WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਭਾਜਪਾ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ।

300 ਯੂਨਿਟ ਮੁਫਤ ਬਿਜਲੀ ਦੇਣਾ ਤਾਂ ਦੂਰ, ਪੈਸੇ ਦੇ ਕੇ ਵੀ ਤਿੰਨ ਘੰਟੇ ਮਿਲਣਾ ਹੋਇਆ ਔਖਾ: ਦਿਆਲ ਸੋਢੀ 
ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ, ਪੁਲਿਸ ਦੇ ਨੱਕ ਹੇਠ ਕਤਲ ਅਤੇ ਲੁੱਟ-ਖੋਹ ਕਰਨ ਵਾਲੇ ਅਪਰਾਧੀ
ਸੁਖਜਿੰਦਰ ਮਾਨ
ਬਠਿੰਡਾ, 5 ਅਪ੍ਰੈਲ :  ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਬਿਜਲੀ ਕੱਟ ਲੱਗਣ ਕਾਰਨ ਦੁਖੀ ਜਨਤਾ ਅਤੇ ਕਿਸਾਨਾਂ ਦੀ ਆਵਾਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਅੱਜ ਭਾਜਪਾ ਵਰਕਰਾਂ ਵਲੋਂ ਸਥਾਨਕ ਅੰਬੇਦਕਰ ਪਾਰਕ ਵਿਖੇ ਧਰਨਾ ਦਿੱਤਾ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਦਿਆਲ ਦਾਸ ਸੋਢੀ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਮੋਹਨ ਲਾਲ ਗਰਗ, ਤਲਵੰਡੀ ਸਾਬੋ ਤੋਂ ਉਮੀਦਵਾਰ ਰਹੇ ਰਵੀਪ੍ਰੀਤ ਸਿੰਘ ਸਿੱਧੂ, ਭੁੱਚੋ ਮੰਡੀ ਤੋਂ ਰੁਪਿੰਦਰਜੀਤ ਸਿੰਘ ਤੋਂ ਇਲਾਵਾ ਸੀਨੀਅਰ ਆਗੂ  ਰਾਜ ਨੰਬਰਦਾਰ, ਨਰਿੰਦਰ ਮਿੱਤਲ, ਸੁਨੀਲ ਸਿੰਗਲਾ, ਅਸ਼ੋਕ ਬਾਲਿਆਂਵਾਲੀ, ਜਸਵੀਰ ਸਿੰਘ ਮਹਿਰਾਜ, ਰਜੇਸ਼ ਨੋਨੀ ਆਦਿ ਨੇ ਇਸ ਮੌਕੇ ਸੰਬੋਧਨ ਕੀਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਭਾਜਪਾ ਦੀ ਗਠਜੋੜ ਸਰਕਾਰ ਵੇਲੇ ਵਾਧੂ ਬਿਜਲੀ ਸੀ ਅਤੇ ਅਸੀਂ ਦੂਜੇ ਰਾਜਾਂ ਨੂੰ ਬਿਜਲੀ ਦਿੰਦੇ ਸਾਂI ਪਰ ਅਜਿਹਾ ਕੀ ਹੋਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਪੰਜਾਬ ਵਿੱਚ ਬਿਜਲੀ ਦਾ ਇੰਨਾ ਵੱਡਾ ਸੰਕਟ ਪੈਦਾ ਹੋ ਗਿਆ? ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਖਬਾਰਾਂ ਵਿੱਚ ਛਪੀਆਂ ਤਸਵੀਰਾਂ ਵਿੱਚ ਹੀ ਦੇਖ ਰਹੇ ਹਨ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਅਤੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਬਿਜਲੀ ਮਿਲ ਰਹੀ ਸੀ, ਉਹ ਵੀ ਖੋਹ ਲਈ ਹੈ। ਲੋਕਾਂ ਨੂੰ ਪੈਸੇ ਦੇ ਕੇ ਵੀ ਬਿਜਲੀ ਨਹੀਂ ਮਿਲ ਰਹੀ। ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਪਰੋਂ ਮੌਸਮ ਵਿੱਚ ਆਏ ਅਚਾਨਕ ਬਦਲਾਅ ਕਾਰਨ ਤੇਜ਼ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਅਜਿਹੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਾਏ ਜਾ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ। ਕਿਸਾਨਾਂ ਨੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ਼ ਬਿਜਲੀ ਮੰਤਰੀ ਦੇ ਘਰ ਦੇ ਬਾਹਰ ਅਤੇ ਸੜਕਾਂ ਜਾਮ ਕਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਇਸੇ ਹਿਸਾਬ ਨਾਲ ਬਿਜਲੀ ਦੇ ਕੱਟ ਜਾਰੀ ਰਹੇ ਤਾਂ 600 ਯੂਨਿਟ ਜੋ ਕਿ ਮੁਫਤ ਮਿਲਨੇ ਹਨ, ਆਉਣ ਵਾਲੀ ਦੀਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ। ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਲੋਕ ਵੀ ਹੁਣ ਕਹਿਣ ਲੱਗ ਪਏ ਹਨ ਕਿ ‘ਹੋਰ ਦੇਵੋ ਇੱਕ ਆਪ ਨੂੰ, ਨਾ ਬੱਤੀ ਦਿਨ ਨੂੰ, ਤੇ ਨਾ ਬੱਤੀ ਰਾਤ ਨੂੰ। ਭਾਜਪਾ ਆਗੂਆਂ ਨੇ ਦੋਸ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 1 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਕਿਸਾਨ ਖੁਦਕੁਸ਼ੀਆਂ ਕੀਤੀ ਜਾ ਚੁੱਕੀ ਹੈ। ਪਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਉਹਨਾਂ ਦੀ ਸਾਰ ਵੀ ਨਹੀਂ ਪੂਛੀI ਪੰਜਾਬ ‘ਚ ਜਦੋਂ ਉਕਤ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਤੋਂ ਆਪਣੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮੰਗਿਆ ਤਾਂ ਉਹਨਾਂ ਕਿਸਾਨਾਂ ‘ਤੇ ਭਗਵੰਤ ਮਾਨ ਸਰਕਾਰ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ‘ਚ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕਿਸਾਨਾਂ ਨੂੰ ਸੰਮਨ ਭੇਜੇ ਗਏ, ਜਿਸ ਕਾਰਨ ਕਿਸਾਨ ਬੁਰੀ ਤਰ੍ਹਾਂ ਡਰੇ ਹੋਏ ਹਨ। ਇੰਨਾ ਹੀ ਨਹੀਂ ਹੁਣ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਤੋਂ ਬਿਜਲੀ ਦੇ ਬਿੱਲਾਂ ਦੀ ਵਸੂਲੀ ਵੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਪੁਲਿਸ ਦੇ ਨੱਕ ਹੇਠ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਡੇਢ ਮਹੀਨੇ ‘ਚ 5 ਕਬੱਡੀ ਖਿਡਾਰੀਆਂ ਸਮੇਤ 35 ਤੋਂ ਵੱਧ ਲੋਕਾਂ ਦਾ ਬੇਖੌਫ ਅਪਰਾਧੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਅਪਰਾਧੀ ਪੁਲਸ ਦੀ ਪਹੁੰਚ ਤੋਂ ਦੂਰ ਹਨ। ਜਦੋਂਕਿ ਪਟਿਆਲਾ ਹਿੰਸਾ ‘ਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਹਿੰਸਾ ਨੂੰ ਭਾਜਪਾ ਅਤੇ ਕਾਂਗਰਸ ਦੀ ਸਰਪ੍ਰਸਤੀ ਵਲੋਂ ਪ੍ਰਾਯੋਜਿਤ ਦੱਸ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਆਗੂਆਂ ਨੇ ਸਵਾਲ ਕੀਤਾ ਕਿ ਜਦੋਂ ਆਮ ਆਦਮੀ ਪਾਰਟੀ ‘ਤੇ ਸ਼ੁਰੂ ਤੋਂ ਹੀ ਖਾਲਿਸਤਾਨੀਆਂ ਨਾਲ ਸੰਪਰਕ ਅਤੇ ਫੰਡਿੰਗ ਦੇ ਦੋਸ਼ ਲੱਗ ਰਹੇ ਹਨ ਅਤੇ ਖਾਲਿਸਤਾਨੀ ਪੰਨੂੰ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਤਾਂ ਭਗਵੰਤ ਮਾਨ ਜਾਂ ਕੇਜਰੀਵਾਲ ਇਸ ‘ਤੇ ਆਪਣਾ ਸਪੱਸ਼ਟੀਕਰਨ ਜਨਤਾ ਦੇ ਸਾਹਮਣੇ ਕਿਉਂ ਨਹੀਂ ਦਿੰਦੇ? ਦੋਨੋਂ ਆਪਣਾ ਮੂੰਹ ਕਿਉਂ ਲੁਕਾਉਂਦੇ ਹਨ? ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਨਾਕਾਮੀਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣਾ ਕੇਜਰੀਵਾਲ ਦੀ ਬਹੁਤ ਪੁਰਾਣੀ ਆਦਤ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਨ। ਕੇਜਰੀਵਾਲ ਸਰਕਾਰ ਨਾਲ ‘ਗਿਆਨ ਸਮਝੌਤਾ’ ਕਰਕੇ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਨੂੰ ਵੇਚ ਦਿੱਤਾ ਹੈ।

Related posts

ਇਕੱਲਿਆਂ ਚੋਣ ਲੜਣ ਦੀ ਸੂਰਤ ’ਚ ਭਾਜਪਾ ਦੀ ਸੁਖਬੀਰ ਬਾਦਲ ਦੇ ‘ਜਮਾਤੀ’ ’ਤੇ ਅੱਖ

punjabusernewssite

ਖ਼ਪਤਕਾਰ ਫ਼ੋਰਮ ਦਾ ਫ਼ੁਰਮਾਨ: ਬਿਜਲੀ ਦੇ ਬਕਾਇਆ ਬਿੱਲਾਂ ਲਈ ਨਵਾਂ ਨਹੀਂ, ਪੁਰਾਣਾ ਮਕਾਨ ਮਾਲਕ ਹੋਵੇਗਾ ਜ਼ਿੰਮੇਵਾਰ

punjabusernewssite

ਬਠਿੰਡਾ ਦੇ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਮਾਤਾ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

punjabusernewssite