ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ 300 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ
ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ :ਬੀ.ਐਫ.ਜੀ.ਆਈ. ਵਿਖੇ ਬਾਬਾ ਫ਼ਰੀਦ ਕਾਲਜ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਵੱਲੋਂ ਐਮ.ਕਾਮ., ਐਮ.ਏ.(ਹਿਸਟਰੀ, ਪੰਜਾਬੀ, ਅੰਗਰੇਜ਼ੀ, ਇਕਨਾਮਿਕਸ, ਪੁਲਿਟੀਕਲ ਸਾਇੰਸ), ਬੀ.ਕਾਮ., ਬੀ.ਬੀ.ਏ., ਬੀ.ਏ., ਬੀ.ਐਸ.ਸੀ. (ਏ.ਟੀ.ਐਚ.ਐਮ.), ਐਮ.ਐਸ.ਸੀ. (ਜੌਗਰਫ਼ੀ) ਅਤੇ ਐਮ.ਬੀ.ਏ. ਦੇ ਸਾਰੇ ਪਾਸ ਹੋ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਕਨਵੋਕੇਸ਼ਨ ਕਰਵਾਈ ਗਈ ।
ਪੰਜਾਬ ਸਰਕਾਰ ਖਿਡਾਰੀਆਂ ਲਈ ‘ਰਨਵੇ’ ਬਣੇਗੀ, ਖਿਡਾਰੀ ਉਡਾਨ ਭਰਨ ਲਈ ਤਿਆਰ ਰਹਿਣ: ਭਗਵੰਤ ਮਾਨ
ਇਸ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਪ੍ਰੋ.(ਡਾ.) ਰਾਘਵੇਂਦਰ ਪੀ ਤਿਵਾੜੀ ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਸਨ । ਇਸ ਕਨਵੋਕੇਸ਼ਨ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰੋ.(ਡਾ.) ਰਾਘਵੇਂਦਰ ਪੀ ਤਿਵਾੜੀ, ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ, ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ. ਰਜਿੰਦਰ ਕੁਮਾਰ ਉੱਪਲ ਦੁਆਰਾ ਸ਼ਮਾ ਰੌਸ਼ਨ ਕਰ ਕੇ ਕੀਤੀ ਗਈ।
ਪਿੰਡ ਦੇ ਮੁੰਡੇ ਨਾਲ ‘ਲਵ ਮੈਰਿਜ’ ਕਰਵਾਉਣ ਵਾਲੀ ਲੜਕੀ ਨੇ ਕੀਤੀ ਆਤਮਹੱਤਿਆ
ਕਨਵੋਕੇਸ਼ਨ ਆਰੰਭ ਕਰਨ ਦੀ ਘੋਸ਼ਣਾ ਤੋਂ ਬਾਦ ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਬੀ.ਐਫ.ਜੀ.ਆਈ. ਦੀਆਂ ਹੁਣ ਤੱਕ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਸੰਸਥਾ ਦੇ ਹੁਨਰਮੰਦ ਤੇ ਸਮਰਪਿਤ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਦਿੱਤਾ। ਮੁੱਖ ਮਹਿਮਾਨ ਪ੍ਰੋ.(ਡਾ.) ਰਾਘਵੇਂਦਰ ਪੀ ਤਿਵਾੜੀ ਨੇ ਇਸ ਕਨਵੋਕੇਸ਼ਨ ਦੀ ਸਫਲਤਾ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਭਿਲਾਸ਼ਾ ਅਤੇ ਸਮਰਪਣ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।
ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ
ਉਨ੍ਹਾਂ ਨੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਬੀ.ਐਫ.ਜੀ.ਆਈ. ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ । ਅੰਤ ਵਿੱਚ ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਨੇ ਮੁੱਖ ਮਹਿਮਾਨ ਅਤੇ ਪਤਵੰਤਿਆਂ ਦਾ ਰਸਮੀ ਧੰਨਵਾਦ ਕੀਤਾ ਅਤੇ ਇਸ ਕਨਵੋਕੇਸ਼ਨ ਦੀ ਸਫਲਤਾ ਲਈ ਸਮੁੱਚੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।