ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਵੱਲੋਂ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ
ਡੀਸੀ ਅਤੇ ਐਸਐਸਪੀ ਨੇ ਖੁਦ ਸਾਈਕਲ ਚਲਾ ਕੇ ਰੈਲੀ ਚ ਕੀਤੀ ਸ਼ਮੂਲੀਅਤ
ਬਠਿੰਡਾ ਸਾਈਕਲਿੰਗ ਗਰੁੱਪ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਰੈਲੀ ਚ ਲਿਆ ਭਾਗ
ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੇ ਦੇਸ਼ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਲਈ ਜੋ ਸੁਪਨਾ ਦੇਖਿਆ ਸੀ, ਉਸ ਸੁਪਨੇ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ੲਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦਾ ਸੁਪਨਾ ਦੇਸ਼ ਨੂੰ ਬੁਲੰਦੀਆਂ ਤੇ ਦੇਖਣਾ ਸੀ। ਇਸ ਸੁਪਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਵਲੋਂ ਸ਼ਹਾਦਤ ਦਾ ਜ਼ਾਮ ਪੀਤਾ ਗਿਆ।ਸਹੀਦ-ਏ-ਆਜਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਟਰਫ਼ ਸਟੇਡੀਅਮ ਤੋਂ ਸ਼ੁਰੂ ਹੋ ਕੇ 100 ਫੁੱਟੀ ਰੋਡ, ਪਾਵਰ ਹਾਊਸ ਰੋਡ, ਫ਼ੌਜੀ ਚੌਂਕ, ਹਨੂੰਮਾਨ ਚੌਕ ਹੁੰਦੇ ਹੋਏ ਰੋਜ ਗਾਰਡਨ ਵਿਖੇ ਸਮਾਪਤ ਹੋਈ। ਇਸ ਸਾਈਕਲ ਰੈਲੀ ਵਿੱਚ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵਲੋਂ ਖੁਦ ਸਾਈਕਲ ਚਲਾ ਕੇ ਸ਼ਮੂਲੀਅਤ ਕੀਤੀ ਗਈ। ਸਾਈਕਲ ਰੈਲੀ ਦੌਰਾਨ ਬਠਿੰਡਾ ਸਾਈਕਲਿੰਗ ਗਰੁੱਪ ਤੋਂ ਇਲਾਵਾ ਨੌਜਵਾਨ ਵਰਗ ਵਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ।
ਭਗਤ ਸਿੰਘ ਦਾ ਸੁਪਨਾ ਸੀ ਦੇਸ਼ ਨੂੰ ਬੁਲੰਦੀਆਂ ਤੇ ਲਿਜਾਣਾ : ਡਿਪਟੀ ਕਮਿਸ਼ਨਰ
15 Views