ਸੁਖਜਿੰਦਰ ਮਾਨ
ਕੋਟਕਪੂਰਾ, 10 ਅਪ੍ਰੈਲ: ਪਿਛਲੇ ਸਾਢੇ ਸੱਤ ਸਾਲਾਂ ਤੋਂ ਸਿੱਖਾਂ ਲਈ ਦੁਖ਼ਦੀ ਰਗ ਬਣੀ ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਕਾਂਡ ’ਚ ਇਨਸਾਫ਼ ਨਾ ਮਿਲਣ ਕਾਰਨ ਹਾਲੇ ਵੀ ਸੰਘਰਸ਼ ਕਰਨ ਲਈ ਮਜਬੂਰ ਸਿੱਖ ਜਥੇਬੰਦੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਣ ਲਈ ਅੱਜ ਪੰਜਾਬ ਸਰਕਾਰ ਦੀ ਕਾਨੂੰਨੀ ਟੀਮ ਕੋਟਕਪੂਰਾ ਵਿਖੇ ਪੁੱਜੀ। ਟੀਮ ਨੇ ਧਰਨੇ ’ਤੇ ਬੈਠੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਤਿੰਨ ਮਹੀਨਿਆਂ ਵਿਚ ਪੂਰੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਟੀਮ ਦੇ ਮਾਹਰਾਂ ਨੇ ਦਸਿਆ ਕਿ ਉਨ੍ਹਾਂ ਵਲੋਂ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ ਤੇ ਜਲਦੀ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬਹਿਬਲ ਗੋਲੀਕਾਂਡ ਅਤੇ ਬੇਅਦਬੀ ਕਾਂਡ ਸਬੰਧੀ ਪਈਆਂ ਰਿੱਟਾਂ ਦਾ ਪਹਿਲ ਦੇ ਆਧਾਰ ’ਤੇ ਫੈਸਲਾ ਕਰਵਾਇਆ ਜਾਵੇਗਾ।¿; ਇੱਥੇ ਦੱਸਣਾ ਬਣਦਾ ਹੈ ਕਿ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਦੀ ਸਰਕਾਰ ਬਣਨ ’ਤੇ 24 ਘੰਟਿਆਂ ਵਿਚ ਇਸ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਸੀ। ਜਿਸਦੇ ਚੱਲਦੇ ਲੰਘੀ 6 ਅਪ੍ਰੈਲ ਨੂੰ ਪੀੜਤ ਪ੍ਰਵਾਰਾਂ ਨੇ ਸਿੱਖ ਜਥੇਬੰਦੀਆਂ ਦੀ ਮੱਦਦ ਨਾਲ ਬਠਿੰਡਾ-ਅੰਮਿ੍ਰਤਸਰ ਹਾਈਵੇਅ ਜਾਮ ਕਰਦਿਆਂ ਪੱਕਾ ਧਰਨਾ ਲਗਾ ਦਿੱਤਾ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਪਾਲ ਸਿੰਘ ਖ਼ਾਰਾ ਨੇ ਦਸਿਆ ਕਿ ਟੀਮ ਨੇ ਤਿੰਨ ਮਹੀਨਿਆਂ ’ਚ ਕਾਰਵਾਈ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਮੋਰਚਾ ਜਾਰੀ ਰਹੇਗੀ।
Share the post "ਬੇਅਦਬੀ ਤੇ ਗੋਲੀ ਕਾਂਡ ’ਚ ਇਨਸਾਫ਼ ਦਾ ਭਰੋਸਾ ਦਿਵਾਉਣ ਲਈ ਸਰਕਾਰ ਦੀ ਕਾਨੂੰਨੀ ਟੀਮ ਪੁੱਜੀ"