spot_img

ਬ੍ਰਮ ਸੰਕਰ ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇ.ਈਜ. ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਮਈ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸੀ ਢੰਗ ਨਾਲ ਕੀਤੀ ਗਈ ਹੈ।
ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫਰਜ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ।ਇਸ ਸੰਖੇਪ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ।
ਰੈਵੀਨਿਊ ਪਟਵਾਰੀਆਂ ਦੀਆਂ 1766 ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨਾਲ ਭਰਨ ਸਬੰਧੀ ਸਵਾਲ ‘ਤੇ ਸ੍ਰੀ ਜਿੰਪਾ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਹ ਅਸਾਮੀਆਂ ਸਿਰਫ ਇਕ ਸਾਲ ਲਈ ਠੇਕੇ ‘ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਕਿਉਂਕਿ 1090 ਮਾਲ ਪਟਵਾਰੀਆਂ ਦੀ ਭਰਤੀ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਮੁੱਖ ਮੰਤਰੀ ਵੱਲੋਂ ਜਲਦੀ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।ਇਸ ਮੌਕੇ ਅਟਾਰੀ ਤੋਂ ਵਿਧਾਇਕ ਸ੍ਰੀ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿ੍ਰਸਨ ਕੁਮਾਰ, ਮੁੱਖ ਇੰਜਨੀਅਰ ਹੈੱਡਕੁਆਰਟਰ ਸ੍ਰੀ ਈਸਵਰ ਦਾਸ ਗੋਇਲ ਅਤੇ ਹੋਰ ਅਧਿਕਾਰੀ ਹਾਜਰ ਸਨ।

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

👉ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ...