ਬ੍ਰਮ ਸੰਕਰ ਜਿੰਪਾ ਵੱਲੋਂ ਹੁਸਿਆਰਪੁਰ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਮਹੀਨੇ ਦੇ ਅੰਦਰ-ਅੰਦਰ ਯੋਜਨਾ ਬਣਾਉਣ ਦੇ ਨਿਰਦੇਸ

Date:

spot_img

ਪ੍ਰਸਤਾਵਿਤ ਪ੍ਰਾਜੈਕਟ ਲਗਭਗ 350 ਪਿੰਡਾਂ ਨੂੰ ਵੀ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ
ਪੰਜਾਬੀ ਖ਼ਬਰਸਾਰ ਬਿਉਰੋ
ਹੁਸਿਆਰਪੁਰ੍ਹ, 25 ਅਗਸਤ: ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਪੁਲਾਂਘ ਪੁੱਟਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਅੱਜ ਹੁਸਿਆਰਪੁਰ ਸਹਿਰ ਅਤੇ ਇਸ ਜਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ ਦਿੱਤੇ। ਉਹ ਇਥੇ ਆਪਣੇ ਦਫਤਰ ਵਿਖੇ ਜਲ ਸਪਲਾਈ ਤੇ ਸੈਨੀਟੇਸਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਤਾਲਮੇਲ ਨਾਲ ਕੰਮ ਕਰਨ ਲਈ ਆਖਦਿਆਂ ਸ਼੍ਰੀ ਜਿੰਪਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨੂਰਪੁਰ ਬੇਦੀ ਨੇੜੇ ਸਤਲੁਜ ਦਰਿਆ ਤੋਂ ਟੈਪਿੰਗ ਪੁਆਇੰਟ ਨੂੰ ਅੰਤਿਮ ਰੂਪ ਦੇਣ ਦੀ ਹਦਾਇਤ ਕੀਤੀ। ਇਹ ਪ੍ਰਸਤਾਵਿਤ ਪ੍ਰਾਜੈਕਟ ਹੁਸਅਿਾਰਪੁਰ ਸਹਿਰ ਅਤੇ ਗੜ੍ਹਸੰਕਰ ਤੇ ਮਾਹਿਲਪੁਰ ਬਲਾਕਾਂ ਤੋਂ ਇਲਾਵਾ ਕੰਢੀ/ਬੀਤ ਖੇਤਰ ਦੇ 350 ਪਿੰਡਾਂ ਨੂੰ ਪੀਣਯੋਗ ਸਤਹੀ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ।
ਕੈਬਨਿਟ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ 15 ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪ੍ਰਾਜੈਕਟਾਂ ਦੇ ਇਨਟੇਕ ਢਾਂਚੇ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ ਵੀ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਇਹ 15 ਪ੍ਰਾਜੈਕਟ ਅੰਮਿ੍ਰਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਤਲਵਾੜਾ, ਫਾਜਲਿਕਾ ਅਤੇ ਫ?ਿਰੋਜਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ। ਸ਼੍ਰੀ ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐਸ.ਟੀ.ਪੀਜ. ਵਿੱਚ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਸੋਧਣ ਦੀਆਂ ਸੰਭਾਵਨਾਵਾਂ ਤਲਾਸਣ ਦੇ ਵੀ ਨਿਰਦੇਸ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਹਿਰੀ ਅਤੇ ਪੇਂਡੂ ਖੇਤਰਾਂ ਦੀ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲੋੜਾਂ ਬਾਰੇ ਯਤਨ ਕਰਨ ਦੇ ਨਿਰਦੇਸ ਵੀ ਦਿੱਤੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸਨ ਸ੍ਰੀ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਸ੍ਰੀ ਵਿਪੁਲ ਉਜਵਲ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਸ੍ਰੀ ਵਰਿੰਦਰ ਕੁਮਾਰ ਸਰਮਾ, ਚੀਫ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸਨ ਸ੍ਰੀ ਕੁਲਦੀਪ ਸਿੰਘ ਸੈਣੀ ਅਤੇ ਮੁੱਖ ਇੰਜਨੀਅਰ (ਹੈੱਡਕੁਆਰਟਰ) ਜਲ ਸਰੋਤ ਸ੍ਰੀ ਈਸਵਰ ਦਾਸ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

spot_img
spot_img

Share post:

Popular

More like this
Related

ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ! ਹਰ ਮਹੀਨੇ ਮਿਲਣਗੇ ₹1,100

ਨਿਊਜ਼ ਡੈਸਕ: ਸਮਾਜਿਕ ਸੁਰੱਖਿਆ ਪੈਨਸ਼ਨ ਲੈਣ ਵਾਲੇ ਲੋਕਾਂ ਲਈ...

DAV College Bathinda ਵੱਲੋਂ SC/OBC ਵਿਦਿਆਰਥੀਆਂ ਲਈ ਬੈਂਕ ਖਾਤਾ ਖੋਲ੍ਹਣ ਲਈ ਕੈਂਪ ਦਾ ਆਯੋਜਨ

Bathinda News: DAV College Bathinda (ਡੀ.ਏ.ਵੀ ਕਾਲਜ ਬਠਿੰਡਾ) ਦੀ...