅਚੀਵਰਜ਼ ਐਵਾਰਡ-2023’ ਦਾ ਸਫਲਤਾਪੂਰਵਕ ਹੋਇਆ ਆਯੋਜਨ
11 Views