ਸੁਖਜਿੰਦਰ ਮਾਨ
ਬਠਿੰਡਾ, 2 ਜੂਨ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਬਠਿੰਡਾ ਦੇ ਸੋਸ਼ਲ ਵੈੱਲਫੇਅਰ ਵਿਭਾਗ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਬਠਿੰਡਾ ਦੇ ਸਹਿਯੋਗ ਨਾਲ ‘ਵਿਸ਼ਵ ਵਾਤਾਵਰਨ ਦਿਵਸ’ 30 ਮਈ ਤੋਂ 5 ਜੂਨ ਤੱਕ ਮਨਾਇਆ ਜਾ ਰਿਹਾ ਹੈ । ਜਿਸ ਦਾ ਥੀਮ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਲਾਸਟਿਕ ਨੂੰ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨਾ ਹੈ। ਇਸ ਪ੍ਰੋਗਰਾਮ ਦੇ ਸੰਬੰਧ ਵਿੱਚ ਅੱਜ ਪੌਦੇ ਲਗਾਉਣ, ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਰੈਲੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਆਦਿ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਬਠਿੰਡਾ ਤੋਂ ਕਾਰਜਕਾਰੀ ਇੰਜੀਨੀਅਰ ਸ. ਗੁਰਮੀਤ ਸਿੰਘ, ਐਸ.ਡੀ.ਓ. ਰਵੀ ਪਾਲ, ਐਸ.ਡੀ.ਓ. ਰਵੀਦੀਪ ਸਿੰਗਲਾ, ਅਤੇ ਜੇ.ਈ.ਈ. ਮਨਮੋਹਿਤ ਗਰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ‘ਤੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ ਬੀ.ਡੀ. ਸ਼ਰਮਾ, ਲੀਗਲ ਮੈਨੇਜਰ ਸ. ਰਵੇਲ ਸਿੰਘ ਬਰਾੜ, ਸੋਸ਼ਲ ਵੈੱਲਫੇਅਰ ਕੋਆਰਡੀਨੇਟਰ ਅੰਮ੍ਰਿਤਪਾਲ ਕੌਰ ਸਰਾਂ ਅਤੇ ਸੋਸ਼ਲ ਵੈੱਲਫੇਅਰ ਕੋਆਰਡੀਨੇਟਰ ਸਤਨਾਮ ਸਿੰਘ ਤੋਂ ਇਲਾਵਾ ਐਨ.ਐਸ.ਐਸ. ਇੰਚਾਰਜ ਮੈਡਮ ਸੁਖਜਿੰਦਰ ਕੌਰ ਅਤੇ ਸਹਾਇਕ ਪ੍ਰੋਫੈਸਰ ਪੁਸ਼ਪਿੰਦਰ ਕੌਰ ਵੀ ਹਾਜ਼ਰ ਸਨ। ਬੀ.ਐਫ.ਜੀ.ਆਈ. ਦੇ ਐਗਰੀਕਲਚਰ ਵਿਭਾਗ ਵੱਲੋਂ ਪੌਦੇ ਲਗਾਉਣ ਦੀ ਗਤੀਵਿਧੀ ਕਰਵਾਈ ਗਈ ਜਿਸ ਦੌਰਾਨ ਆਏ ਹੋਏ ਮਹਿਮਾਨਾਂ ਨੇ ਬੀ.ਐਫ.ਜੀ.ਆਈ. ਕੈਂਪਸ ਵਿਖੇ ਪੌਦੇ ਲਗਾਏ । ਇਸ ਦੇ ਨਾਲ ਹੀ ਐਨ.ਐਸ.ਐਸ. ਯੂਨਿਟ ਵੱਲੋਂ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਕਾਰਜਕਾਰੀ ਇੰਜੀਨੀਅਰ ਸ. ਗੁਰਮੀਤ ਸਿੰਘ ਨੇ ਹਰੀ ਝੰਡੀ ਦੇ ਰਵਾਨਾ ਕੀਤਾ ਜਦੋਂ ਕਿ ਸੰਸਥਾ ਦੇ ਸੋਸ਼ਲ ਵੈੱਲਫੇਅਰ ਵਿਭਾਗ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੰਸਥਾ ਦੇ 35 ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ ਬੀ.ਡੀ. ਸ਼ਰਮਾ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਸਲਾਹ ਵੀ ਦਿੱਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸੋਸ਼ਲ ਵੈੱਲਫੇਅਰ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।