ਭਾਜਪਾ ਨੇ ਬਠਿੰਡਾ ਜ਼ਿਲ੍ਹਾ ਦਿਹਾਤੀ ਦੀ ਕਮਾਂਡ ਸੀਨੀਅਰ ਆਗੂ ਰਵੀਪ੍ਰੀਤ ਸਿੱਧੂ ਨੂੰ ਸੋਂਪੀ

Date:

spot_img

ਸੁਖਜਿੰਦਰ ਮਾਨ
ਬਠਿੰਡਾ, 21 ਦਸੰਬਰ: ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਕਮਲ ਦੇ ਚੋਣ ਨਿਸ਼ਾਨ ’ਤੇ ਨਿਰੋਲ ਪੇਂਡੂ ਹਲਕੇ ਤਲਵੰਡੀ ਸਾਬੋ ਵਿਚ ਵੱਡੀ ਟੱਕਰ ਦੇਣ ਵਾਲੇ ਨੌਜਵਾਨ ਰਵੀਪ੍ਰੀਤ ਸਿੰਘ ਸਿੱਧੂ ਨੂੰ ਅੱਜ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਦੀ ਜਿੰਮੇਵਾਰੀ ਸੌਂਪੀ ਹੈ। ਰਵੀਪ੍ਰੀਤ ਸਿੱਧੂ ਦੀ ਨਿਯੁਕਤੀ ’ਤੇ ਭਾਜਪਾ ਆਗੂਆਂ ਨੇ ਖ਼ੁਸੀ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਜਤਾਇਆ ਹੈ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਇਸ ਦਿਹਾਤੀ ਖੇਤਰ ਵਿਚ ਹੋਰ ਮਜਬੂਤ ਹੋ ਕੇ ਨਿਕਲੇਗੀ। ਦੂਜੇ ਪਾਸੇ ਨਵਨਿਯੁਕਤ ਪ੍ਰਧਾਨ ਰਵੀਪ੍ਰੀਤ ਸਿੱਧੂ ਨੇ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਜੇ.ਪੀ.ਨੱਢਾ ਅਤੇ ਪੰਜਾਬ ਪ੍ਰਧਾਨ ਅਸਵਨੀ ਸ਼ਰਮਾ ਆਦਿ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜਬੂਤੀ ਲਈ ਦਿਨ -ਰਾਤ ਇੱਕ ਕਰਨਗੇ। ਇਸਤੋਂ ਇਲਾਵਾ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹਰੇਕ ਭਾਜਪਾ ਵਰਕਰ ਨੂੰ ਪਾਰਟੀ ਦੀ ਚੜਦੀ ਕਲਾਂ ਲਈ ਕਾਇਮ ਕੀਤਾ ਜਾਵੇਗਾ ਤਾਂ ਕਿ 2024 ਵਿਚ ਮੁੜ ਤੋਂ ਸ਼੍ਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ।

spot_img
spot_img

Share post:

Popular

More like this
Related

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

👉ਕਿਹਾ, ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ ਤਹਿਤ ਲੋਕਾਂ...