ਬੀ ਐੱਸ ਐੱਫ ਦੇ ਅਧਿਕਾਰ ਖੇਤਰ ਵਧਾਉਣ ’ਤੇ ਆਪ ਨੇ ਫੂਕਿਆ ਮੋਦੀ ਅਤੇ ਚੰਨੀ ਦਾ ਪੁਤਲਾ

0
56
0

ਸੁਖਜਿੰਦਰ ਮਾਨ
ਬਠਿੰਡਾ, 18 ਅਕਤੂਬਰ: ਕੇਂਦਰ ਵਲੋਂ ਬੀਐਸਐਫ਼ ਦਾ ਅਧਿਕਾਰ ਖੇਤਰ 15 ਤਂੋ ਵਧਾ ਕੇ 50 ਕਿਲੋਮੀਟਰ ਕਰਨ ਦੇ ਵਿਰੋਧ ’ਚ ਅੱਜ ਆਮ ਆਦਮੀ ਪਾਰਟੀ ਨੇ ਜਿਲ੍ਹਾ ਕਚਹਿਰੀਆਂ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਤਲੇ ਫੂਕੇ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੀਲ ਗਰਗ, ਬੁਲਾਰੇ ਨਵਦੀਪ ਸਿੰਘ ਜੀਦਾ, ਟ੍ਰੇਡ ਵਿੰਗ ਦੇ ਆਗੂ ਅਨਿਲ ਠਾਕਰ , ਡਿਪਟੀ ਜਿਲ੍ਹਾ ਪ੍ਰਧਾਨ ਅੰਮਿ੍ਰਤ ਅਗਰਵਾਲ, ਹਲਕਾ ਇੰਚਾਰਜ਼ ਜਗਰੂਪ ਗਿੱਲ, ਮਹਿੰਦਰ ਸਿੰਘ ਫੁੱਲੋ ਮਿੱਠੀ, ਮਨਦੀਪ ਕੌਰ ਰਾਮਗੜ੍ਹੀਆ ਆਦਿ ਨੇ ਕਿਹਾ ਕਿ ਇਹ ਫ਼ੈਸਲਾ ਅਸਲ ’ਚ ਰਾਸ਼ਟਰੀ ਸੁਰੱਖਿਆ ਦਾ ਨਹੀਂ, ਸਗੋਂ ਰਾਸ਼ਟਰੀ ਰਾਜਨੀਤੀ ਦਾ ਮਸਲਾ ਹੈ। ਆਪ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਚੰਨੀ ਸਰਕਾਰ ਇਸ ਮਸਲੇ ’ਚ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ਼ੀ ਹੋਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਅਜਿਹੀ ਕੀ ਮਜਬੂਰੀ ਸੀ ਕਿ ਉਹਨਾ ਨੂੰ ਪੰਜਾਬ ਦਾ ਕਬਜਾ ਅਸਿੱਧੇ ਤੌਰ ’ਤੇ ਕੇਂਦਰ ਸਰਕਾਰ ਨੂੰ ਦੇਣਾ ਪਿਆ? ਉਹਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਚੰਨੀ ਦਾ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨਾਲ ਕੀ ਸਮਝੌਤਾ ਹੋਇਆ ਹੈ? ਉਹਨਾ ਨੂੰ ਕੇਂਦਰ ਕੋਲੋਂ ਅਜਿਹਾ ਕੀ ਮਿਲਿਆ ਹੈ ਕਿ ਉਹ ਪੰਜਾਬ ਦੇ ਅੱਧੇ ਇਲਾਕੇ ਉੱਤੇ ਅਸਿੱਧਾ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾ ਆਏ।

0

LEAVE A REPLY

Please enter your comment!
Please enter your name here