ਸੁਖਜਿੰਦਰ ਮਾਨ
ਬਠਿੰਡਾ, 27 ਦਸੰਬਰ: ਭਾਜਪਾ ਦੇ ਸਾਬਕਾ ਉਪ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਮੌੜ ਤੋਂ ਚੋਣ ਲੜ ਚੁੱਕੇ ਦਿਆਲ ਸੋਢੀ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਭਾਜਪਾ ਵਰਕਰਾਂ ਵੱਲੋਂ ਅੱਜ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਰਾਏ ਖਾਨਾ ਦੇ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਉੱਥੇ ਹੀ ਗਿਆਨੀ ਸਿਮਰਨਜੀਤ ਸਿੰਘ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਰੇ ਕਥਾ ਰਾਹੀਂ ਕੁਰਬਾਨੀ ਭਰੇ ਇਤਿਹਾਸ ਵਾਰੇ ਚਾਨਣਾ ਪਾਇਆ। ਇਸ ਮੌਕੇ ਤੇ ਦਿਆਲ ਸੋਢੀ ਨੇ ਜਿੱਥੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀ ਵਰਗੀ ਦੁਨੀਆਂ ਭਰ ਦੇ ਇਤਿਹਾਸ ਵਿੱਚ ਇਹੋ ਜਿਹੀ ਵੱਡੀ ਕੁਰਬਾਨੀ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਦਿਨ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਤੌਰ ’ਤੇ ਦੇਸ਼ ਵਿੱਚ ਹੀ ਨਹੀਂ ਬਲਕਿ ਸਾਰੀ ਦੁਨੀਆਂ ਭਰ ਵਿੱਚ ਮਨਾਇਆ ਗਿਆ ਹੈ। ਉਹਨਾਂ ਕਿਹਾ ਕਿ ਅੱਜ ਇਸ ਤਰ੍ਹਾਂ ਦੇ ਇਤਿਹਾਸਕ ਸਮਾਗਮਾਂ ਦੀ ਬੜੀ ਮਹੱਤਤਾ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇ ਕਿਉਂਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਯਾਦ ਰੱਖਦੀਆਂ ਹਨ ਉਹ ਕੌਮਾਂ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਇਸ ਮੌਕੇ ਭਾਜਪਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਮੇਜਰ ਸਿੰਘ, ਸੈਕਟਰੀ ਕਰਮਪਾਲ ਭੁੱਲਰ, ਸਾਬਕਾ ਜ਼ਿਲ੍ਹਾ ਦੋਨੋਂ ਪ੍ਰਧਾਨ ਭਾਰਤ ਭੂਸ਼ਨ ਅਤੇ ਮੱਖਣ ਜਿੰਦਲ, ਮੌੜ ਹਲਕੇ ਦੇ ਤਿੰਨੋ ਮੰਡਲ ਪ੍ਰਧਾਨ ਜੀਵਨ ਗਰਗ, ਰੇਸ਼ਮ ਸਿੰਘ ਅਤੇ ਦੀਪੀ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਬਰਾੜ, ਪ੍ਰਦੇਸ ਮੈਂਬਰ ਸਤਪਾਲ ਭੂੰਦੜ, ਮਲਕੀਤ ਸਿੰਘ ਰਾਏ ਖਾਨਾ ਮੰਡਲ ਜਨਰਲ ਸਕੱਤਰ, ਸਰਪੰਚ ਮਲਕੀਤ ਖਾਂ ਮੌਜੂਦ ਸਨ।
Share the post "ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਛੋਟੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ"