WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਭਾਕਿਯੂ ਵੱਲੋਂ ਆਪ ਸਰਕਾਰ ਵਿਰੁੱਧ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਸਤੰਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜਰਅੰਦਾਜ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੇਭਰੋਸਗੀ ਜਾਹਰ ਕਰਨ ਲਈ ਕੱਲ੍ਹ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਥਾਂ ਥਾਂ ਧਰਨੇ ਘਿਰਾਓ ਦੇ ਬਾਵਜੂਦ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸਕਾਂ ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕਰਵਾਏ ਗਏ ਮੁਆਵਜੇ ਦੀ ਅਦਾਇਗੀ ਤੋਂ ਵੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਐਤਕੀਂ ਵਾਇਰਲ ਰੋਗ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਗੁਆਰੀ ਤੇ ਮੂੰਗੀ ਦੀ ਫਸਲ ਦੇ ਮੁਆਵਜੇ ਸੰਬੰਧੀ ਗਰਦੌਰੀ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ। ਕਿਸਾਨਾਂ ਦਾ ਆਪਣੀ ਜਮੀਨ ਵਿੱਚੋਂ ਟਿੱਬੇ ਹਟਾ ਕੇ ਪੱਧਰ ਕਰਨ ਦਾ ਜੱਦੀ ਪੁਸਤੀ ਹੱਕ ਖੋਹਣ ਲਈ ਕਈ ਕਿਸਾਨਾਂ ਤੇ ਕਿਸਾਨ ਆਗੂਆਂ ਸਿਰ ਮਾਈਨਿੰਗ ਦੇ ਝੂਠੇ ਮੁੱਕਦਮੇ ਮੜ੍ਹਨ ਵਿਰੁੱਧ ਵਿਸਾਲ ਜਨਤਕ ਸੰਘਰਸ( ਮੌੜ ਥਾਣੇ ਦਾ ਦਿਨੇ ਰਾਤ ਪੱਕਾ ਘਿਰਾਓ ) ਅਣਗੌਲਿਆ ਕੀਤਾ ਜਾ ਰਿਹਾ ਹੈ। ਜੀਰਾ ਨੇੜੇ ਪ੍ਰਦੂਸਣ ਦਾ ਹੜ੍ਹ ਬਣੀ ਹੋਈ ਸਰਾਬ ਫੈਕਟਰੀ ਵਿਰੁੱਧ ਸਵਾ ਮਹੀਨੇ ਤੋਂ ਚੱਲ ਰਿਹਾ ਦਿਨ ਰਾਤ ਦਾ ਧਰਨਾ ਨਜਰਅੰਦਾਜ ਕੀਤਾ ਜਾ ਰਿਹਾ ਹੈ, ਬਲਕਿ ਜਬਰਦਸਤੀ ਉਠਾਉਣ ਲਈ ਵਾਰ ਵਾਰ ਯਤਨ ਕੀਤੇ ਜਾ ਰਹੇ ਹਨ। ਭਾਰਤ ਮਾਲਾ ਕਾਰਪੋਰੇਟ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜਾ ਜਾਰੀ ਕਰਕੇ ਪੁਲਿਸ ਤਾਕਤ ਦੇ ਜੋਰ ਜਮੀਨਾਂ ਉੱਤੇ ਕਬਜੇ ਕਰਨ ਲਈ ਵਾਰ ਵਾਰ ਹੱਲੇ ਬੋਲੇ ਜਾ ਰਹੇ ਹਨ। ਇਸ ਤੋਂ ਇਲਾਵਾ ਮਜਦੂਰ ਜਥੇਬੰਦੀਆਂ ਦੇ ਸੰਗਰੂਰ ਧਰਨੇ ਉੱਤੇ ਪਾਬੰਦੀ ਲਾਉਣ, ਬਰਨਾਲੇ ‘ਚ ਪ੍ਰੋਫੈਸਰਾਂ ਉੱਪਰ ਤੇ ਪਟਿਆਲਾ ਆਦਿ ਕਈ ਥਾਈਂ ਬੇਰੁਜਗਾਰਾਂ ਉੱਪਰ ਲਾਠੀਚਾਰਜ ਕਰਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਪੁਲਸੀਆਂ ਵੱਲੋਂ ਬੇਸਰਮੀ ਨਾਲ ਖਿੱਚ ਧੂਹ ਕਰਨ ਵਰਗੇ ਇਸ ਸਰਕਾਰ ਦੇ ਜਾਬਰ ਕਦਮ ਹਰ ਇਨਸਾਫਪਸੰਦ ਵਿਅਕਤੀ ਨੂੰ ਝੰਜੋੜ ਰਹੇ ਹਨ। ਆਪ ਸਰਕਾਰ ਦਾ ਇਹ ਲੋਕ ਵਿਰੋਧੀ ਜਾਬਰ ਸਿਲਸਿਲਾ ਲੋਕਾਂ ਵੱਲੋਂ ਮੂਲੋਂ ਰੱਦ ਕੀਤੀਆਂ ਜਾ ਚੁੱਕੀਆਂ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਦੋ ਰੱਤੀਆਂ ਉੱਤੋਂ ਦੀ ਹੈ। ਕੌਮੀ ਗ੍ਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕਰਨ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਗਿਆ ਹੈ। ਐਮ ਐੱਸ ਪੀ ‘ਤੇ ਝੋਨੇ ਦੀ ਖਰੀਦ ਔਸਤ ਝਾੜ ਤੇ ਜਮ੍ਹਾਬੰਦੀ ‘ਚ ਕਾਸਤ ਹੇਠਲੇ ਰਕਬੇ ਮੁਤਾਬਕ ਹੀ ਕਰਨ ਦਾ ਫੈਸਲਾ ਕਰ ਮਾਰਿਆ ਹੈ। ਚੰਡੀਗੜ੍ਹ ਦੇ ਮੁੱਢ ਵਿੱਚ ਹਜਾਰ ਏਕੜ ਤੋਂ ਵੱਧ ਰਕਬੇ ਵਿੱਚ ਸਨਅਤੀ ਕੰਪਲੈਕਸ ਉਸਾਰਨ ਖਾਤਰ ਜਰਮਨੀ ਜਾ ਕੇ ਉੱਥੋਂ ਦੇ ਕਾਰਪੋਰੇਟ ਘਰਾਣਿਆਂ ਨਾਲ ਸਮਝੌਤਿਆਂ ਦੀ ਗੱਲਬਾਤ ਤੋਰਨ ਵਰਗੇ ਅਨੇਕਾਂ ਕਿਸਾਨ ਮਾਰੂ ਤੇ ਲੋਕ ਵਿਰੋਧੀ ਫੈਸਲੇ ਧੜਾਧੜ ਕੀਤੇ ਜਾ ਰਹੇ ਹਨ। ਬੇਸੱਕ ਆਪ ਦੇ ਵਿਧਾਇਕ ਸਰਕਾਰ ਵਿੱਚ ਭਰੋਸਾ ਪ੍ਰਗਟ ਕਰ ਦੇਣ ਪਰ ਪੰਜਾਬ ਦੇ ਲੋਕ ਆਪਣੇ ਇਸ ਸੰਕੇਤਕ ਐਕਸਨ ਰਾਹੀਂ ਇਸ ਸਰਕਾਰ ਵਿੱਚ ਬੇਭਰੋਸਗੀ ਪ੍ਰਗਟ ਕਰਨਗੇ। ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜਮਾਂ, ਠੇਕਾ ਕਾਮਿਆਂ ਤੇ ਇਨਸਾਫਪਸੰਦ ਲੋਕਾਂ ਸਭਨਾਂ ਨੂੰ ਇਸ ਸੰਕੇਤਕ ਰੇਲ-ਜਾਮ ਵਿੱਚ ਵਧ ਚੜ੍ਹ ਕੇ ਸਾਮਲ ਹੋਣ ਦਾ ਜੋਰਦਾਰ ਸੱਦਾ ਦਿੱਤਾ ਗਿਆ ਹੈ।

Related posts

ਪੀ ਏ ਯੂ ਦੇ ਇੰਸਟੀਚਿਊਟ ਆਫ ਐਗਰੀਕਲਚਰ ਨੇ ਮਨਾਇਆ ‘ਵਿਸਵ ਭੂਮੀ ਦਿਵਸ’

punjabusernewssite

ਵਿਕਾਸ ਦੇ ਕਾਰਜਾਂ ਚ ਲਿਆਂਦੀ ਜਾਵੇ ਹੋਰ ਤੇਜ਼ੀ : ਡਿਪਟੀ ਕਮਿਸ਼ਨਰ

punjabusernewssite

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬੇਜ਼ਮੀਨੇ ਦਲਿਤਾਂ ਗਰੀਬਾਂ ਨੂੰ ਜ਼ਮੀਨ ਚੋ ਜ਼ਮੀਨ ਦਾ ਦਿਓ ਅੰਦੋਲਨ ਕੀਤਾ ਜਾਵੇਗਾ ਤੇਜ਼

punjabusernewssite