Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਭਗਵੰਤ ਮਾਨ ਨੇ ਛੱਤੀਸਗੜ੍ਹ ’ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ

26 Views

 

ਚੰਡੀਗੜ੍ਹ, 5 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ’ਆਪ’ ਉਮੀਦਵਾਰ ਨਾਲ ਮਸਤੂਰੀ ਅਤੇ ਕਵਰਧਾ ਵਿਧਾਨ ਸਭਾ ਹਲਕੇ ’ਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ। ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ। ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।

ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ, ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ

ਸ: ਮਾਨ ਨੇ ਕਿਹਾ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ, ਪਰ ਉਹ 10 ਸਾਲਾਂ ਵਿੱਚ ਦੇਸ਼ ਭਰ ਵਿੱਚ ਪੈਦਾ ਕੀਤੇ ਲੱਖਾਂ ਕੇਜਰੀਵਾਲ ਨੂੰ ਕਿਵੇਂ ਗ੍ਰਿਫਤਾਰ ਕਰੇਗੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇੱਥੇ ਆਮ ਲੋਕਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਦਾ ਹੈ। ਜਦੋਂਕਿ ਹੋਰਨਾਂ ਪਾਰਟੀਆਂ ਵਿੱਚ ਵੱਡੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਹੀ ਟਿਕਟਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਰਾਦਿਆਂ ਦੇ ਸਾਫ਼-ਸੁਥਰੇ ਲੋਕ ਹਾਂ। ਅਸੀਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ। ਜਦੋਂ ਕਿ ਉਹ ਲੋਕ ਸੱਤਾ ਵਿੱਚ ਸਿਰਫ ਪੈਸਾ ਕਮਾਉਣ ਲਈ ਆਉਂਦੇ ਹਨ। ਆਮ ਆਦਮੀ ਪਾਰਟੀ ਦੀ ਤਰਜੀਹ ਸਿਰਫ ਲੋਕ ਸੇਵਾ ਹੈ।

ਮਸਲਾ ਮੇਅਰ ਦੀ ਚੇਅਰ ਦਾ: ਰਾਜਾ ਵੜਿੰਗ ਨੇ ਕੌਸਲਰਾਂ ਦੀ ਟਟੋਲੀ ਨਬਜ਼

ਉਨ੍ਹਾਂ ਕਿਹਾ ਕਿ ਅਸੀਂ ਇੱਥੇ ਪੈਸਾ ਕਮਾਉਣ ਨਹੀਂ ਸਗੋਂ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਆਏ ਹਾਂ। ਸਾਨੂੰ ਪੰਜਾਬ ’ਚ ਆਏ ਡੇਢ ਸਾਲ ਹੀ ਹੋਏ ਹਨ ਅਤੇ ਇਨ੍ਹਾਂ ਡੇਢ ਸਾਲਾਂ ’ਚ ਅਸੀਂ ਇੰਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ ’ਚ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਜਾਣਬੁੱਝ ਕੇ ਸਾਨੂੰ ਗਰੀਬ ਰੱਖਦੀਆਂ ਹਨ ਅਤੇ ਸਾਡੇ ਬੱਚਿਆਂ ਨੂੰ ਪੜ੍ਹਾਈ ਨਹੀਂ ਕਰਨ ਦਿੰਦੀਆਂ। ਉਨ੍ਹਾਂ ਨੂੰ ਪਤਾ ਹੈ ਕਿ ਜੇ ਕੇਜਰੀਵਾਲ ਆਇਆ ਤਾਂ ਗਰੀਬਾਂ ਦੇ ਬੱਚਿਆਂ ਨੂੰ ਪੜ੍ਹਾਏਗਾ। ਜੇਕਰ ਗਰੀਬਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫਸਰ ਬਣ ਜਾਣ ਤਾਂ ਉਨ੍ਹਾਂ ਦੇ ਘਰਾਂ ਦੀ ਗਰੀਬੀ ਖਤਮ ਹੋ ਜਾਵੇਗੀ। ਜੇਕਰ ਗ਼ਰੀਬੀ ਖ਼ਤਮ ਹੋ ਗਈ ਤਾਂ ਅਰਜ਼ੀਆਂ ਲੈ ਕੇ ਲੀਡਰਾਂ ਦੇ ਘਰਾਂ ਦੇ ਬਾਹਰ ਲਾਈਨ ਵਿੱਚ ਕੌਣ ਖੜ੍ਹਾ ਹੋਵੇਗਾ।

 

Related posts

ਰਾਣਾ ਗੁਰਜੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਬਾਗਬਾਨੀ ਖੋਜ ਸੰਸਥਾ ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ

punjabusernewssite

CPI ਦੇ ਕੌਮੀ ਆਗੂ ਸੀਤਾ ਰਾਮ ਯੇਚੁਰੀ ਦਾ ਹੋਇਆ ਦਿਹਾਂਤ

punjabusernewssite

ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ‘ਤੇ ਬੇਅਦਬੀ ਦੇ ਦੋਸ਼

punjabusernewssite