Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ, 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ

11 Views

ਵਿੱਤੀ ਸਾਲ 2021-22 ਦੇ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਰਾਰ ਰੱਖਣ ਲਈ ਮੌਜੂਦਾ ਲਾਇਸੈਂਸਾ ‘ਤੇ ਐਮ.ਜੀ.ਆਰ ਉੱਪਰ 1.75 ਪ੍ਰਤੀਸ਼ਤ ਵਾਧੂ ਮਾਲੀਆ ਦੇਣਾ ਹੋਵੇਗਾ

ਸੂਬੇ ਵਿਚ ਗਰੁੱਪਾਂ/ ਜ਼ੋਨਾਂ ‘ਤੇ ਤਿੰਨ ਮਹੀਨੇ ਲਈ 1440.96 ਕਰੋੜ ਐਮ.ਜੀ.ਆਰ. ਤੈਅ ਕਰਦੀ ਹੈ ਪਾਲਸੀ

ਘੱਟ ਸਮੇਂ ਦੀ ਆਬਕਾਰੀ ਨੀਤੀ ਰਾਹੀਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ

ਸੁਖਜਿੰਦਰ ਮਾਨ

ਚੰਡੀਗੜ੍ਹ, 31 ਮਾਰਚ: ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਦੇ ਅਨੁਸਾਰ ਤਿੰਨ ਮਹੀਨੇ ਲਈ ਨਵਿਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਪਰ 1.75 ਫੀਸਦ ਵਾਧੂ ਦੇਣ ਨੂੰ ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ।ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜੋਨਾਂ ਦਾ ਘੱਟੋ ਘੱਟ ਗਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦਕਿ ਘੱਟ ਸਮੇਂ ਦੀ ਇਸ ਆਬਕਾਰੀ ਨੀਤੀ ਤੋਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ।ਇਸ ਸਮੇਂ ਦੌਰਨ ਵੱਧ ਮਾਲੀਆ ਇੱਕਤਰ ਕਰਨ ਲਈ ਹਰੇਕ ਗਰੁੱਪ/ਜੋਨ ਲਈ ਦੇਸੀ ਸ਼ਰਾਬ, ਅੰਗਰੇਜੀ ਸ਼ਰਾਬ, ਬੀਅਰ ਅਤੇ ਆਈ.ਐਫ.ਐਲ ਦੇ ਘੱਟੋ ਘੱਟ ਗਰੰਟਿਡ ਕੋਟੇ ਨੂੰ ਪਿਛਲੇ ਸਾਲ ਦੀ ਪਹਿਲੀ ਤਿਮਾਹੀ ਨਾਲੋ 10 ਫੀਸਦੀ ਵਧਾ ਦਿੱਤਾ ਗਿਆ ਹੈ।ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਛੋਟੇ (ਪ੍ਰਚੂਨ) ਲਾਇਸੈਂਸ ਧਾਰਕਾਂ  ਨੂੰ ਉਨਾਂ ਦੀ ਲੋੜ ਅਨੁਸਾਰ ਸ਼ਰਾਬ ਚੱਕਣ ਦੀ ਪ੍ਰਵਾਨਗੀ ਦਿੰਦਿਆਂ ਵਾਧੂ ਨਿਸ਼ਚਿਤ ਲਾਇਸੈਂਸ ਫੀਸ ਵਿਚ ਵਾਧਾ ਕੀਤਾ ਗਿਆ ਹੈ।ਫਿਕਸਡ ਅਤੇ ਓਪਨ ਕੋਟੇ ਦੀ ਰੇਸ਼ੀਓ ਵਿੱਤੀ ਸਾਲ 2021-22 ਦੀ ਤਰਾਂ 30:70 ਹੀ ਰੱਖਿਆ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਰਾਬ ਦੀ ਆਵਾਜਾਈ ਨੂੰ ਨਿਯੰਤਰਨ ਕਰਨ ਲਈ ਵਿੱਤੀ ਸਾਲ 2022-23 ਦੌਰਾਨ ਆਈ.ਟੀ ਅਧਾਰਤ ਟ੍ਰੈਕ ਐਂਡ ਟ੍ਰੇਸ ਸਿਸਟਮ ਲਾਗੂ ਕੀਤਾ ਜਾਵੇਗਾ।

Related posts

ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ – ਹਰਪਾਲ ਸਿੰਘ ਚੀਮਾ

punjabusernewssite

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ਚੋਂ ਕੱਢਣ ਲਈ ਮਾਨ ਸਰਕਾਰ ਵੱਲੋਂ ਹੁਣ ਤੱਕ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ-ਹਰਪਾਲ ਸਿੰਘ ਚੀਮਾ

punjabusernewssite

ਭ੍ਰਿਸ਼ਟਾਚਾਰ ਦੇ ਮੁਕੱਦਮੇ ‘ਚ ਪੰਜਾਬ ਰੋਡਵੇਜ਼ ਦੇ ਭਗੌੜੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ

punjabusernewssite