ਸੁਖਜਿੰਦਰ ਮਾਨ
ਬਠਿੰਡਾ, 21 ਅਕਤੁੂਬਰ: ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ ਲੱਖਾਂ ਮੁਲਾਜਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਕਰਨ ਅਤੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੇ ਐਲਾਨ ਤੋਂ ਮੁਲਾਜਮਾਂ ’ਚ ਖ਼ੁਸੀ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਵਿਚ ਪਿਛਲੇ ਦਸ ਦਿਨਾਂ ਤੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਹੇਠ ਧਰਨੇ ’ਤੇ ਬੈਠੇ ਮੁਲਾਜਮਾਂ ਵਲੋਂ ਇਸ ਫੈਸਲੇ ਦਾ ਸਵਾਗਤ ਕਰਦਿਆਂ ਨਾ ਸਿਰਫ਼ ਲੱਡੂ ਵੰਡੇ ਗਏ, ਬਲਕਿ ਸਰਕਾਰ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ। ਇੱਥੇ ਜਾਰੀ ਬਿਆਨ ਵਿਚ ਜਥੇਬੰਦੀ ਦੇ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਅਗਵਾਈ ਹੇਠ ਇਕੱਠੇ ਹੋਏ ਮੁਲਾਜਮਾਂ ਨੇ ਮਾਨ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਅਤੇ ਜਗਰੂਪ ਸਿੰਘ ਗਿੱਲ ਹਲਕਾ ਸਹਿਰੀ ਬਠਿੰਡਾ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਦੇ ਨਿਭਾਏ ਰੋਲ ਦਾ ਵੀ ਤਹਿ ਦਿਲੋ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਦੌਰਾਨ ਗੱਲ-ਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾ ਦੌਰਾਨ ਆਪ ਦੀ ਮਾਨ ਸਰਕਾਰ ਵੱਲੋ ਕੀਤੇ ਗਏ ਵਾਅਦਿਆਂ ਵਿੱਚੋ ਇੱਕ ਅਹਿਮ ਵਾਅਦਾ ਪੂਰਾ ਕਰਦੇ ਹੋਏ ਨੋ ਜਵਾਨਾ ਦਾ ਭਵਿਖ ਉਜਵਲਾ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਪੰਜਾਬ ਦੇ ਸਾਰੇ ਮੁਲਾਜਮਾਂ ਨੂੰ 6 ਪ੍ਰਤੀਸ਼ਤ ਡੀ.ਏ ਦੇਣ ਤੇ ਵੀ ਬਹੁਤ ਧੰਨਵਾਦ ਕੀਤਾ।ਇਸ ਸਮੇ ਸਾਰੇ ਕਰਮਚਾਰੀਆਂ ਨੇ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਹਣ ਲਿਆ।ਇਸ ਤੋ ਇਲਾਵਾ ਮੁਲਾਜਮ ਵਰਗ ਦੀਆਂ ਬਾਕੀ ਰਹਿੰਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਵੀ ਬੇਨਤੀ ਕੀਤੀ ।
ਭਗਵੰਤ ਮਾਨ ਸਰਕਾਰ ਦੇ ਫੈਸਲੇ ’ਤੇ ਮੁਲਾਜਮਾਂ ਨੇ ਵੰਡੇ ਲੱਡੂ, ਕੀਤਾ ਧੰਨਵਾਦ
3 Views