Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਰਾਜਸਥਾਨ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

28 Views

ਇਸ ਵਾਰ ਰਾਜਸਥਾਨ ਵਿਚ ਰੱਬ ਹੂੰਝਾ ਫੇਰ ਰਿਹਾ ਹੈ,’ਆਪ’ ਦੀ ਜਿੱਤ ਪੱਕੀ-ਭਗਵੰਤ ਮਾਨ
ਸੀਕਰ /ਅਲਵਰ, 21 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰਾਂ ਦੇ ਨਾਲ ਰਾਜਸਥਾਨ ਦੇ ਸੀਕਰ ਅਤੇ ਅਲਵਰ ਜ਼ਿਲ੍ਹਿਆਂ ਦੇ ਕਈ ਵਿਧਾਨ ਸਭਾ ਹਲਕਿਆਂ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਆਮ ਆਦਮੀ ਕਲੀਨਿਕਾਂ ਨੂੰ ਮਿਲੀ ਅੰਤਰਰਾਸ਼ਟਰੀ ਮਾਨਤਾ

ਰੋਡ ਸ਼ੋਅ ‘ਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਸਥਾਨ ‘ਚ ਬਦਲਾਅ ਦਾ ਸਬੂਤ ਹੈ।ਜਿਵੇਂ ਅੱਜ ਰਾਜਸਥਾਨ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਇਕੱਠੀ ਹੋਈ ਹੈ।ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਰਾਜਸਥਾਨ ‘ਚ  ਹੂੰਝਾ ਫੇਰ ਰਹੇ ਹਨ। ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਸੇ ਕਰਕੇ ਮੈਂ ਪੰਜਾਬ ਦਾ ਮੁੱਖ ਮੰਤਰੀ ਬਣ ਸਕਿਆ ਇਹ ਪਾਰਟੀ ਆਮ ਲੋਕਾਂ ਨੂੰ ਵਿਧਾਇਕ, ਸੰਸਦ ਮੈਂਬਰ ਅਤੇ ਚੇਅਰਮੈਨ ਬਣਾਉਂਦੀ ਹੈ।

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ

ਜਦੋਂ ਕਿ ਦੂਜੀਆਂ ਪਾਰਟੀਆਂ ਵਿੱਚ ਵੱਡੇ ਲੋਕਾਂ ਨੂੰ ਮੌਕੇ ਮਿਲਦੇ ਹਨ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ। ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ। 2 ਕਰੋੜ ਨੌਕਰੀਆਂ ਦੀ ਗੱਲ ਤਾਂ ਜੁਮਲਾ ਹੀ ਨਿਕਲੀ।

ਹਾਈਕੋਰਟ ਵਿਚੋਂ ਬਠਿੰਡਾ ਦੀ ਸਾਬਕਾ ਮੇਅਰ ਨੂੰ ਨਹੀਂ ਮਿਲੀ ਰਾਹਤ, ਸਰਕਾਰ ਨੂੰ 20 ਲਈ ਨੋਟਿਸ ਜਾਰੀ

ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੀਐਮ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣੀ ਵੀ ਨਹੀਂ ਆਉਂਦੀ।ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

 

Related posts

ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਹਾਈਕੋਰਟ ’ਚ ਸੁਣਵਾਈ ਅੱਜ

punjabusernewssite

ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ

punjabusernewssite

ਇਕ ਰਨਵੇਂ ‘ਤੇ ਦੋ ਫਲਾਈਟਾਂ, ਵੱਡਾ ਹਾਦਸਾ ਟੱਲਿਆ

punjabusernewssite