1 ਜਨਵਰੀ ਨੂੰ ਹੋਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
ਸੁਖਜਿੰਦਰ ਮਾਨ
ਬਠਿੰਡਾ, 18 ਦਸੰਬਰ: ਅੱਜ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਬਠਿੰਡਾ ਜ਼ਿਲ੍ਹੇ ਦੀ ਮੀਟਿੰਗ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਿੱਚ ਬਦਲਾਅ ਦੀਆਂ ਗੱਲਾਂ ਕਰਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਬੇਰੁਜ਼ਗਾਰ ਅਧਿਆਪਕਾਂ ਨਾਲ ਮੀਟਿੰਗਾਂ ਕਰਨ ਤੋਂ ਵੀ ਭੱਜ ਰਹੀ ਹੈ। ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 28 ਨਵੰਬਰ ਨੂੰ ਤੈਅ ਹੋਈ ਜਿਸ ਨੂੰ ਅੱਗੇ ਕਰਕੇ 14 ਦਿਸੰਬਰ ਤੇ ਫਿਰ 28 ਦਿਸੰਬਰ ਕਰ ਦਿੱਤੀ ਗਈ। ਇਸ ਤੋਂ ਪਤਾ ਚੱਲਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰਾਂ ਦੀਆਂ ਮੰਗਾਂ ਸੁਣਨ ਲਈ ਬਿਲਕੁੱਲ ਵੀ ਗੰਭੀਰ ਨਹੀਂ ਹੈ। ਯੂਨੀਅਨ ਦੇ ਆਗੂ ਨੇ ਦੱਸਿਆ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾ ਉੱਪਰ 55% ਪੰਜਾਬੀ ਵਿਸ਼ੇ ਦੇ ਪੇਪਰ ਵਰਗੀਆਂ ਨਜਾਇਜ਼ ਸ਼ਰਤਾਂ ਲਾਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰ ਰਹੀ ਹੈ। ਇਸ ਤੋਂ ਇਲਾਵਾ ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕਰਨ ਲਈ ਬਾਰ-ਬਾਰ ਭਰੋਸਾ ਦੇਣ ਤੇ ਵੀ ਅਜੇ ਵੀ ਸੋਧ ਪੱਤਰ ਜਾਰੀ ਨਹੀਂ ਕੀਤਾ ਗਿਆ।
ਯੂਨੀਅਨ ਦੀਆਂ ਮੁੱਖ ਮੰਗਾਂ ਜਲਦ ਸਮਾਜਿਕ ਸਿੱਖਿਆ, ਪੰਜਾਬੀ ਤੇ ਹਿੰਦੀ ਵਿਸ਼ਿਆਂ ਦੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ ਦਿੱਤੀ ਜਾਵੇ ਕਿਉਂਕਿ ਇਹਨਾਂ ਵਿਸ਼ਿਆਂ ਦੀ ਪਿਛਲੇ ਸਮਿਆਂ ਵਿੱਚ ਨਾ-ਮਾਤਰ ਆਈ ਹੈ ਤੇ ਸਕੂਲਾਂ ਵਿੱਚ ਇਹਨਾਂ ਵਿਸ਼ਿਆਂ ਦੇ ਅਧਿਆਪਕਾਂ ਦੀ ਵੱਡੇ ਪੱਧਰ ਤੇ ਘਾਟ ਹੈ ਜਿਸ ਕਰਕੇ ਇਹਨਾਂ ਵਿਸ਼ਿਆਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਫੇਲ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨੌਕਰੀ ਲਈ ਬੀ.ਏ ਵਿੱਚੋਂ 55% ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ, ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕੀਤਾ ਜਾਵੇ.। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 28 ਦਿਸੰਬਰ ਨੂੰ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਸੰਬੰਧੀ ਪੱਕਾ ਭਰੋਸਾ ਨਾ ਮਿਲਿਆ ਤਾਂ 1 ਜਨਵਰੀ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੂਬਾ ਖ਼ਜ਼ਾਨਚੀ ਹਰਵਿੰਦਰ ਬਠਿੰਡਾ,ਅਮਨਦੀਪ ਮੌੜ, ਅੰਗਰੇਜ਼ ਮੌੜ, ਅਮਰੀਕ ਦੌਲਾ, ਅਮਰਜੀਤ ਬੱਲੂਆਣਾ, ਗੁਰਪ੍ਰੀਤ ਗੁਰਥੜੀ, ਜਗਸੀਰ ਭੁੱਚੋ ਮੰਡੀ, ਬੱਬਲਜੀਤ ਕੌਰ, ਤੇਜਿੰਦਰ ਕੌਰ, ਕੁਲਵੰਤ ਕੌਰ, ਮਨਦੀਪ ਕੌਰ, ਸਤਵੀਰ ਕੌਰ ਆਦਿ ਹਾਜ਼ਰ ਸਨ।
ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਦੀ ਬਠਿੰਡਾ ਇਕਾਈ ਦੀ ਹੋਈ ਮੀਟਿੰਗ
6 Views