Friday, April 17, 2026
spot_img
spot_img

ਭਗਵੰਤ ਮਾਨ ਅਤੇ ਅਰਵਿੰਦ ਕੇਜ਼ਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨਿ੍ਆ

Date:

spot_img

ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’
ਅੰਮ੍ਰਿਤਸਰ, 13 ਸਤੰਬਰ: ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾਂ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ।ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।”

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਬਾਬਾ ਫ਼ਰੀਦ ਕਾਲਜ਼ ਦੇ ਵਿਹੜੇ ’ਚ ਰਾਜ ਪੱਧਰੀ ਸਮਾਗਮ ਦਾ ਆਯੋਜਨ

ਮੁੱਖ ਮੰਤਰੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਕ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ।

ਹਰਿਆਣਾ ’ਚ ਕਿਸਾਨਾਂ ਨੂੰ ਸੋਲਰ ਟਿਊਵੈੱਲ ਲਗਾਉਣ ਲਈ ਮਿਲੇਗੀ 75 ਫ਼ੀਸਦੀ ਸਬਸਿਡੀ

ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਸਕੂਲ ਸਾਡੇ ਵਿਦਿਆਰਥੀਆਂ ਦੀ ਤਕਦੀਰ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਹੋਣਗੇ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ।
ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਕੂਲਾਂ ਦੇ ਕਲਾਸ ਰੂਮਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਹਾਈਟੈਕ ਨਸ਼ਾ ਤਸਕਰੀ : ਰਾਜਸਥਾਨ ’ਚ ਪੈਮੇਂਟ, ਪੰਜਾਬ ’ਚ ਡਿਲਵਰੀ

ਸਰਕਾਰ ਦੇ ਇਸ ਦੂਰਅੰਦੇਸ਼ ਕਦਮ ਲਈ ਦੋਵਾਂ ਮੁੱਖ ਮੰਤਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ 11ਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਸ ਵਿਦਿਆਰਥਣ ਨੇ ਕਿਹਾ ਕਿ ਇਸ ਸਕੂਲ ਵਿਚ ਮੌਜੂਦ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਵੀ ਮੌਜੂਦ ਨਹੀਂ ਹਨ। ਉਸ ਨੇ ਇਸ ਸਕੂਲ ਦੀ ਸਥਾਪਨਾ ਲਈ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ

ਇਕ ਹੋਰ ਵਿਦਿਆਰਥਣ ਕਿਰਨਦੀਪ ਕੌਰ ਜਿਸ ਨੇ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਸ ਸਕੂਲ ਵਿੱਚ ਦਾਖਲਾ ਲਿਆ, ਨੇ ਕਿਹਾ ਕਿ ਉਹ ਸਰਹੱਦ ਇਲਾਕੇ ਦੇ ਇਕ ਪਿੰਡ ਦੀ ਵਸਨੀਕ ਹੈ ਅਤੇ ਉਸ ਦੀ ਇੱਛਾ ਡਾਕਟਰ ਬਣਨ ਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਇੱਛਾ ਦਾ ਪੂਰਾ ਹੋ ਜਾਣਾ ਔਖਾ ਜਾਪਦਾ ਸੀ ਪਰ ਹੁਣ ਉਸ ਨੂੰ ਵਿਸ਼ਵਾਸ ਹੋ ਚੁੱਕਾ ਹੈ ਕਿ ਇਸ ਸਕੂਲ ਸਦਕਾ ਉਸ ਦਾ ਸੁਪਨਾ ਛੇਤੀ ਸਾਕਾਰ ਹੋਵੇਗਾ। ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਦੋਵਾਂ ਮੁੱਖ ਮੰਤਰੀਆਂ ਦਾ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨਗੇ।

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

ਦੋਵਾਂ ਮੁੱਖ ਮੰਤਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ, ਜਿਨ੍ਹਾਂ ਨੇ ਦੂਰਅੰਦੇਸ਼ੀ ਵਾਲੇ ਇਸ ਫੈਸਲੇ ਲਈ ਦੋਵਾਂ ਆਗੂਆਂ ਦੀ ਸ਼ਲਾਘਾ ਕੀਤੀ। ਇਕ ਸਰਹੱਦੀ ਪਿੰਡ ਨਾਲ ਸਬੰਧਤ ਅਮਰ ਪਾਲ ਤੇ ਤ੍ਰਿਪਤਾ ਰਾਣੀ ਨੇ ਦੋਵਾਂ ਆਗੂਆਂ ਨੂੰ ਦੱਸਿਆ ਕਿ ਇਹ ਸਕੂਲ ਸਰਕਾਰੀ ਸਕੂਲਾਂ ਵਾਂਗ ਲਗਦਾ ਹੀ ਨਹੀਂ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸੋਚਣ ਅਤੇ ਅਮਲ ਕਰਨ ਵਾਸਤੇ ਦੋਵਾਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੇ ਹਨ ਪਰ ਇਹ ਸਕੂਲ ਸਿੱਖਿਆ ਦੇ ਖ਼ੇਤਰ ਵਿੱਚ ਮਿਸਾਲੀ ਤਬਦੀਲੀ ਹਨ।

ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ

ਇਕ ਹੋਰ ਅਧਿਆਪਕ ਰੀਨਾ ਮਹਿਤਾ ਨੇ ਵੀ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਵਿਦਿਆਰਥੀ ਮੁਫ਼ਤ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ।ਪ੍ਰਾਇਮਰੀ ਅਧਿਆਪਕ ਚੰਦਾ ਨੇ ਦੱਸਿਆ ਕਿ ਜੇ ਇਕ ਦਹਾਕਾ ਪਹਿਲਾਂ ਅਜਿਹੇ ਸਕੂਲ ਖੁੱਲ੍ਹੇ ਹੁੰਦੇ ਤਾਂ ਹੁਣ ਤੱਕ ਸੂਬੇ ਦਾ ਨਕਸ਼ਾ ਬਦਲ ਚੁੱਕਿਆ ਹੋਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਬੱਚਾ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਸ ਨੂੰ ਪ੍ਰੀਖਿਆ ਮਗਰੋਂ ਇਸ ਸਕੂਲ ਵਿੱਚ ਦਾਖ਼ਲਾ ਮਿਲ ਗਿਆ ਹੈ। ਉਸ ਨੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੰਵਾਰਨ ਦੇ ਉਦੇਸ਼ ਨਾਲ ਕੀਤੀ ਇਸ ਮਿਸਾਲੀ ਪਹਿਲਕਦਮੀ ਲਈ ਦੋਵਾਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ।

ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜ

ਦੋਵਾਂ ਮੁੱਖ ਮੰਤਰੀਆਂ ਨੇ ਇਸ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ। ਦੋਵੇਂ ਆਗੂ ਸਕੂਲ ਵਿੱਚ ਨਵੇਂ ਬਣੇ ਬਾਸਕਟਬਾਲ ਕੋਰਟ ਵਿੱਚ ਵੀ ਗਏ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਸਕੂਲ ਦੇ ਵੇਰਵਿਆਂ ਬਾਰੇ ਜਾਣੂੰ ਕਰਵਾਇਆ। ਦੋਵਾਂ ਮੁੱਖ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਟਰਾਂਸਪੋਰਟ ਸਹੂਲਤ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾਈ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...