WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ

ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ। ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ।

ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

ਮੱਧ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਸਰਕਾਰ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਸ਼ਾਸਨ ਤੋਂ ਬੇਹੱਦ ਪ੍ਰੇਸ਼ਾਨ ਹਨ। ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ।ਉਨ੍ਹਾਂ ਕਿਹਾ ਕਿ ਸਾਡੇ ਵਾਅਦੇ ਭਾਜਪਾ ਵਾਂਗ ਮਹਿਜ਼ ਜੁਮਲੇ ਨਹੀਂ ਹਨ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਅਸੀਂ ਇੱਥੋਂ ਦੇ ਲੋਕਾਂ ਨੂੰ ਮੁਫਤ ਬਿਜਲੀ ਵੀ ਮੁਹੱਈਆ ਕਰਵਾਵਾਂਗੇ। ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਏ ਜਾਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ।

‘ਮੇਰਾ ਬਿੱਲ’ : ਅਕਤੂਬਰ ਮਹੀਨੇ ਦੌਰਾਨ ਐਪ ’ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ ਲੱਖਾਂ ਦੇ ਇਨਾਮ: ਵਿਤ ਮੰਤਰੀ

ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਹੁਣ ਦਿੱਲੀ ਵਿੱਚ ਮਜ਼ਦੂਰਾਂ, ਰਿਕਸ਼ਾ ਚਾਲਕਾਂ ਦੇ ਬੱਚੇ ਅਤੇ ਜੱਜਾਂ ਅਤੇ ਅਫਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਇਕੱਠੇ ਪੜ੍ਹ ਰਹੇ ਹਨ।ਜਦੋਂ ਕਿ ਪੰਜਾਬ ਵਿੱਚ ਅਸੀਂ ਡੇਢ ਸਾਲ ਵਿੱਚ 700 ਦੇ ਕਰੀਬ ਮੁਹੱਲਾ ਕਲੀਨਿਕ ਬਣਾਏ ਹਨ, ਜਿਨ੍ਹਾਂ ਵਿੱਚ ਹੁਣ ਤੱਕ 60 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਟ ਮੁਫਤ ਬਿਜਲੀ ਦੇ ਰਹੇ ਹਾਂ।

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਚ ਆਈ ਕਮੀ : ਸ਼ੌਕਤ ਅਹਿਮਦ ਪਰੇ

ਪਿਛਲੇ ਡੇਢ ਸਾਲ ਵਿੱਚ ਅਸੀਂ 37,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕੱਲ੍ਹ ਮੁੜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।ਉਥੇ ਹੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜੀ ਕੀਤੀ ਹੈ। ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ। ਉਨ੍ਹਾਂ ਦੇ 15 ਲੱਖ ਰੁਪਏ ਦੇ ਵਾਅਦੇ ਮਹਿਜ਼ ਜੁਮਲੇ ਸਾਬਤ ਹੋਏ। 2 ਕਰੋੜ ਨੌਕਰੀਆਂ ਦੀ ਗੱਲ ਵੀ ਜੁਮਲਾ ਹੀ ਨਿਕਲੀ।

 

Related posts

ਮੁੱਠੀ ਭਰ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਪੰਜਾਬ ਵਿੱਚ ’ਆਪ’ ਦੀ ਇਮਾਨਦਾਰ ਸਰਕਾਰ ਹੈ: ਅਰਵਿੰਦ ਕੇਜਰੀਵਾਲ

punjabusernewssite

ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਕੇਂਦਰ ਨੂੰ ਦੋ ਮਹੀਨਿਆਂ ਵਿਚ ਫੈਸਲਾ ਲੈਣ ਲਈ ਕਿਹਾ

punjabusernewssite

ਟਿਕਰੀ ਬਾਰਡਰ ‘ਤੇ ਕਿਸਾਨ ਯੂਨੀਅਨ ਉਗਰਾਹਾਂ ਮਨਾਏਗੀ ਸੰਗਰਾਮੀ ਤੀਆਂ

punjabusernewssite