ਰਿਲੇਸ਼ਨਸ਼ਿਪ, ਲੋਨ ਅਫਸਰ ਅਤੇ ਮਾਰਕਿੰਟਿੰਗ ਐਗਜੀਕਿਉਟਿਵ ਦੀਆਂ ਅਸਾਮੀਆਂ ਲਈ ਇੰਟਰਵਿਊ 10 ਜੂਨ ਨੂੰ
ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਸੂਬਾ ਸਰਕਾਰ ਦੁਆਰਾ ਚਲਾਏ ਗਏ ਘਰ-ਘਰ ਰੋਜਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਬੈਕਿੰਗ ਸੈਕਟਰ ਵਿੱਚ ਕਰੀਅਰ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਐਕਸਿਸ ਬੈਂਕ ਦੇ ਸਹਿਯੋਗ ਨਾਲ ਰਿਲੇਸ਼ਨਸ਼ਿਪ ਅਫਸਰ, ਲੋਨ ਅਫਸਰ ਅਤੇ ਮਾਰਕਿੰਟਿੰਗ ਐਗਜੀਕਿਉਟਿਵ ਦੀਆਂ ਅਸਾਮੀਆਂ ਲਈ 10 ਜੂਨ 2022 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਇੰਟਰਵਿਊ ਕਰਵਾਈ ਜਾ ਰਹੀ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸਾਮੀਆਂ ਲਈ ਯੋਗਤਾ 12ਵੀਂ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਹੋਣੀ ਲਾਜ਼ਮੀ ਹੋਵੇ। ਉਮਰ ਹੱਦ 20 ਤੋਂ 35 ਸਾਲ ਹੋਵੇ। ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਜੁਆਇਨਿੰਗ ਤੋਂ ਬਾਅਦ ਪ੍ਰਾਰਥੀਆਂ ਨੂੰ ਤਨਖਾਹ 2 ਲੱਖ ਰੁਪਏ ਸਲਾਨਾ ਤੋਂ ਇਲਾਵਾ ਇਨਸੈਨਟਿਵ ਅਤੇ ਸਾਲਾਨਾ ਤਰੱਕੀ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ, ਰੋਜਗਾਰ ਮੇਲੇ, ਰਜਿਸਟ੍ਰੇਸ਼ਨ, ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਹਾਸਿਲ ਕਰਨ ਲਈ ਇਕ ਟੈਲੀਗ੍ਰਾਮ ਚੈਨਲ ਬਣਾਇਆ ਗਿਆ ਹੈ। ਪ੍ਰਾਰਥੀ ਟੈਲੀਗ੍ਰਾਮ ਐਪ ਨੂੰ ਡਾਊਨਲੋਡ ਕਰਨ ਉਪਰੰਤ ਲਿੰਕ ਤੇ ਜਾ ਕੇ ਡੀ.ਬੀ.ਈ.ਈ. ਬਠਿੰਡਾ ਦੇ ਚੈਨਲ ਨੂੰ ਜੁਆਇੰਨ ਕਰ ਸਕਦੇ ਹਨ।
Share the post "ਬੈਕਿੰਗ ਸੈਕਟਰ ਵਿੱਚ ਕਰੀਅਰ ਬਣਾਉਣ ਲਈ ਹਰ ਸੰਭਵ ਉਪਰਾਲੇ ਜਾਰੀ : ਡਿਪਟੀ ਕਮਿਸ਼ਨਰ"